ਜੇਕਰ ਸੋਸ਼ਲ ਮੀਡੀਆ ‘ਤੇ ਇਕ ਦਿਨ ‘ਚ 10 ਵੀਡੀਓਜ਼ ਵਾਇਰਲ ਹੁੰਦੀਆਂ ਹਨ, ਤਾਂ ਇਨ੍ਹਾਂ ‘ਚੋਂ 2-3 ਤਾਂ ਸਿਰਫ ਦਿੱਲੀ ਮੈਟਰੋ ਦੀਆਂ ਹੀ ਹੋਣਗੀਆਂ। ਕਹਿਣ ਦਾ ਭਾਵ ਇਹ ਹੈ ਕਿ ਹਰ ਰੋਜ਼ ਦਿੱਲੀ ਮੈਟਰੋ ਦੀ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ‘ਤੇ ਟਰੈਂਡ ਕਰਦੀ ਹੀ ਹੈ । ਜੇਕਰ ਤੁਸੀਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਐਕਟਿਵ ਰਹਿੰਦੇ ਹੋ, ਤਾਂ ਤੁਸੀਂ ਦੇਖਿਆ ਹੋਵੇਗਾ ਕਿ ਹਰ ਰੋਜ਼ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦਾ ਹੈ ਜੋ ਦਿੱਲੀ ਮੈਟਰੋ ਜਾਂ ਮੈਟਰੋ ਸਟੇਸ਼ਨ ਦਾ ਹੁੰਦਾ ਹੈ। ਕੁਝ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਔਰਤਾਂ ਮੈਟਰੋ ਦੇ ਅੰਦਰ ਡਾਂਸ ਕਰ ਰਹੀਆਂ ਹਨ। ਇਸ ਦੇ ਨਾਲ ਹੀ ਕੁਝ ਵੀਡੀਓ ਵਿੱਚ ਲੋਕ ਸੀਟਾਂ ਲਈ ਲੜਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤੋਂ ਇਲਾਵਾ ਮੈਟਰੋ ਦਾ ਇੱਕ ਹੋਰ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਜੋੜੇ ਅਸ਼ਲੀਲ ਹਰਕਤਾਂ ਕਰਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਇੱਕ ਵੀਡੀਓ ਫਿਰ ਤੋਂ ਵਾਇਰਲ ਹੋ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਜੋੜਾ ਮੈਟਰੋ ਸਟੇਸ਼ਨ ‘ਤੇ ਖੜ੍ਹਾ ਹੈ। ਵੀਡੀਓ ‘ਚ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਲੜਕਾ ਲੜਕੀ ਨੂੰ ਜੱਫੀ ਪਾ ਰਿਹਾ ਹੈ ਅਤੇ ਉਸ ਨੂੰ Kiss ਕਰ ਰਿਹਾ ਹੈ। ਉਸ ਨੂੰ ਕੋਈ ਫਰਕ ਨਹੀਂ ਪੈਂਦਾ ਕਿ ਮੈਟਰੋ ਸਟੇਸ਼ਨ ‘ਤੇ ਹੋਰ ਲੋਕ ਮੌਜੂਦ ਹਨ। ਉੱਥੇ ਕੋਈ ਬੱਚਾ ਵੀ ਹੋ ਸਕਦਾ ਹੈ ਜਿਸ ਨੂੰ ਇਹ ਦੇਖਣ ਤੋਂ ਬਾਅਦ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ। ਸਟੇਸ਼ਨ ‘ਤੇ ਖੜ੍ਹੇ ਕਿਸੇ ਵਿਅਕਤੀ ਨੇ ਇਸ ਦੀ ਵੀਡੀਓ ਬਣਾ ਲਈ ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਵੀਡੀਓ ਦਿੱਲੀ ਮੈਟਰੋ ਦਾ ਦੱਸਿਆ ਜਾ ਰਿਹਾ ਹੈ।
ਇਸ ਜੋੜੇ ਦੀ ਅਸ਼ਲੀਲ ਹਰਕਤ ਦੀ ਵੀਡੀਓ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ mr_barwaliya ਨਾਮ ਦੇ ਅਕਾਊਂਟ ਨੇ ਸ਼ੇਅਰ ਕੀਤਾ ਹੈ। ਵੀਡੀਓ ਦੇਖਣ ਤੋਂ ਬਾਅਦ ਲੋਕ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਲੋਕ ਇਸ ਜੋੜੇ ‘ਤੇ ਕੁਮੈਂਟਸ ਕਰਕੇ ਆਪਣਾ ਗੁੱਸਾ ਨਿਕਾਲ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।