ਪੜਚੋਲ ਕਰੋ

ਚੀਕ-ਚਿਹਾੜੇ 'ਚ ਬਦਲ ਗਈ ਮੌਜ-ਮਸਤੀ! ਹਿਮਾਚਲ 'ਚ 30 ਫੁੱਟ ਉਚਾਈ ਤੋਂ ਡਿੱਗੀ ਸੈਲਾਨੀ ਬੱਚੀ, ਜਿਪਲਾਈਨਿੰਗ ਦੌਰਾਨ ਟੁੱਟਿਆ ਹੁੱਕ

ਹਿਮਾਚਲ ਪ੍ਰਦੇਸ਼ ਦੇ ਮਨਾਲੀ ਤੋਂ ਹੈਰਾਨ ਕਰਨ ਵਾਲਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਬੱਚੀ 'ਜਿਪਲਾਈਨ ਰਾਈਡ' ਦਾ ਆਨੰਦ ਲੈ ਰਹੀ ਸੀ, ਪਰ ਅਚਾਨਕ ਰਸਤੇ ਦੇ ਵਿੱਚ ਹੀ ਹੁੱਕ ਟੁੱਟ ਗਈ ਤੇ ਉਹ ਸਿੱਧਾ ਹੇਠਾਂ..

Tourist Girl Falls 30 Feet During Ziplining in Himachal: ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ 'ਜਿਪਲਾਈਨ ਰਾਈਡ' ਦੌਰਾਨ ਰੱਸੀ ਟੁੱਟਣ ਕਾਰਨ 12 ਸਾਲਾ ਬੱਚੀ ਜ਼ਮੀਨ 'ਤੇ ਡਿੱਗ ਕੇ ਜ਼ਖ਼ਮੀ ਹੋ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਜ਼ਖ਼ਮੀ ਬੱਚੀ ਦੀ ਪਹਿਚਾਣ ਤ੍ਰਿਸ਼ਾ ਬਿਜਵੇ ਵਜੋਂ ਹੋਈ ਹੈ ਅਤੇ ਉਸ ਦੇ ਡਿੱਗਣ ਦੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ।

ਮਹਾਰਾਸ਼ਟਰ ਦੇ ਨਾਗਪੁਰ ਦੀ ਰਹਿਣ ਵਾਲੀ ਤ੍ਰਿਸ਼ਾ ਪਿਛਲੇ ਹਫ਼ਤੇ ਆਪਣੇ ਪਰਿਵਾਰ ਨਾਲ ਮਨਾਲੀ ਘੁੰਮਣ ਆਈ ਹੋਈ ਸੀ, ਜਦ ਇਹ ਹਾਦਸਾ ਵਾਪਰਿਆ। ਅਧਿਕਾਰੀਆਂ ਮੁਤਾਬਕ, ਜਦ ਤ੍ਰਿਸ਼ਾ ਜਿਪਲਾਈਨ 'ਤੇ ਰਸਤੇ ਵਿਚ ਸੀ ਤਾਂ ਅਚਾਨਕ ਰੱਸੀ ਟੁੱਟ ਗਈ, ਜਿਸ ਨਾਲ ਉਹ ਲਗਭਗ 30 ਫੁੱਟ ਉੱਚਾਈ ਤੋਂ ਡਿੱਗ ਕੇ ਇੱਕ ਖੱਡ ਵਿਚ ਡਿੱਗ ਗਈ ਅਤੇ ਗੰਭੀਰ ਜ਼ਖ਼ਮੀ ਹੋ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਚੀ ਨੂੰ ਤੁਰੰਤ ਨੇੜਲੇ ਹਸਪਤਾਲ ਦੇ ਵਿੱਚ ਲਿਜਾਇਆ ਗਿਆ, ਜਿਥੋਂ ਬਾਅਦ ਵਿੱਚ ਚੰਡੀਗੜ੍ਹ ਦੇ ਪੀ.ਜੀ.ਆਈ. ਭੇਜ ਦਿੱਤਾ ਗਿਆ। ਫਿਰ ਉਥੋਂ ਨਾਗਪੁਰ ਦੇ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਇਸ ਸਮੇਂ ਉਸ ਦਾ ਇਲਾਜ ਚੱਲ ਰਿਹਾ ਹੈ।

ਮਨਾਲੀ ਦੇ ਡੀਐਸਪੀ ਕੇ.ਡੀ. ਸ਼ਰਮਾ ਨੇ ਕਿਹਾ ਕਿ ਤ੍ਰਿਸ਼ਾ ਦੇ ਪਰਿਵਾਰ ਅਤੇ ਜਿਪਲਾਈਨ ਓਪਰੇਟਰ ਵਿਚਕਾਰ ਆਪਸੀ ਸਹਿਮਤੀ ਹੋ ਗਈ ਹੈ ਅਤੇ ਕੋਈ ਰਸਮੀ ਕੇਸ ਦਰਜ ਨਹੀਂ ਕੀਤਾ ਗਿਆ।

ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਪੈ ਰਹੀ ਭਿਆਨਕ ਗਰਮੀ ਤੋਂ ਬਚਣ ਲਈ ਲੋਕ ਪਹਾੜੀ ਇਲਾਕਿਆਂ ਵੱਲ ਰੁਖ ਕਰ ਰਹੇ ਹਨ। ਹਿਲ ਸਟੇਸ਼ਨਾਂ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼ ਸੈਲਾਨੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਇੱਥੇ ਵਿਸ਼ੇਸ਼ ਕਰਕੇ ਸ਼ਿਮਲਾ, ਰੋਤਾਂਗ ਪਾਸ, ਮਨਾਲੀ ਅਤੇ ਕਸੌਲੀ ਵਿੱਚ ਸਭ ਤੋਂ ਵੱਧ ਭੀੜ ਦੇਖੀ ਜਾ ਰਹੀ ਹੈ।

ਹਾਲਾਤ ਇਹ ਹਨ ਕਿ ਹੋਟਲਾਂ ਵਿੱਚ 70 ਤੋਂ 80 ਫੀਸਦੀ ਤੱਕ ਬੁਕਿੰਗ ਹੋ ਚੁੱਕੀ ਹੈ, ਜਦਕਿ ਸ਼ਨੀਵਾਰ-ਐਤਵਾਰ ਨੂੰ ਇਹ ਦਰ 80 ਤੋਂ 90 ਫੀਸਦੀ ਹੋ ਸਕਦੀ ਹੈ।

ਜੇਕਰ ਤੁਸੀਂ ਵੀ ਹਿਮਾਚਲ ਘੁੰਮਣ ਦੀ ਯੋਜਨਾ ਬਣਾਈ ਹੈ ਤਾਂ ਰਵਾਨਗੀ ਤੋਂ ਪਹਿਲਾਂ ਪੂਰੀ ਜਾਣਕਾਰੀ ਅਤੇ ਫੀਡਬੈਕ ਲੈਣਾ ਬਿਹਤਰ ਰਹੇਗਾ। ਕਿਉਂਕਿ ਪੀਕ ਸੀਜ਼ਨ ਹੋਣ ਕਰਕੇ ਕਈ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਸੈਲਾਨੀਆਂ ਲਈ ਮੁਸੀਬਤ ਬਣਿਆ ਹੋਇਆ ਹੈ ਅਤੇ ਹੋਟਲਾਂ ਦੀਆਂ ਵੱਧਦੀਆਂ ਕੀਮਤਾਂ ਵੀ ਜੇਬ 'ਤੇ ਭਾਰੀ ਪੈ ਸਕਦੀਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget