ਪੜਚੋਲ ਕਰੋ

ਭੁੱਲ ਗਏ Aadhaar ਨਾਲ ਲਿੰਕ ਮੋਬਾਈਲ ਨੰਬਰ, ਤਾਂ ਘਬਰਾਉਣ ਦੀ ਲੋੜ ਨਹੀਂ, ਇਦਾਂ ਲਾਓ ਮਿੰਟਾਂ 'ਚ ਪਤਾ

Aadhar: UIDAI ਇੱਕ ਅਧਿਕਾਰਤ ਵੈੱਬਸਾਈਟ ਹੈ ਜੋ ਆਧਾਰ ਨਾਲ ਸਬੰਧਤ ਕੰਮ ਕਰਨ ਵਿੱਚ ਤੁਹਾਡੀ ਮਦਦ ਕਰਦੀ ਹੈ। ਆਧਾਰ 'ਚ ਲਿੰਕ ਨੰਬਰ ਜਾਣਨ ਲਈ ਸਭ ਤੋਂ ਪਹਿਲਾਂ ਤੁਹਾਨੂੰ ਇਸ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ।

Aadhar: ਅੱਜ ਭਾਰਤ ਵਿੱਚ ਆਧਾਰ ਕਾਰਡ ਲੋਕਾਂ ਦੀ ਪਛਾਣ ਬਣ ਗਿਆ ਹੈ। ਆਧਾਰ ਕਾਰਡ ਨਾਗਰਿਕਾਂ ਦੀ ਪਛਾਣ ਬਣ ਗਿਆ ਹੈ। ਅੱਜ, ਆਧਾਰ ਕਾਰਡ ਨੂੰ ਲਗਭਗ ਹਰ ਜਗ੍ਹਾ ਇੱਕ ਵੈਧ ਆਈਡੀ ਮੰਨਿਆ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਮੋਬਾਈਲ ਨੰਬਰ ਨੂੰ ਵੀ ਆਧਾਰ ਕਾਰਡ ਨਾਲ ਲਿੰਕ ਕੀਤਾ ਜਾਂਦਾ ਹੈ ਤਾਂ ਜੋ ਤੁਹਾਨੂੰ ਮੋਬਾਈਲ 'ਤੇ ਅਪਡੇਟ ਮਿਲਦੀ ਰਹੇ।

ਪਰ ਕਈ ਵਾਰ ਵੱਖ-ਵੱਖ ਮੋਬਾਈਲ ਨੰਬਰਾਂ ਦੀ ਵਰਤੋਂ ਕਰਨ ਦੇ ਚੱਕਰ ਵਿੱਚ ਲੋਕ ਇਹ ਭੁੱਲ ਜਾਂਦੇ ਹਨ ਕਿ ਉਨ੍ਹਾਂ ਨੇ ਆਧਾਰ ਨੂੰ ਕਿਸ ਨੰਬਰ ਨਾਲ ਲਿੰਕ ਕਰਵਾਇਆ ਸੀ। ਅਜਿਹੀ ਸਥਿਤੀ ਵਿੱਚ ਅੱਜ ਅਸੀਂ ਤੁਹਾਨੂੰ ਇੱਕ ਆਸਾਨ ਟ੍ਰਿਕ ਬਾਰੇ ਦੱਸਣ ਜਾ ਰਹੇ ਹਾਂ ਜਿਸ ਰਾਹੀਂ ਤੁਸੀਂ ਆਸਾਨੀ ਨਾਲ ਆਧਾਰ ਨਾਲ ਲਿੰਕ ਕੀਤੇ ਮੋਬਾਈਲ ਨੰਬਰ ਦਾ ਪਤਾ ਲਗਾ ਸਕਦੇ ਹੋ।

UIDAI ਤੋਂ ਪਤਾ ਲੱਗੇਗਾ ਨੰਬਰ

ਤੁਹਾਨੂੰ ਦੱਸ ਦਈਏ ਕਿ UIDAI ਇੱਕ ਅਧਿਕਾਰਤ ਵੈੱਬਸਾਈਟ ਹੈ ਜੋ ਤੁਹਾਨੂੰ ਆਧਾਰ ਨਾਲ ਸਬੰਧਤ ਕੰਮ ਕਰਨ ਵਿੱਚ ਮਦਦ ਕਰਦੀ ਹੈ। ਆਧਾਰ 'ਚ ਲਿੰਕ ਨੰਬਰ ਜਾਣਨ ਲਈ ਸਭ ਤੋਂ ਪਹਿਲਾਂ ਤੁਹਾਨੂੰ ਇਸ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਸਭ ਤੋਂ ਉੱਤੇ ਟਾਪ ਬਾਰ 'ਚ My Aadhaar 'ਤੇ ਜਾ ਕੇ ਉਸ 'ਤੇ ਕਲਿੱਕ ਕਰਨਾ ਹੋਵੇਗਾ।

ਇੱਥੇ ਤੁਹਾਨੂੰ Aadhaar Services ਨਜ਼ਰ ਆਵੇਗਾ, ਜਿਸ ਦੇ ਬਿਲਕੁਲ ਹੇਠਾਂ Verify Email/Mobile Number ਲਿਖਿਆ ਹੋਵੇਗਾ, ਤੁਹਾਨੂੰ ਇਸ 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਆਧਾਰ ਨੰਬਰ, ਮੋਬਾਈਲ ਨੰਬਰ ਅਤੇ ਕੈਪਚਾ ਸਹੀ ਤਰ੍ਹਾਂ ਭਰ ਕੇ ਸਬਮਿਟ ਕਰਨਾ ਹੋਵੇਗਾ। ਜਿਵੇਂ ਹੀ ਤੁਸੀਂ ਸਬਮਿਟ 'ਤੇ ਕਲਿੱਕ ਕਰੋਗੇ, ਆਧਾਰ ਕਾਰਡ ਨਾਲ ਲਿੰਕ ਕੀਤੇ ਮੋਬਾਈਲ ਨੰਬਰ ਦੀ ਜਾਣਕਾਰੀ ਤੁਹਾਡੇ ਸਾਹਮਣੇ ਆ ਜਾਵੇਗੀ।

ਵੱਖਰੇ ਮੋਬਾਈਲ ਨੰਬਰ ਤੋਂ ਵੀ ਕਰ ਸਕਦੇ ਚੈੱਕ

ਅਸੀਂ ਤੁਹਾਨੂੰ ਦੱਸ ਦਈਏ ਕਿ ਕਈ ਵਾਰ ਤੁਸੀਂ ਦੇਖ ਸਕਦੇ ਹੋ ਕਿ ਤੁਸੀਂ ਜਿਹੜਾ ਨੰਬਰ ਪਾਇਆ ਹੈ, ਉਹ ਪਹਿਲਾਂ ਤੋਂ ਹੀ ਵੈਰੀਫਾਈ ਹੈ (The mobile number you have entered is already verified with our records) ਇਦਾਂ ਲਿਖਿਆ ਹੋਇਆ ਨਜ਼ਰ ਆਉਂਦਾ ਹੈ। ਇਸ ਤੋਂ ਬਾਅਦ ਜਿਹੜਾ ਮੋਬਾਈਲ ਨੰਬਰ ਆਧਾਰ ਨਾਲ ਲਿੰਕ ਨਹੀਂ ਹੈ, ਉਸ ਨੂੰ ਐਂਟਰ ਕਰਨ ਤੋਂ ਬਾਅਦ ਤੁਹਾਨੂੰ ਸਕ੍ਰੀਨ 'ਤੇ (The mobile number you have entered does not match with our records)  ਆਹ ਮੈਸੇਜ ਲਿਖਿਆ ਹੋਇਆ ਦਿਖਾਈ ਦੇਵੇਗਾ। ਇਦਾਂ ਕਰਕੇ ਤੁਸੀਂ ਵੱਖ-ਵੱਖ ਨੰਬਰ ਦਰਜ ਕਰਕੇ ਪਤਾ ਲਗਾ ਸਕਦੇ ਹੋ ਕਿ ਕਿਹੜਾ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਲਿੰਕ ਹੈ ਅਤੇ ਕਿਹੜਾ ਮੋਬਾਈਲ ਨੰਬਰ ਲਿੰਕ ਨਹੀਂ ਹੈ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget