Mobile Number Porting Requests: ਪ੍ਰਾਈਵੇਟ ਟੈਲੀਕਾਮ ਕੰਪਨੀਆਂ ਜੀਓ, ਏਅਰਟੈੱਲ ਅਤੇ ਵੋਡਾਫੋਨ ਆਈਡੀਆ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਯਾਨੀ 3 ਜੁਲਾਈ ਨੂੰ ਰੀਚਾਰਜ ਪਲਾਨ ਦੀਆਂ ਕੀਮਤਾਂ 'ਚ ਵਾਧੇ ਦਾ ਐਲਾਨ ਕੀਤਾ ਸੀ। ਟੈਰਿਫ ਪਲਾਨ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਲੋਕਾਂ ਨੇ BSNL 'ਤੇ ਭਰੋਸਾ ਜਤਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਪੋਰਟਿੰਗ ਦੀ ਪਹਿਲ ਸ਼ੁਰੂ ਹੋ ਗਈ ਹੈ।


ਇਸ ਦੌਰਾਨ ਬੀਐਸਐਨਐਲ ਦੇ ਅੰਕੜੇ ਜਾਰੀ ਕੀਤੇ ਗਏ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਨਵੇਂ ਗਾਹਕ ਲਗਾਤਾਰ ਬੀਐਸਐਨਐਲ ਨਾਲ ਜੁੜ ਰਹੇ ਹਨ। ਇਸ ਤੋਂ ਬਾਅਦ ਇੱਕ ਨਵੀਂ ਰਿਪੋਰਟ ਜਾਰੀ ਕੀਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਸਿਮ ਪੋਰਟਿੰਗ ਦੇ ਮਾਮਲੇ ਵਿੱਚ ਭਾਰਤੀਆਂ ਨੇ ਰਿਕਾਰਡ ਬਣਾਇਆ ਹੈ।


100 ਕਰੋੜ ਦਾ ਅੰਕੜਾ ਹੋਇਆ ਪਾਰ 


ਦੂਰਸੰਚਾਰ ਵਿਭਾਗ (DoT) ਮੋਬਾਈਲ ਉਪਭੋਗਤਾਵਾਂ ਨੂੰ ਨੰਬਰ ਬਦਲੇ ਬਿਨਾਂ ਨੈੱਟਵਰਕ ਪ੍ਰਦਾਤਾ ਨੂੰ ਬਦਲਣ ਦੀ ਸਹੂਲਤ ਪ੍ਰਦਾਨ ਕਰਦਾ ਹੈ। ਉਦਾਹਰਣ ਦੇ ਲਈ ਅਸੀਂ ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਏਅਰਟੈੱਲ ਸਿਮ ਦੀ ਵਰਤੋਂ ਕਰ ਰਹੇ ਹੋ ਤੇ ਤੁਸੀਂ ਆਪਣੇ ਨੈੱਟਵਰਕ ਤੋਂ ਖੁਸ਼ ਨਹੀਂ ਹੋ, ਤਾਂ ਤੁਸੀਂ ਕਿਸੇ ਹੋਰ ਸੇਵਾ ਪ੍ਰਦਾਤਾ ਨੂੰ ਬਦਲ ਸਕਦੇ ਹੋ ਅਤੇ ਇਸ ਪੂਰੀ ਪ੍ਰਕਿਰਿਆ ਨੂੰ ਪੋਰਟਿੰਗ ਕਿਹਾ ਜਾਂਦਾ ਹੈ।


ਦੂਰਸੰਚਾਰ ਵਿਭਾਗ ਦੀ ਰਿਪੋਰਟ ਮੁਤਾਬਕ 6 ਜੁਲਾਈ ਤੱਕ ਮੋਬਾਈਲ ਨੰਬਰ ਪੋਰਟੇਬਿਲਟੀ ਸੇਵਾ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਚੁੱਕੀ ਹੈ। ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਦੇ ਅਨੁਸਾਰ, ਭਾਰਤ ਵਿੱਚ ਹਰ ਮਹੀਨੇ ਔਸਤਨ 1.1 ਕਰੋੜ ਮੋਬਾਈਲ ਸਿਮ ਪੋਰਟ ਬੇਨਤੀਆਂ ਪ੍ਰਾਪਤ ਹੁੰਦੀਆਂ ਹਨ।


ਇਸ ਤੋਂ ਪਹਿਲਾਂ ਜੇ ਕੋਈ ਯੂਜ਼ਰ ਆਪਣਾ ਸਿਮ ਕਾਰਡ ਗੁਆ ਬੈਠਦਾ ਹੈ ਜਾਂ ਖਰਾਬ ਹੋ ਜਾਂਦਾ ਹੈ, ਤਾਂ ਉਹ ਤੁਰੰਤ ਆਪਣਾ ਨੰਬਰ ਕਿਸੇ ਹੋਰ ਸਿਮ ਕਾਰਡ 'ਤੇ ਟਰਾਂਸਫਰ ਕਰਵਾ ਸਕਦਾ ਸੀ। ਪਰ ਹੁਣ ਨਵੇਂ ਨਿਯਮਾਂ ਮੁਤਾਬਕ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਯੂਜ਼ਰਸ ਨੂੰ 7 ਦਿਨਾਂ ਤੱਕ ਇੰਤਜ਼ਾਰ ਕਰਨਾ ਹੋਵੇਗਾ। ਇਸਦਾ ਉਦੇਸ਼ ਸਿਮ ਸਵੈਪਿੰਗ ਧੋਖਾਧੜੀ ਨੂੰ ਰੋਕਣਾ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।