ਪੜਚੋਲ ਕਰੋ

Samsung Galaxy M34 ਸਮਾਰਟਫੋਨ ਹੋਇਆ ਲਾਂਚ, 48 ਘੰਟੇ ਤੱਕ ਰਹੇਗਾ ਚਾਰਜ, ਕੀਮਤ ਵੀ ਨਹੀਂ ਹੈ ਜ਼ਿਆਦਾ

Samsung Galaxy M34 Launched: ਸੈਮਸੰਗ ਨੇ Galaxy M34 ਸਮਾਰਟਫੋਨ ਨੂੰ ਤਿੰਨ ਰੰਗਾਂ 'ਚ ਲਾਂਚ ਕੀਤਾ ਹੈ। ਕੰਪਨੀ ਨੇ ਇਸ ਸਮਾਰਟਫੋਨ ਨੂੰ ਬਜਟ ਰੇਂਜ ਦੇ ਅੰਦਰ ਬਾਜ਼ਾਰ 'ਚ ਲਾਂਚ ਕੀਤਾ ਹੈ।

Samsung Galaxy M34 Price in India: ਕੋਰੀਆਈ ਕੰਪਨੀ ਸੈਮਸੰਗ ਨੇ ਭਾਰਤ ਵਿੱਚ Samsung Galaxy M34 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਤੁਸੀਂ ਇਸ ਸਮਾਰਟਫੋਨ ਨੂੰ ਐਮਾਜ਼ਾਨ ਅਤੇ ਸੈਮਸੰਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਖਰੀਦ ਸਕੋਗੇ। 6000 mAh ਬੈਟਰੀ, 6.5 ਇੰਚ ਡਿਸਪਲੇਅ, 50MP ਪ੍ਰਾਇਮਰੀ ਕੈਮਰਾ ਮੋਬਾਈਲ ਫ਼ੋਨ ਵਿੱਚ ਉਪਲਬਧ ਹੈ। ਤੁਸੀਂ ਅੱਜ ਦੁਪਹਿਰ 3 ਵਜੇ ਤੋਂ Samsung Galaxy M34 ਦਾ ਪ੍ਰੀ-ਆਰਡਰ ਕਰ ਸਕੋਗੇ। ਸਮਾਰਟਫੋਨ ਦੀ ਵਿਕਰੀ 16 ਜੁਲਾਈ ਤੋਂ ਸ਼ੁਰੂ ਹੋਵੇਗੀ।

ਜਾਣੋ ਕੀਮਤ

ਕੀਮਤ ਦੀ ਗੱਲ ਕਰੀਏ ਤਾਂ Samsung Galaxy M34 5G ਦੀ ਕੀਮਤ 16,999 ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ ਇਹ ਫੋਨ 3 ਰੰਗਾਂ ਦੇ ਵਿਕਲਪਾਂ ਵਿੱਚ ਆਉਂਦਾ ਹੈ ਜਿਸ ਵਿੱਚ ਪ੍ਰਿਜ਼ਮ ਸਿਲਵਰ, ਮਿਡਨਾਈਟ ਬਲੂ ਅਤੇ ਵਾਟਰਫਾਲ ਬਲੂ ਸ਼ਾਮਲ ਹਨ।

ਸਪੈਕਸ

Samsung Galaxy M34 ਫੁੱਲ HD+ ਸਕਰੀਨ ਰੈਜ਼ੋਲਿਊਸ਼ਨ ਦੇ ਨਾਲ 6.5-ਇੰਚ AMOLED ਡਿਸਪਲੇਅ ਦੇ ਨਾਲ ਆਉਂਦਾ ਹੈ ਜੋ 120Hz ਦੀ ਰਿਫਰੈਸ਼ ਦਰ ਨੂੰ ਸਪੋਰਟ ਕਰਦਾ ਹੈ। ਸਕਰੀਨ ਦੀ ਸੁਰੱਖਿਆ ਲਈ ਕਾਰਨਿੰਗ ਗੋਰਿਲਾ ਗਲਾਸ 5 ਪ੍ਰੋਟੈਕਸ਼ਨ ਦਿੱਤਾ ਗਿਆ ਹੈ। ਫੋਟੋਗ੍ਰਾਫੀ ਲਈ ਸਮਾਰਟਫੋਨ 'ਚ ਟ੍ਰਿਪਲ ਕੈਮਰਾ ਸੈੱਟਅਪ ਹੈ, ਜਿਸ 'ਚ 50MP ਪ੍ਰਾਇਮਰੀ ਕੈਮਰਾ, 8-ਮੈਗਾਪਿਕਸਲ ਦਾ ਅਲਟਰਾਵਾਈਡ ਕੈਮਰਾ ਅਤੇ 2-ਮੈਗਾਪਿਕਸਲ ਦਾ ਮੈਕਰੋ ਸੈਂਸਰ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫਰੰਟ 'ਚ 12MP ਕੈਮਰਾ ਉਪਲੱਬਧ ਹੈ। ਕੰਪਨੀ ਨੇ ਇਸ ਸਮਾਰਟਫੋਨ ਨੂੰ 2 ਵੇਰੀਐਂਟ 'ਚ ਲਾਂਚ ਕੀਤਾ ਹੈ ਜਿਸ 'ਚ 6/128GB ਅਤੇ 8/128GB ਸ਼ਾਮਲ ਹਨ। ਇਹ ਸਮਾਰਟਫੋਨ Exynos 1280 SoC ਦੇ ਨਾਲ ਆਉਂਦਾ ਹੈ। ਤੁਸੀਂ ਮੋਬਾਈਲ ਫੋਨ ਨੂੰ ਤਿੰਨ ਰੰਗਾਂ ਦੇ ਵਿਕਲਪਾਂ ਵਿੱਚ ਖਰੀਦ ਸਕੋਗੇ। ਇਸ 'ਚ ਤੁਹਾਨੂੰ 25W ਦੀ ਫਾਸਟ ਚਾਰਜਿੰਗ ਦੇ ਨਾਲ 6000mAh ਦੀ ਬੈਟਰੀ ਮਿਲਦੀ ਹੈ।

Oppo 3 ਨਵੇਂ ਸਮਾਰਟਫੋਨ ਲਾਂਚ ਕਰੇਗਾ

10 ਜੁਲਾਈ ਨੂੰ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Oppo ਭਾਰਤ 'ਚ Oppo Reno 10 ਸੀਰੀਜ਼ ਦੇ ਤਹਿਤ 3 ਨਵੇਂ ਸਮਾਰਟਫੋਨ ਲਾਂਚ ਕਰੇਗੀ। ਇਸ ਸੀਰੀਜ਼ ਦੇ ਤਹਿਤ ਓਪੋ ਰੇਨੋ 10, ਓਪੋ ਰੇਨੋ 10 ਪ੍ਰੋ ਅਤੇ ਓਪੋ ਰੇਨੋ 10 ਪ੍ਰੋ ਪਲੱਸ ਸਮਾਰਟਫੋਨ ਲਾਂਚ ਕੀਤੇ ਜਾਣਗੇ। ਬੇਸ ਵੇਰੀਐਂਟ ਤੋਂ ਇਲਾਵਾ ਦੋਵਾਂ ਮਾਡਲਾਂ ਦੀ ਕੀਮਤ ਲੀਕ ਹੋ ਗਈ ਹੈ। ਲੀਕਸ ਦੇ ਮੁਤਾਬਕ, Oppo Reno 10 pro ਅਤੇ Oppo Reno 10 Pro plus ਦੀ ਕੀਮਤ ਕ੍ਰਮਵਾਰ 40,999 ਰੁਪਏ ਅਤੇ 54,999 ਰੁਪਏ ਹੋ ਸਕਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget