ਪੜਚੋਲ ਕਰੋ

Alcohol Checker: ਬੰਦੇ ਨੇ ਸ਼ਰਾਬ ਪੀਤੀ ਹੈ ਜਾਂ ਨਹੀਂ ਹੁਣ ਫੋਨ ਤੋਂ ਹੀ ਲੱਗ ਜਾਵੇਗਾ ਪਤਾ, ਆ ਗਈ ਨਵੀਂ ਖੋਜ, ਹੋ ਜਾਓ ਸਾਵਧਾਨ 

Alcohol Checker on Our Phone: ਟੀਮ ਨੇ ਕੁਝ ਸੈਂਸਰਾਂ ਦੀ ਕਾਢ ਕੱਢੀ ਹੈ, ਜੋ ਸਮਾਰਟਫੋਨ 'ਚ ਲਗਾਏ ਜਾਣ 'ਤੇ ਪਤਾ ਲਗਾ ਸਕਦੇ ਹਨ ਕਿ ਫੋਨ 'ਤੇ ਗੱਲ ਕਰਨ ਵਾਲੇ ਵਿਅਕਤੀ ਨੇ ਸ਼ਰਾਬ ਪੀਤੀ ਹੈ ਜਾਂ ਨਹੀਂ।

ਸ਼ਰਾਬ ਪੀਣਾ ਸਿਹਤ ਲਈ ਹਾਨੀਕਾਰਕ, ਹਰ ਸ਼ਰਾਬ ਦੀ ਬੋਤਲ 'ਤੇ ਲਿਖਿਆ ਹੁੰਦਾ ਹੈ। ਪਰ ਇਸ ਦੇ ਬਾਵਜੂਦ ਵੀ ਲੋਕ ਸ਼ਰਾਬ ਪੀਂਦੇ ਹਨ। ਹਾਲਾਂਕਿ, ਕਈ ਵਾਰ ਸ਼ਰਾਬ ਪੀਣ ਤੋਂ ਬਾਅਦ ਲੋਕ ਇਹ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਉਨ੍ਹਾਂ ਨੇ ਸ਼ਰਾਬ ਨਹੀਂ ਪੀਤੀ ਪਰ ਹੁਣ ਅਜਿਹਾ ਸੰਭਵ ਨਹੀਂ ਹੋਵੇਗਾ। ਹੁਣ ਜੇਕਰ ਕਿਸੇ ਨੇ ਸ਼ਰਾਬ ਪੀਤੀ ਹੈ ਅਤੇ ਤੁਹਾਡੇ ਨਾਲ ਫੋਨ 'ਤੇ ਗੱਲ ਕਰ ਰਿਹਾ ਹੈ ਤਾਂ ਉਸ ਦਾ ਫੋਨ ਖੁਦ ਦੱਸ ਦੇਵੇਗਾ ਕਿ ਉਸ ਨੇ ਸ਼ਰਾਬ ਪੀਤੀ ਹੈ। ਆਓ ਜਾਣਦੇ ਹਾਂ ਇਸ ਖੋਜ ਨਾਲ ਜੁੜੀ ਪੂਰੀ ਕਹਾਣੀ।

ਖੋਜ ਕਿੱਥੇ ਹੋਈ?

ਸਟੈਨਫੋਰਡ ਯੂਨੀਵਰਸਿਟੀ ਦੇ ਐਮਰਜੈਂਸੀ ਮੈਡੀਸਨ ਵਿਭਾਗ ਦੇ ਪ੍ਰੋਫੈਸਰ ਬ੍ਰਾਇਨ ਸੁਫੋਲੇਟੋ ਅਤੇ ਉਨ੍ਹਾਂ ਦੀ ਟੀਮ ਨੇ ਕੁਝ ਸੈਂਸਰਾਂ ਦੀ ਕਾਢ ਕੱਢੀ ਹੈ, ਜੋ ਸਮਾਰਟਫੋਨ 'ਚ ਲਗਾਏ ਜਾਣ 'ਤੇ ਪਤਾ ਲਗਾ ਸਕਦੇ ਹਨ ਕਿ ਫੋਨ 'ਤੇ ਗੱਲ ਕਰਨ ਵਾਲੇ ਵਿਅਕਤੀ ਨੇ ਸ਼ਰਾਬ ਪੀਤੀ ਹੈ ਜਾਂ ਨਹੀਂ। ਸਭ ਤੋਂ ਖਾਸ ਗੱਲ ਇਹ ਹੈ ਕਿ ਉਸ ਨੇ ਜੋ ਸਿਸਟਮ ਬਣਾਇਆ ਹੈ, ਉਹ 98 ਫੀਸਦੀ ਸਫਲ ਹੈ। ਭਾਵ, ਜੇਕਰ ਕਿਸੇ ਨੇ ਸ਼ਰਾਬ ਪੀਤੀ ਹੋਈ ਹੈ ਅਤੇ ਸੈਂਸਰ ਵਾਲੇ ਫੋਨ 'ਤੇ ਗੱਲ ਕਰ ਰਿਹਾ ਹੈ, ਤਾਂ 98 ਪ੍ਰਤੀਸ਼ਤ ਸੰਭਾਵਨਾ ਹੈ ਕਿ ਦੂਜੇ ਵਿਅਕਤੀ ਨੂੰ ਪਤਾ ਲੱਗ ਜਾਵੇਗਾ ਕਿ ਫੋਨ 'ਤੇ ਗੱਲ ਕਰਨ ਵਾਲਾ ਵਿਅਕਤੀ ਸ਼ਰਾਬ ਦੇ ਪ੍ਰਭਾਵ ਹੇਠ ਹੈ।

ਇਹ ਖੋਜ ਕਿਵੇਂ ਕੀਤੀ ਗਈ ਸੀ?

ਦਿ ਸਕਾਈ ਨਿਊਜ਼ ਦੀ ਰਿਪੋਰਟ ਮੁਤਾਬਕ ਇਸ ਖੋਜ ਨੂੰ ਕਰਨ ਲਈ ਖੋਜਕਰਤਾਵਾਂ ਨੇ 18 ਲੋਕਾਂ ਨੂੰ ਚੁਣਿਆ ਜਿਨ੍ਹਾਂ ਦੀ ਉਮਰ 21 ਸਾਲ ਜਾਂ ਇਸ ਤੋਂ ਵੱਧ ਸੀ। ਖੋਜ ਦੌਰਾਨ ਵਿਗਿਆਨੀਆਂ ਨੇ ਸ਼ਰਾਬ ਪੀਣ ਤੋਂ ਪਹਿਲਾਂ ਅਤੇ ਬਾਅਦ ਵਿਚ ਇਨ੍ਹਾਂ ਲੋਕਾਂ ਦੀਆਂ ਆਵਾਜ਼ਾਂ ਰਿਕਾਰਡ ਕੀਤੀਆਂ। ਇਸ ਤੋਂ ਬਾਅਦ ਸਾਫਟਵੇਅਰ ਰਾਹੀਂ ਆਵਾਜ਼ ਵਿਚ ਉਨ੍ਹਾਂ ਥਾਵਾਂ ਦੀ ਜਾਂਚ ਕੀਤੀ ਗਈ ਜਿੱਥੇ ਸ਼ਰਾਬ ਪੀਣ ਤੋਂ ਪਹਿਲਾਂ ਅਤੇ ਬਾਅਦ ਵਿਚ ਫਰਕ ਸੀ। ਉਸ ਦੇ ਆਧਾਰ 'ਤੇ, ਸੈਂਸਰ ਬਣਾਏ ਗਏ ਅਤੇ ਸਮਾਰਟਫੋਨ 'ਚ ਫਿੱਟ ਕੀਤੇ ਗਏ।

ਇਸ ਖੋਜ ਦੇ ਲਾਭ
ਜੇਕਰ ਇਹ ਡਿਵਾਈਸ ਹਰ ਵਿਅਕਤੀ ਦੇ ਫੋਨ 'ਚ ਲਗਾ ਦਿੱਤੀ ਜਾਵੇ ਤਾਂ ਡਰਿੰਕ ਐਂਡ ਡਰਾਈਵ ਕਾਰਨ ਹੋਣ ਵਾਲੇ ਕਈ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ। ਦਰਅਸਲ, ਕਈ ਵਾਰ ਕੋਈ ਵਿਅਕਤੀ ਫੋਨ 'ਤੇ ਆਪਣੇ ਲੋਕਾਂ ਨੂੰ ਝੂਠ ਬੋਲਦਾ ਹੈ ਕਿ ਉਸ ਨੇ ਸ਼ਰਾਬ ਨਹੀਂ ਪੀਤੀ ਅਤੇ ਗੱਡੀ ਚਲਾਉਣੀ ਸ਼ੁਰੂ ਕਰ ਦਿੰਦੇ ਹਨ। ਪਰ ਜੇਕਰ ਤੁਸੀਂ ਆਪਣੇ ਫੋਨ 'ਚ ਇਹ ਡਿਵਾਈਸ ਲਗਾਈ ਹੋਈ ਹੈ ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਾਹਮਣੇ ਵਾਲਾ ਵਿਅਕਤੀ ਸ਼ਰਾਬੀ ਹੈ ਜਾਂ ਨਹੀਂ ਅਤੇ ਤੁਸੀਂ ਸਮੇਂ 'ਤੇ ਉਸ ਨੂੰ ਗੱਡੀ ਚਲਾਉਣ ਤੋਂ ਰੋਕ ਸਕੋਗੇ। ਇਸ ਦੇ ਨਾਲ ਹੀ ਪੁਲਿਸ ਲਈ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਵੀ ਆਸਾਨ ਹੋ ਜਾਵੇਗਾ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget