ਪੜਚੋਲ ਕਰੋ
ਧੁੱਪ 'ਚ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਲਈ ਇਸ ਸ਼ਖਸ ਨੇ ਕੀਤਾ ਕੁੱਝ ਅਜਿਹਾ... ਸੋਸ਼ਲ ਮੀਡੀਆ 'ਤੇ ਲੋਕਾਂ ਦਾ ਦਿਲ ਜਿੱਤ ਰਹੀ ਹੈ ਵੀਡੀਓ
Biker Heart Touching Video Viral : ਦੇਸ਼ ਭਰ 'ਚ ਲੋਕ ਵਧਦੇ ਤਾਪਮਾਨ ਅਤੇ ਭਿਆਨਕ ਗਰਮੀ ਤੋਂ ਪ੍ਰੇਸ਼ਾਨ ਹਨ। ਸੂਰਜ ਦੀ ਤਪਸ਼ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਕਿ ਨਾ ਦਿਨ ਨੂੰ ਚੈਨ ਸੀ ਅਤੇ ਨਾ ਹੀ ਰਾਤ ਨੂੰ ਚੈਨ।

Social Media
Biker Heart Touching Video Viral : ਦੇਸ਼ ਭਰ 'ਚ ਲੋਕ ਵਧਦੇ ਤਾਪਮਾਨ ਅਤੇ ਭਿਆਨਕ ਗਰਮੀ ਤੋਂ ਪ੍ਰੇਸ਼ਾਨ ਹਨ। ਸੂਰਜ ਦੀ ਤਪਸ਼ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਕਿ ਨਾ ਦਿਨ ਨੂੰ ਚੈਨ ਸੀ ਅਤੇ ਨਾ ਹੀ ਰਾਤ ਨੂੰ ਚੈਨ। ਅਜਿਹੇ 'ਚ ਕੀ ਤੁਸੀਂ ਕਦੇ ਸੋਚਿਆ ਹੈ ਕਿ ਸਾਰਾ ਦਿਨ ਕੜਕਦੀ ਧੁੱਪ 'ਚ ਖੜ੍ਹੇ ਰਹਿਣ ਵਾਲੇ ਟ੍ਰੈਫਿਕ ਪੁਲਸ ਮੁਲਾਜ਼ਮ ਇੰਨੀ ਕੜਕਦੀ ਧੁੱਪ 'ਚ ਕਿਵੇਂ ਸੰਘਰਸ਼ ਕਰ ਰਹੇ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਹੈ। ਵੀਡੀਓ 'ਚ ਇਕ ਟ੍ਰੈਫਿਕ ਪੁਲਸ ਮੁਲਾਜ਼ਮ ਧੁੱਪ 'ਚ ਖੜ੍ਹਾ ਹੋ ਕੇ ਠੰਡਕ ਮਹਿਸੂਸ ਕਰ ਰਿਹਾ ਹੈ।
ਜ਼ਿੰਦਗੀ ਗੁਲਜ਼ਾਰ ਹੈ ਨਾਂ ਦੇ ਇਕ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਇਕ ਵਿਅਕਤੀ ਨੂੰ ਸਾਈਕਲ 'ਤੇ ਆਉਂਦੇ ਦੇਖਿਆ ਜਾ ਸਕਦਾ ਹੈ। ਹਾਲਾਂਕਿ ਵਿਅਕਤੀ ਦਾ ਚਿਹਰਾ ਅਤੇ ਸਰੀਰ ਦੇਖਿਆ ਨਹੀਂ ਜਾ ਸਕਦਾ, ਉਸਦੇ ਹੱਥ ਦੇਖੇ ਜਾ ਸਕਦੇ ਹਨ ਅਤੇ ਉਸਦੀ ਆਵਾਜ਼ ਸੁਣੀ ਜਾ ਸਕਦੀ ਹੈ। ਉਹ ਆਦਮੀ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਕੋਲ ਆਉਂਦਾ ਹੈ ਅਤੇ ਉਨ੍ਹਾਂ ਨੂੰ ਕੋਲਡ ਡਰਿੰਕ ਦਿੰਦਾ ਹੈ। ਇਹ ਨਜ਼ਾਰਾ ਦੇਖ ਕੇ ਸਾਰੇ ਪੁਲਿਸ ਮੁਲਾਜ਼ਮਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਆ ਗਈ ਅਤੇ ਵਾਰ-ਵਾਰ ਉਸ ਦੀ ਤਾਰੀਫ਼ ਕੀਤੀ।
ਲੋਕਾਂ ਨੇ ਕਹੀ ਇਹ ਗੱਲ
ਸੋਸ਼ਲ ਮੀਡੀਆ 'ਤੇ ਕੁਝ ਹੀ ਦਿਨਾਂ 'ਚ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਲੱਖਾਂ ਲੋਕ ਦੇਖ ਚੁੱਕੇ ਹਨ। ਵੀਡੀਓ 'ਤੇ ਹੁਣ ਤੱਕ ਕਰੀਬ 1.25 ਲੱਖ ਲਾਈਕਸ ਆ ਚੁੱਕੇ ਹਨ। ਇਸ ਤੋਂ ਇਲਾਵਾ ਨੇਟੀਜ਼ਨ ਵੀ ਇਸ ਸ਼ਖਸ ਦੀ ਤਾਰੀਫ ਕਰ ਰਹੇ ਹਨ। ਇਕ ਯੂਜ਼ਰ ਨੇ ਕਿਹਾ ਹੈ ਕਿ 'ਇਹੀ ਸਾਡੇ ਦੇਸ਼ ਦੀ ਸਚਾਈ ਹੈ, ਸਲਾਮ ਭਾਈ ਨੂੰ'। ਜਦਕਿ ਦੂਜੇ ਨੇ ਲਿਖਿਆ, 'ਐਨੀ ਗਰਮੀ 'ਚ ਇੰਨਾ ਤਾਂ ਬਣਦਾ ਹੈ। ਇਸ ਤੋਂ ਇਲਾਵਾ ਹੋਰ ਯੂਜ਼ਰਸ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ :: ਪਰਲਜ਼ ਗਰੁੱਪ 'ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ, ਖ਼ੁਰਦ ਬੁਰਦ ਕੀਤੀਆਂ ਜਾਇਦਾਦਾਂ ਦਾ ਮੰਗ ਲਿਆ ਹਿਸਾਬ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow ਟ੍ਰੈਂਡਿੰਗ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















