SBI ਨੇ ਲੋਕਾਂ ਨੂੰ ਕੀਤਾ ਅਲਰਟ, ਡੀਪਫੇਕ ਤੋਂ ਰਹਿਣ ਸਾਵਧਾਨ, ਇਦਾਂ ਕਰੋ ਆਪਣਾ ਬਚਾਅ
SBI ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁਝ ਝੂਠੇ ਡੀਪਫੇਕ ਵੀਡੀਓਜ਼ ਫੈਲ ਰਹੇ ਹਨ। ਇਨ੍ਹਾਂ ਵੀਡੀਓਜ਼ 'ਚ ਬੈਂਕ ਦੇ ਸੀਨੀਅਰ ਅਧਿਕਾਰੀ ਨੂੰ ਦਿਖਾਇਆ ਜਾ ਰਿਹਾ ਹੈ।
SBI Alerts On Deepfake: ਭਾਰਤੀ ਸਟੇਟ ਬੈਂਕ (SBI) ਨੇ ਆਪਣੇ ਗਾਹਕਾਂ ਅਤੇ ਆਮ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਦਰਅਸਲ SBI ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ। SBI ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁਝ ਝੂਠੇ ਡੀਪਫੇਕ ਵੀਡੀਓਜ਼ ਫੈਲ ਰਹੇ ਹਨ। ਇਨ੍ਹਾਂ ਵੀਡੀਓਜ਼ 'ਚ ਬੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਦਿਖਾਇਆ ਜਾ ਰਿਹਾ ਹੈ। ਇਹ ਵੀਡੀਓ ਕੁਝ ਨਿਵੇਸ਼ ਸਕੀਮਾਂ ਦਾ ਪ੍ਰਚਾਰ ਕਰਨ ਜਾਂ ਸਮਰਥਨ ਕਰਨ ਦਾ ਝੂਠਾ ਦਾਅਵਾ ਕਰ ਰਹੇ ਹਨ। ਜੋ ਕਿ ਪੂਰੀ ਤਰ੍ਹਾਂ ਝੂਠ ਹਨ। ਐਸਬੀਆਈ ਨੇ ਸਪੱਸ਼ਟ ਕਿਹਾ ਕਿ ਬੈਂਕ ਜਾਂ ਉਸ ਦਾ ਕੋਈ ਅਧਿਕਾਰੀ ਅਜਿਹੀਆਂ ਯੋਜਨਾਵਾਂ ਨਾਲ ਜੁੜਿਆ ਹੋਇਆ ਨਹੀਂ ਹੈ।
SBI ਨੇ ਲੋਕਾਂ ਨੂੰ ਕੀਤੀ ਅਪੀਲ-
ਐਸਬੀਆਈ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਧੋਖਾਧੜੀ ਤੋਂ ਬਚਣ ਅਤੇ ਇਨ੍ਹਾਂ ਵੀਡੀਓਜ਼ 'ਤੇ ਬਿਲਕੁਲ ਵੀ ਭਰੋਸਾ ਨਾ ਕਰਨ। ਇਸ ਪੋਸਟ ਵਿੱਚ ਲਿਖਿਆ ਹੈ- ਚੇਤਾਵਨੀ, ਜਨਤਕ ਚੇਤਾਵਨੀ, ਡੀਪਫੇਕ ਵੀਡੀਓਜ਼ ਤੋਂ ਸਾਵਧਾਨ ਰਹਿਣ। ਭਾਰਤੀ ਸਟੇਟ ਬੈਂਕ ਨੇ ਆਪਣੇ ਸਾਰੇ ਗਾਹਕਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਕੀਤਾ ਹੈ ਕਿ ਸੋਸ਼ਲ ਮੀਡੀਆ 'ਤੇ ਇਸ ਦੇ ਉੱਚ ਪ੍ਰਬੰਧਨ ਦੇ ਡੀਪਫੇਕ ਵੀਡੀਓ ਸੋਸ਼ਲ ਮੀਡੀਆ 'ਤੇ ਸਰਕੂਲੇਟ ਕੀਤੇ ਜਾ ਰਹੇ ਹਨ, ਜਿਸ ਵਿੱਚ ਕੁਝ ਨਿਵੇਸ਼ ਯੋਜਨਾਵਾਂ ਨੂੰ ਲਾਂਚ ਕਰਨ ਜਾਂ ਸਮਰਥਨ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਬੈਂਕ ਦੇ ਸੀਨੀਅਰ ਅਧਿਕਾਰੀ ਦਿਖਾਈ ਦੇ ਰਹੇ ਹਨ। ਇਹ ਵੀਡੀਓ ਕੁਝ ਨਿਵੇਸ਼ ਸਕੀਮਾਂ ਦਾ ਪ੍ਰਚਾਰ ਕਰਨ ਜਾਂ ਸਮਰਥਨ ਕਰਨ ਦਾ ਝੂਠਾ ਦਾਅਵਾ ਕਰ ਰਹੇ ਹਨ। ਡੀਪਫੇਕ ਵੀਡੀਓ ਉਹ ਵੀਡੀਓ ਹੁੰਦੇ ਹਨ ਜੋ ਅਸਲੀ ਲੱਗਦੇ, ਪਰ AI ਅਤੇ ਡੀਪ ਲਰਨਿੰਗ ਤਕਨੀਕਾਂ ਰਾਹੀਂ ਉਨ੍ਹਾਂ ਨੂੰ ਬਦਲਿਆ ਜਾਂਦਾ ਹੈ।
ਇਨ੍ਹਾਂ ਵਿੱਚ ਕਿਸੇ ਦਾ ਚਿਹਰਾ ਜਾਂ ਆਵਾਜ਼ ਬਦਲ ਕੇ ਅਜਿਹਾ ਕੁਝ ਦਿਖਾਇਆ ਜਾਂਦਾ ਹੈ। ਜੋ ਅਸਲ ਵਿੱਚ ਅਜਿਹਾ ਹੋਇਆ ਨਹੀਂ ਹੁੰਦਾ ਹੈ। ਇਸ ਤਕਨੀਕ ਦੀ ਵਰਤੋਂ ਗਲਤ ਜਾਣਕਾਰੀ ਫੈਲਾਉਣ, ਧੋਖਾਧੜੀ ਕਰਨ ਜਾਂ ਕਿਸੇ ਨੂੰ ਧੋਖਾ ਦੇਣ ਲਈ ਕੀਤੀ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।