ਪੜਚੋਲ ਕਰੋ

Xiaomi ਨੇ ਲਾਂਚ ਕੀਤੇ Mi 11 Ultra, Mi 11 Pro ਅਤੇ Mi 11 Lite 5G, ਜਾਣੋ ਇਨ੍ਹਾਂ ਸਾਰਿਆਂ ਦੀਆਂ ਵਿਸ਼ੇਸ਼ਤਾਵਾਂ

ਚੀਨ ਦੀ ਸਭ ਤੋਂ ਮਸ਼ਹੂਰ ਸਮਾਰਟਫ਼ੋਨ ਕੰਪਨੀਆਂ 'ਚੋਂ ਇਕ Xiaomi ਨੇ ਆਪਣੀ ਲੇਟੈਸਟ Mi 11 5G ਸੀਰੀਜ਼ ਲਾਂਚ ਕਰ ਦਿੱਤੀ ਹੈ। ਇਸ ਸੀਰੀਜ਼ ਤਹਿਤ ਕੰਪਨੀ ਨੇ ਤਿੰਨ ਨਵੇਂ ਸਮਾਰਟਫ਼ੋਨ Mi 11 Ultra, Mi 11 Pro ਅਤੇ Mi 11 Lite 5G ਨੂੰ ਗਲੋਬਰ ਮਾਰਕੀਟ 'ਚ ਲਾਂਚ ਕੀਤਾ ਹੈ।

ਨਵੀਂ ਦਿੱਲੀ: ਚੀਨ ਦੀ ਸਭ ਤੋਂ ਮਸ਼ਹੂਰ ਸਮਾਰਟਫ਼ੋਨ ਕੰਪਨੀਆਂ 'ਚੋਂ ਇਕ Xiaomi ਨੇ ਆਪਣੀ ਲੇਟੈਸਟ Mi 11 5G ਸੀਰੀਜ਼ ਲਾਂਚ ਕਰ ਦਿੱਤੀ ਹੈ। ਇਸ ਸੀਰੀਜ਼ ਤਹਿਤ ਕੰਪਨੀ ਨੇ ਤਿੰਨ ਨਵੇਂ ਸਮਾਰਟਫ਼ੋਨ Mi 11 Ultra, Mi 11 Pro ਅਤੇ Mi 11 Lite 5G ਨੂੰ ਗਲੋਬਰ ਮਾਰਕੀਟ 'ਚ ਲਾਂਚ ਕੀਤਾ ਹੈ। ਇਹ ਸਮਾਰਟਫ਼ੋਨ ਪਿਛਲੇ ਸਾਲ ਚੀਨ 'ਚ ਲਾਂਚ ਕੀਤੇ ਗਏ ਸਨ। ਹਾਲਾਂਕਿ ਇਨ੍ਹਾਂ ਨੂੰ ਅਜੇ ਤਕ ਭਾਰਤ 'ਚ ਲਾਂਚ ਨਹੀਂ ਕੀਤਾ ਗਿਆ ਸੀ, ਪਰ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਛੇਤੀ ਹੀ ਭਾਰਤੀ ਬਾਜ਼ਾਰ 'ਚ ਵੀ ਐਂਟਰੀ ਕਰ ਸਕਦੇ ਹਨ। ਇਨ੍ਹਾਂ ਸਮਾਰਟਫੋਨਾਂ ਤੋਂ ਇਲਾਵਾ Xiaomi ਨੇ ਆਪਣਾ ਨਵਾਂ Mi ਸਮਾਰਟ ਬੈਂਡ 6 ਵੀ ਪੇਸ਼ ਕੀਤਾ ਹੈ।

Xiaomi Mi 11 Ultra ਦੀਆਂ ਵਿਸ਼ੇਸ਼ਤਾਵਾਂ
Mi 11 Ultra 'ਚ 6.81-ਇੰਚ 2K WQHD+ ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਊਸ਼ਨ 3200x1440 ਪਿਕਸਲ ਹੈ। ਸੁਰੱਖਿਆ ਲਈ ਇਸ 'ਤੇ ਗੋਰੀਲਾ ਗਲਾਸ ਲਗਾਇਆ ਗਿਆ ਹੈ। ਇਹ ਫ਼ੋਨ ਐਂਡਰਾਇਡ ਅਧਾਰਤ MIUI 12 ਆਪ੍ਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਫ਼ੋਨ ਕਵਾਲਕਾਮ ਸਨੈਪਡ੍ਰੈਗਨ 888 ਪ੍ਰੋਸੈਸਰ ਨਾਲ ਲੈਸ ਹੈ। ਇਸ 'ਚ 12GB ਰੈਮ ਅਤੇ 512GB ਇੰਟਰਨਲ ਸਟੋਰੇਜ਼ ਹੈ। Mi 11 Ultra ਕਾਲੇ ਅਤੇ ਚਿੱਟੇ ਰੰਗਾਂ 'ਚ ਉਪਲੱਬਧ ਹੈ।

ਕੈਮਰਾ
ਫ਼ੋਟੋਗ੍ਰਾਫ਼ੀ ਦੀ ਗੱਲ ਕਰੀਏ ਤਾਂ Mi 11 Ultra 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ, ਜਿਸ ਦਾ ਪ੍ਰਾਇਮਰੀ ਕੈਮਰਾ 50 ਮੈਗਾਪਿਕਸਲ ਸੈਮਸੰਗ GN2 ਵਾਇਡ-ਐਂਗਲ ਸੈਂਸਰ ਆਪਟੀਕਲ ਇਮੇਜ਼ ਸਟੈਬਲਾਈਜੇਸ਼ਨ ਨਾਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੂਜਾ ਲੈਂਜ਼ 48 ਮੈਗਾਪਿਕਸਲ ਦਾ ਸੋਨੀ IMX586 ਅਲਟਰਾ-ਵਾਈਡ ਐਂਗਲ ਤੇ ਟੈਲੀ ਮੈਕਰੋ ਕੈਮਰਾ ਸੈਂਸਰ ਹੈ। ਪਾਵਰ ਲਈ ਫ਼ੋਨ 'ਚ 5000mAh ਦੀ ਬੈਟਰੀ ਦਿੱਤੀ ਗਈ ਹੈ, ਜੋ 67W ਚਾਰਜਰ ਨਾਲ ਆਉਂਦੀ ਹੈ।

Xiaomi Mi 11 Pro ਦੀਆਂ ਵਿਸ਼ੇਸ਼ਤਾਵਾਂ
Mi 11 Pro 'ਚ 6.81-ਇੰਚ 2K WQHD+ ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਊਸ਼ਨ 3200x1440 ਪਿਕਸਲ ਹੈ। ਫ਼ੋਨ ਐਂਡਰਾਇਡ ਅਧਾਰਤ MIUI 12 ਆਪ੍ਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਫ਼ੋਨ ਕਵਾਲਕਾਮ ਸਨੈਪਡ੍ਰੈਗਨ 888 ਪ੍ਰੋਸੈਸਰ ਨਾਲ ਲੈਸ ਹੈ। ਫੋਨ 'ਚ 5000mAh ਦੀ ਬੈਟਰੀ ਦਿੱਤੀ ਗਈ ਹੈ, ਜੋ 67W ਵਾਇਰਡ ਅਤੇ ਵਾਇਰਲੈੱਸ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਹ ਫ਼ੋਨ ਕਾਲੇ, ਹਰੇ ਅਤੇ ਚਿੱਟੇ ਰੰਗਾਂ 'ਚ ਉਪਲੱਬਧ ਹੈ।

ਕੈਮਰਾ
ਕੈਮਰੇ ਦੀ ਗੱਲ ਕਰੀਏ ਤਾਂ Xiaomi Mi 11 Pro 'ਚ ਟ੍ਰਿਪਲ ਰਿਅਰ ਕੈਮਰਾ ਸੈੱਟਅਪ ਵੀ ਦਿੱਤਾ ਗਿਆ ਹੈ, ਜਿਸ ਦਾ ਪ੍ਰਾਇਮਰੀ ਲੈਂਜ਼ 50 ਮੈਗਾਪਿਕਸਲ ਦਾ ਹੈ। ਫ਼ੋਨ 'ਚ 13 ਮੈਗਾਪਿਕਸਲ ਦਾ ਅਲਟਰਾ-ਵਾਈਡ ਐਂਗਲ ਸੈਕੰਡਰੀ ਕੈਮਰਾ ਲੈਂਜ਼ ਹੈ। ਨਾਲ ਹੀ 8 ਮੈਗਾਪਿਕਸਲ ਦਾ ਟੈਲੀ-ਮੈਕਰੋ ਲੈਂਜ਼ ਵੀ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 20 ਮੈਗਾਪਿਕਸਲ ਦਾ ਫ਼ਰੰਟ ਕੈਮਰਾ ਹੈ।

Xiaomi Mi 11 Lite 5G ਸਪੈਸੀਫ਼ਿਕੇਸ਼ਨ
Xiaomi Mi 11 Lite 5G 'ਚ 6.55-ਇੰਚ ਦੀ ਫੁੱਲ HD+ਐਮੋਲੇਡ ਡਿਸਪਲੇਅ ਦਿੱਤੀ ਗਈ ਹੈ। ਫ਼ੋਨ ਐਂਡਰਾਇਡ ਅਧਾਰਿਤ MIUI 12 ਆਪ੍ਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਫ਼ੋਨ ਕਵਾਲਕਾਮ ਸਨੈਪਡ੍ਰੈਗਨ 780 ਜੀ ਪ੍ਰੋਸੈਸਰ ਨਾਲ ਲੈਸ ਹੈ। ਸ਼ੀਓਮੀ ਦੇ ਇਸ ਫੋਨ 'ਚ 8GB ਰੈਮ ਅਤੇ 256GB ਇੰਟਰਨਲ ਸਟੋਰੇਜ਼ ਹੈ, ਜਿਸ ਨੂੰ ਮਾਈਕ੍ਰੋ ਐਸਡੀ ਕਾਰਡ ਦੀ ਮਦਦ ਨਾਲ 512GB ਤੱਕ ਵਧਾਇਆ ਜਾ ਸਕਦਾ ਹੈ। ਇਹ ਫ਼ੋਨ ਸਿਟਰਸ ਯੈਲੋ, ਮਿੰਟ ਗ੍ਰੀਨ ਤੇ ਟਰਫਲ ਬਲੈਕ ਰੰਗ ਆਪਸ਼ਨਾਂ 'ਚ ਉਪਲੱਬਧ ਹੈ।

ਕੈਮਰਾ ਤੇ ਬੈਟਰੀ
ਫ਼ੋਟੋਗ੍ਰਾਫ਼ੀ ਦੀ ਗੱਲ ਕਰੀਏ ਤਾਂ ਇਸ 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਵੀ ਦਿੱਤਾ ਗਿਆ ਹੈ, ਜਿਸ ਦਾ ਪ੍ਰਾਇਮਰੀ ਕੈਮਰਾ 64 ਮੈਗਾਪਿਕਸਲ ਦਾ ਹੈ। ਨਾਲ ਹੀ 8 ਮੈਗਾਪਿਕਸਲ ਦਾ ਅਲਟਰਾ-ਵਾਈਡ ਸੈਂਸਰ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 5 ਮੈਗਾਪਿਕਸਲ ਦਾ ਮੈਕਰੋ ਸੈਂਸਰ ਵੀ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 20 ਮੈਗਾਪਿਕਸਲ ਦਾ ਫ਼ਰੰਟ ਕੈਮਰਾ ਹੈ। ਪਾਵਰ ਲਈ ਫੋਨ 'ਚ 4250mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 33W ਫ਼ਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Samsung Galaxy S20 Ultra ਨਾਲ ਹੋਵੇਗਾ ਮੁਕਾਬਲਾ
Xiaomi Mi 11 ਸੀਰੀਜ਼ ਦਾ ਮੁਕਾਬਕ Samsung Galaxy S20 Ultra ਨਾਲ ਹੋਵੇਗਾ। ਇਸ ਫ਼ੋਨ 'ਚ 5000mAh ਦੀ ਬੈਟਰੀ ਹੈ, ਜੋ 45W ਫ਼ਾਸਟ ਚਾਰਜਿੰਗ ਸਪੋਰਟ ਨਾਲ ਆਉਂਦੀ ਹੈ। ਇਹ ਫ਼ੋਨ ਐਂਡਰਾਇਡ 10 ਬੇਸਡ ਸੈਮਸੰਗ ਦਾ One UI 2.0 ਓਐਸ 'ਤੇ ਕੰਮ ਕਰਦਾ ਹੈ। Galaxy S20 Ultra 'ਚ 100x ਜੂਮ ਸਪੋਰਟ ਵੇਖਣ ਨੂੰ ਮਿਲਦਾ ਹੈ, ਜੋ ਕਿ ਇਸ ਦਾ ਪਲੱਸ ਪੁਆਇੰਟ ਹੈ। ਸਿਰਫ਼ ਇੰਨਾ ਹੀ ਨਹੀਂ ਇਸ 'ਚ 6.9-ਇੰਚ ਦੀ Infinity-O ਡਿਸਪਲੇਅ ਹੈ ਅਤੇ ਇਹ 120Hz ਦਾ ਰਿਫ਼ਰੈੱਸ ਰੇਟ ਨਾਲ ਆਉਂਦਾ ਹੈ। ਕੰਪਨੀ ਨੇ ਇਸ 'ਚ 7nm 64-bit ਓਕਟਾਕੋਰ ਪ੍ਰੋਸੈਸਰ ਦਿੱਤਾ ਹੈ।

ਫ਼ੋਟੋਗ੍ਰਾਫ਼ੀ ਲਈ ਇਸ ਫ਼ੋਨ 'ਚ 48MP ਟੈਲੀਫੋਟੋ ਲੈਂਜ਼, 108MP ਵਾਈਡ ਐਂਗਲ ਲੈਂਜ਼, 12MP ਅਲਟਰਾ-ਵਾਈਡ ਐਂਗਲ ਲੈਂਜ਼ ਅਤੇ ਇਕ ਡੈਪਥ ਸੈਂਸਰ ਹੈ। ਜਦਕਿ ਸੈਲਫ਼ੀ ਲਈ ਇਸ 'ਚ 40 ਮੈਗਾਪਿਕਸਲ ਦਾ ਕੈਮਰਾ ਹੈ। Galaxy S20 Ultra 'ਚ 12 GB ਰੈਮ + 128 GB ਸਟੋਰੇਜ਼, 12 GB ਰੈਮ + 256 GB ਸਟੋਰੇਜ਼ ਅਤੇ 16 GB ਰੈਮ + 512 GB ਸਟੋਰੇਜ਼ ਨਾਲ ਉਪਲੱਬਧ ਹੈ। ਭਾਰਤ 'ਚ ਇਸ ਫ਼ੋਨ ਦੀ ਕੀਮਤ 92,999 ਰੁਪਏ ਤੋਂ ਸ਼ੁਰੂ ਹੁੰਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget