ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੀ ਨਵ-ਵਿਆਹੀ ਦੁਲਹਨ ਦਾ ਰੰਗ ਦੇਖ ਕੇ ਗੁੱਸੇ ਵਿੱਚ ਆ ਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਇਹ ਪੂਰਾ ਮਾਮਲਾ ਸਿਕੰਦਰਾ ਥਾਣਾ ਖੇਤਰ ਦਾ ਹੈ। ਨੌਜਵਾਨ ਪਹਿਲਾਂ ਤਾਂ ਲੜਕੀ ਦਾ ਰੰਗ-ਰੂਪ ਦੇਖ ਕੇ ਵਿਆਹ ਲਈ ਰਾਜ਼ੀ ਹੋ ਗਿਆ ਅਤੇ ਜਦੋਂ ਵਿਆਹ ਹੋਇਆ ਤਾਂ ਲੜਕੀ ਦਾ ਅਸਲੀ ਰੂਪ ਦੇਖ ਕੇ ਉਹ ਗੁੱਸੇ 'ਚ ਆ ਗਿਆ।



ਸੁਹਾਗਰਾਤ ਨੂੰ ਜਿਉਂ ਹੀ ਨੌਜਵਾਨ ਨੇ ਲਾੜੀ ਦਾ ਘੁੰਡ ਚੁੱਕਿਆ ਤਾਂ ਉਸ ਦੇ ਹੋਸ਼ ਉੱਡ ਗਏ। ਇਸ ਮਾਮਲੇ ਨੂੰ ਲੈ ਕੇ ਨੌਜਵਾਨ ਹੁਣ ਫੈਮਿਲੀ ਕਾਊਂਸਲਿੰਗ ਸੈਂਟਰ ਪਹੁੰਚ ਗਿਆ ਹੈ। ਵਿਆਹ ਤੋਂ ਬਾਅਦ ਨੌਜਵਾਨ ਨੇ ਆਪਣੀ ਪਤਨੀ ਦੇ ਰੰਗ-ਰੂਪ 'ਤੇ ਇਤਰਾਜ਼ ਜਤਾਇਆ ਹੈ ਅਤੇ ਉਸ ਨੂੰ ਆਪਣੇ ਨਾਲ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਨੌਜਵਾਨ ਨੇ ਦੋਸ਼ ਲਾਇਆ ਹੈ ਕਿ ਵਿਆਹ ਤੋਂ ਪਹਿਲਾਂ ਲੜਕੀ ਦਾ ਮੇਕਅਪ ਕਰ ਉਸਨੂੰ ਗੋਰਾ ਕੀਤਾ ਗਿਆ ਜਦੋਂ ਕਿ ਉਸ ਦਾ ਅਸਲੀ ਰੰਗ ਕਾਲਾ ਸੀ। ਨੌਜਵਾਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ।


ਨੌਜਵਾਨ ਆਪਣੀ ਪਤਨੀ ਨਾਲ ਉਸ ਦੀ ਰੰਗਤ ਨੂੰ ਲੈ ਕੇ ਲਗਾਤਾਰ ਝਗੜਾ ਕਰ ਰਿਹਾ ਹੈ ਅਤੇ ਉਸ ਨੂੰ ਆਪਣੇ ਨਾਲ ਰੱਖਣ ਲਈ ਤਿਆਰ ਨਹੀਂ ਹੈ। ਮੀਡੀਆ ਰਿਪੋਰਟ ਮੁਤਾਬਕ ਫੈਮਿਲੀ ਕਾਊਂਸਲਿੰਗ ਸੈਂਟਰ ਦੇ ਕੌਂਸਲਰ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਨੌਜਵਾਨ ਨੂੰ ਸਮਝਾਇਆ ਗਿਆ। ਹਾਲਾਂਕਿ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ ਵੀ ਦਿੱਤੀ ਗਈ ਹੈ। ਕੌਂਸਲਰ ਨੇ ਦੱਸਿਆ ਕਿ ਪਤੀ ਦਾ ਕਹਿਣਾ ਹੈ ਕਿ ਉਸ ਨੂੰ ਵਿਆਹ ਤੋਂ ਬਾਅਦ ਲੜਕੀ ਦੇ ਅਸਲ ਰੰਗ ਦਾ ਪਤਾ ਲੱਗਾ। ਜੇ ਉਸਨੂੰ ਪਹਿਲਾਂ ਪਤਾ ਹੁੰਦਾ ਤਾਂ ਉਹ ਵਿਆਹ ਲਈ ਤਿਆਰ ਨਾ ਹੁੰਦਾ। ਇਸ ਮਾਮਲੇ ਦੀ ਹਰ ਪਾਸੇ ਚਰਚਾ ਹੋ ਰਹੀ ਹੈ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।