ਪੜਚੋਲ ਕਰੋ

Parked Car Area: ਕੀ ਖੜ੍ਹੀ ਕਾਰ 'ਚ ਪੀਤੀ ਜਾ ਸਕਦੀ ਹੈ ਸ਼ਰਾਬ?, ਜੇ ਨਹੀਂ, ਤਾਂ ਕਿੰਨਾ ਹੋਵੇਗਾ ਜੁਰਮਾਨਾ; ਜਾਣੋ ਕੀ ਕਹਿੰਦੈ Motor Vehicle Act

Motor Vehicle Act: ਕਾਰ ਤੁਹਾਡੀ ਨਿੱਜੀ ਜਾਇਦਾਦ ਹੈ। ਫਿਰ ਭਾਵੇਂ ਉਹ ਨਿੱਜੀ ਹੋਵੇ ਜਾਂ ਵਪਾਰਕ। ਭਾਵ ਕਿ ਕਾਰ ਦੇ ਅੰਦਰ ਖਾਣ-ਪੀਣ, ਸੌਣ ਵਰਗੇ ਕਈ ਕੰਮ ਕੀਤੇ ਜਾ ਸਕਦੇ ਹਨ। ਪਰ ਕੀ ਕਾਰ ਵਿਚ ਸ਼ਰਾਬ ਪੀਤੀ ਜਾ ਸਕਦੀ ਹੈ?

Motor Vehicle Act : ਕਾਰ ਤੁਹਾਡੀ ਨਿੱਜੀ ਜਾਇਦਾਦ ਹੈ। ਫਿਰ ਭਾਵੇਂ ਉਹ ਨਿੱਜੀ ਹੋਵੇ ਜਾਂ ਵਪਾਰਕ। ਭਾਵ ਕਿ ਕਾਰ ਦੇ ਅੰਦਰ ਖਾਣ-ਪੀਣ, ਸੌਣ ਵਰਗੇ ਕਈ ਕੰਮ ਕੀਤੇ ਜਾ ਸਕਦੇ ਹਨ। ਪਰ ਕੀ ਕਾਰ ਵਿਚ ਸ਼ਰਾਬ ਪੀਤੀ ਜਾ ਸਕਦੀ ਹੈ? ਹਰ ਕੋਈ ਜਾਣਦਾ ਹੈ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਦੀ ਮਨਾਹੀ ਹੈ। ਪਰ ਜਦੋਂ ਕਾਰ ਖੜ੍ਹੀ ਹੁੰਦੀ ਹੈ, ਕੀ ਅਸੀਂ ਇਸ ਵਿੱਚ ਪੀ ਸਕਦੇ ਹਾਂ? ਨਾਲ ਹੀ ਜੇ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਫੜੇ ਜਾਂਦੇ ਹਾਂ ਤਾਂ ਕਿੰਨਾ ਚਲਾਨ ਕੱਟਿਆ ਜਾਂਦਾ ਹੈ ਅਤੇ ਕਿੰਨੀ ਸਜ਼ਾ ਹੋ ਸਕਦੀ ਹੈ। ਕਾਰ ਵਿੱਚ ਕਿੰਨੀ ਸ਼ਰਾਬ ਲੈ ਕੇ ਜਾ ਸਕਦੀ ਹਾਂ? ਆਓ ਅੱਜ ਅਸੀਂ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਵਿਸਥਾਰ ਨਾਲ ਜਾਣਦੇ ਹਾਂ...

ਕੀ ਖੜ੍ਹੀ ਕਾਰ ਵਿੱਚ ਸ਼ਰਾਬ ਪੀਣਾ ਹੈ ਕਾਨੂੰਨੀ ਜਾਂ ਗੈਰ-ਕਾਨੂੰਨੀ?

ਜੇ ਤੁਹਾਡੀ ਕਾਰ ਖੜ੍ਹੀ ਹੈ ਤੇ ਤੁਸੀਂ ਇਸਨੂੰ ਕਿਤੇ ਵੀ ਨਹੀਂ ਚਲਾਉਣਾ ਚਾਹੁੰਦੇ ਹੋ, ਤਾਂ ਕੀ ਤੁਸੀਂ ਇਸਦੇ ਅੰਦਰ ਬੈਠ ਕੇ ਸ਼ਰਾਬ ਪੀ ਸਕਦੇ ਹੋ? ਜਵਾਬ ਹਾਂ ਅਤੇ ਨਾਂਹ ਦੋਵੇਂ ਹਨ। ਦਰਅਸਲ,  ਖੜ੍ਹੀ ਕਾਰ ਦੇ ਅੰਦਰ ਸ਼ਰਾਬ ਪੀਣ 'ਤੇ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ, ਇਹ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਤੁਹਾਡੀ ਕਾਰ ਕਿੱਥੇ ਪਾਰਕ ਕੀਤੀ ਗਈ ਹੈ। ਮਤਲਬ ਕਾਰ ਤੁਹਾਡੀ ਨਿੱਜੀ ਜਾਇਦਾਦ ਜਿਵੇਂ ਕਿ ਗੈਰੇਜ, ਘਰ ਦੀ ਸੀਮਾ ਦੇ ਅੰਦਰ ਹੈ, ਤਾਂ ਤੁਸੀਂ ਇਸ ਵਿੱਚ ਬੈਠ ਕੇ ਸ਼ਰਾਬ ਪੀ ਸਕਦੇ ਹੋ। ਪਰ ਜਦੋਂ ਕਿਸੇ ਜਨਤਕ ਜਾਇਦਾਦ ਜਿਵੇਂ ਕਿ ਸੜਕ ਕਿਨਾਰੇ, ਬੱਸ ਸਟੈਂਡ, ਰੇਲਵੇ ਸਟੇਸ਼ਨ ਜਾਂ ਕਿਸੇ ਹੋਰ ਥਾਂ 'ਤੇ ਕਾਰ ਪਾਰਕ ਕੀਤੀ ਜਾਂਦੀ ਹੈ ਤਾਂ ਉਸ ਵਿੱਚ ਸ਼ਰਾਬ ਪੀਣਾ ਗੈਰ-ਕਾਨੂੰਨੀ ਹੋ ਜਾਂਦਾ ਹੈ। ਜਿੱਥੋਂ ਤੱਕ ਅਜਿਹੀ ਸਥਿਤੀ ਵਿੱਚ ਜੁਰਮਾਨੇ ਦਾ ਸਵਾਲ ਹੈ, ਇਹ ਸੂਬੇ ਤੋਂ ਵੱਖਰੇ ਹੋ ਸਕਦੇ ਹਨ, ਪਰ ਪਹਿਲੀ ਸਥਿਤੀ ਵਿੱਚ 5000 ਤੋਂ 1000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਸ਼ਰਾਬ ਪੀ ਕੇ ਕਾਰ ਚਲਾਉਣ ਉੱਤੇ ਕਿੰਨਾ ਜੁਰਮਾਨਾ? 
 
ਮੋਟਰ ਵਹੀਕਲ ਐਕਟ 1988 ਦੀ ਧਾਰਾ 185 ਦੇ ਅਨੁਸਾਰ, ਸ਼ਰਾਬ ਜਾਂ ਨਸ਼ੇ ਦੇ ਪ੍ਰਭਾਵ ਹੇਠ ਗੱਡੀ ਚਲਾਉਣਾ ਗੈਰ-ਕਾਨੂੰਨੀ ਹੈ। ਜੇ 100ML ਖੂਨ ਵਿੱਚ 30 ਮਿਲੀਗ੍ਰਾਮ ਤੋਂ ਵੱਧ ਅਲਕੋਹਲ ਪਾਈ ਜਾਂਦੀ ਹੈ ਜਾਂ ਡਰਾਈਵਰ ਦੇ ਖੂਨ ਦੇ ਨਮੂਨੇ ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਪਾਈ ਜਾਂਦੀ ਹੈ, ਤਾਂ ਉਸ ਵਿਅਕਤੀ ਨੂੰ ਭਾਰਤੀ ਕਾਨੂੰਨ ਦੇ ਤਹਿਤ ਸਜ਼ਾ ਦਿੱਤੀ ਜਾ ਸਕਦੀ ਹੈ। ਉਸ ਨੂੰ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਜੇਕਰ ਪਹਿਲੀ ਵਾਰ ਫੜਿਆ ਜਾਂਦਾ ਹੈ, ਤਾਂ ਵਿਅਕਤੀ ਨੂੰ 10,000 ਤੱਕ ਦੇ ਜੁਰਮਾਨੇ ਦੇ ਨਾਲ 6 ਮਹੀਨੇ ਤੱਕ ਦੀ ਕੈਦ ਹੋ ਸਕਦੀ ਹੈ। ਦੂਜੀ ਵਾਰ ਫੜੇ ਜਾਣ 'ਤੇ 15,000 ਰੁਪਏ ਤੱਕ ਦਾ ਚਲਾਨ ਅਤੇ 2 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਤੋਂ ਬਾਅਦ ਫੜੇ ਜਾਣ 'ਤੇ ਡਰਾਈਵਿੰਗ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ।

ਕਾਰ ਵਿੱਚ ਕਿੰਨੀ ਸ਼ਰਾਬ ਲੈ ਕੇ ਜਾ ਸਕਦੈ? 

ਇਸ ਸਵਾਲ ਦਾ ਜਵਾਬ ਇਸ ਗੱਲ 'ਤੇ ਵੀ ਨਿਰਭਰ ਕਰਦਾ ਹੈ ਕਿ ਤੁਸੀਂ ਕਿਸ ਸੂਬੇ ਵਿੱਚ ਹੋ। ਉਦਾਹਰਣ ਵਜੋਂ, ਜਿਨ੍ਹਾਂ ਰਾਜਾਂ ਵਿੱਚ ਸ਼ਰਾਬ 'ਤੇ ਪਾਬੰਦੀ ਹੈ, ਜੇ ਤੁਸੀਂ ਕਿਸੇ ਹੋਰ ਰਾਜ ਤੋਂ ਸ਼ਰਾਬ ਲੈ ਕੇ ਜਾ ਰਹੇ ਹੋ, ਤਾਂ ਤੁਹਾਡੇ ਵਿਰੁੱਧ ਕਾਰਵਾਈ ਕੀਤੀ ਜਾਣੀ ਲਾਜ਼ਮੀ ਹੈ। ਅਜਿਹੀ ਸਥਿਤੀ ਵਿੱਚ ਘੱਟੋ-ਘੱਟ 5000 ਰੁਪਏ ਜੁਰਮਾਨਾ ਅਤੇ 5 ਸਾਲ ਦੀ ਕੈਦ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜਾਂ 'ਚ ਜਿੱਥੇ ਸ਼ਰਾਬ 'ਤੇ ਪਾਬੰਦੀ ਨਹੀਂ ਹੈ। ਉੱਥੇ, ਕੋਈ 1 ਤੋਂ 2 ਲੀਟਰ ਤੱਕ ਸ਼ਰਾਬ ਲੈ ਜਾ ਸਕਦਾ ਹੈ। ਬੋਤਲ ਦੇ ਖੁੱਲ੍ਹੇ ਜਾਂ ਬੰਦ ਹੋਣ ਦੀ ਕੋਈ ਸ਼ਰਤ ਨਹੀਂ ਹੈ। ਬਸ ਧਿਆਨ ਰੱਖੋ ਕਿ ਤੁਹਾਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਦੀ ਲੋੜ ਨਹੀਂ ਹੈ। ਜੇ ਤੁਸੀਂ ਇਸ ਤੋਂ ਵੱਧ ਸ਼ਰਾਬ ਲੈ ਕੇ ਜਾਂਦੇ ਹੋ ਤਾਂ 5000 ਰੁਪਏ ਤੱਕ ਜੁਰਮਾਨਾ ਤੇ ਸਜ਼ਾ ਦਾ ਪ੍ਰਬੰਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget