ਪੜਚੋਲ ਕਰੋ

ਗਰਲਫ੍ਰੈਂਡ ਨੇ ਮੰਗਿਆ ਫੋਨ ਦਾ ਪਾਸਵਰਡ ਤਾਂ ਲੜਕੇ ਨੇ ਮਾਰ'ਤੀ ਸਮੁੰਦਰ 'ਚ ਛਾਲ, VIDEO

Viral News: ਇੰਨਾ ਹੀ ਨਹੀਂ ਉਸ ਨੇ ਪੁਲਸ ਨੂੰ ਕਿਹਾ ਕਿ ਉਹ ਤੈਰ ਕੇ ਹੀ ਘਰ ਜਾਵੇਗਾ। ਇਹ ਖਬਰ ਲੋਕਾਂ ਨੂੰ ਕਾਫੀ ਹੈਰਾਨ ਕਰ ਰਹੀ ਹੈ। ਮਾਮਲਾ ਅਮਰੀਕਾ ਦੇ ਫਲੋਰੀਡਾ ਦਾ ਦੱਸਿਆ ਜਾ ਰਿਹਾ ਹੈ। 

ਇੱਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਅਤੇ ਪੁਲਿਸ ਦੇ ਸਾਹਮਣੇ ਸਮੁੰਦਰ ਵਿੱਚ ਛਾਲ ਮਾਰ ਦਿੱਤੀ ਅਤੇ ਇਸ ਦਾ ਇੱਕੋ ਇੱਕ ਕਾਰਨ ਇਹ ਸੀ ਕਿ ਉਹ ਆਪਣੇ ਫੋਨ ਦਾ ਪਾਸਵਰਡ ਨਹੀਂ ਦੇਣਾ ਚਾਹੁੰਦਾ ਸੀ। ਜਦੋਂ ਉਸ ਦੀ ਪ੍ਰੇਮਿਕਾ ਨੇ ਪਾਸਵਰਡ ਮੰਗਿਆ ਤਾਂ ਵਿਅਕਤੀ ਨੇ ਕਿਸ਼ਤੀ ਤੋਂ ਛਾਲ ਮਾਰ ਦਿੱਤੀ। ਇੰਨਾ ਹੀ ਨਹੀਂ ਉਸ ਨੇ ਪੁਲਸ ਨੂੰ ਕਿਹਾ ਕਿ ਉਹ ਤੈਰ ਕੇ ਹੀ ਘਰ ਜਾਵੇਗਾ। ਇਹ ਖਬਰ ਲੋਕਾਂ ਨੂੰ ਕਾਫੀ ਹੈਰਾਨ ਕਰ ਰਹੀ ਹੈ। ਮਾਮਲਾ ਅਮਰੀਕਾ ਦੇ ਫਲੋਰੀਡਾ ਦਾ ਦੱਸਿਆ ਜਾ ਰਿਹਾ ਹੈ। 

ਦਰਅਸਲ, ਵਿਅਕਤੀ ਨਹੀਂ ਚਾਹੁੰਦਾ ਸੀ ਕਿ ਉਸਦੀ ਪ੍ਰੇਮਿਕਾ ਨੂੰ ਉਸਦੇ ਫੋਨ ਦਾ ਪਾਸਵਰਡ ਪਤਾ ਲੱਗੇ, ਪਰ ਪੁਲਿਸ ਅਧਿਕਾਰੀ ਉਸਦਾ ਪਿੱਛਾ ਕਰਦੇ ਰਹੇ ਅਤੇ ਲਗਭਗ 7 ਮਿੰਟ ਤੈਰਦੇ ਹੋਏ ਉਹ ਵਿਅਕਤੀ ਸਮੁੰਦਰ ਦੇ ਕਿਨਾਰੇ ਪਹੁੰਚ ਗਿਆ। ਇਹ ਖ਼ਬਰ ਨਿਊਯਾਰਕ ਪੋਸਟ ਵਿੱਚ ਵਿਸਥਾਰ ਨਾਲ ਪ੍ਰਕਾਸ਼ਿਤ ਹੋਈ ਹੈ। ਇਸ ਦੀ ਵੀਡੀਓ ਯੂਟਿਊਬ 'ਤੇ ਸ਼ੇਅਰ ਵੀ ਕੀਤੀ ਗਈ ਹੈ।

ਪੁਲਿਸ ਅਤੇ ਪ੍ਰੇਮਿਕਾ ਨਾਲ ਬਹਿਸ
ਪੂਰੀ ਵੀਡੀਓ ਯੂਟਿਊਬ ਚੈਨਲ Arrested on Cam 'ਤੇ ਅਪਲੋਡ ਕੀਤੀ ਗਈ ਹੈ। ਇਸ ਦੀਆਂ ਤਸਵੀਰਾਂ ਨਿਊਯਾਰਕ ਪੋਸਟ ਦੇ ਹੈਂਡਲ @nypost 'ਤੇ ਵੀ ਸ਼ੇਅਰ ਕੀਤੀਆਂ ਗਈਆਂ ਹਨ। ਵਾਇਰਲ ਵੀਡੀਓ 'ਚ ਵਿਅਕਤੀ ਕਾਫੀ ਦੇਰ ਤੱਕ ਪੁਲਿਸ ਨਾਲ ਗੱਲਬਾਤ ਅਤੇ ਬਹਿਸ ਕਰਦਾ ਨਜ਼ਰ ਆ ਰਿਹਾ ਹੈ। ਅਜਿਹਾ ਕਰਨ ਤੋਂ ਬਾਅਦ ਉਹ ਕਿਸ਼ਤੀ ਤੋਂ ਛਾਲ ਮਾਰਦਾ ਵੀ ਨਜ਼ਰ ਆਵੇਗਾ। ਉਹ ਪੁਲਿਸ ਨੂੰ ਇਹ ਵੀ ਪੁੱਛਦਾ ਹੈ ਕਿ ਜੇਕਰ ਉਹ ਛਾਲ ਮਾਰਦਾ ਹੈ ਤਾਂ ਕੀ ਹੋਵੇਗਾ। ਹਾਲਾਂਕਿ ਕਿਨਾਰੇ ਜਾ ਕੇ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਆਪਣੀ ਗੱਲ 'ਤੇ ਅੜਿਆ
ਦਰਅਸਲ, ਪੁਲਿਸ ਨੂੰ ਸਮੁੰਦਰ ਦੇ ਇਸ ਖੇਤਰ ਵਿੱਚ ਇੱਕ ਸ਼ੱਕੀ ਕਿਸ਼ਤੀ ਦੀ ਸੂਚਨਾ ਮਿਲੀ ਸੀ। ਕਿਸ਼ਤੀ ਲਗਾਤਾਰ ਕਈ ਨਿਯਮਾਂ ਦੀ ਉਲੰਘਣਾ ਕਰ ਰਹੀ ਸੀ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਵਿਅਕਤੀ ਅਤੇ ਉਸਦੀ ਪ੍ਰੇਮਿਕਾ ਤੋਂ ਪਛਾਣ ਦਸਤਾਵੇਜ਼ ਮੰਗੇ। ਪਰ ਉਹ ਵਿਅਕਤੀ ਪੁਲਿਸ ਨੂੰ ਆਪਣਾ ਪਛਾਣ ਪੱਤਰ ਨਹੀਂ ਦਿਖਾਉਣਾ ਚਾਹੁੰਦਾ ਸੀ। ਹਾਲਾਂਕਿ ਪੁਲਿਸ ਉਸ ਨੂੰ ਸਮਝਾਉਂਦੀ ਰਹੀ ਕਿ ਉਹ ਸਿਰਫ਼ ਆਪਣਾ ਕੰਮ ਕਰ ਰਹੇ ਹਨ, ਪਰ ਉਹ ਆਦਮੀ ਵੀ ਇਸ ਗੱਲ 'ਤੇ ਅੜੇ ਰਿਹਾ ਕਿ ਉਸ ਨੇ ਕੁਝ ਗਲਤ ਨਹੀਂ ਕੀਤਾ। ਉਸਨੇ ਪੁਲਿਸ ਤੋਂ ਵਾਰੰਟ ਵੀ ਮੰਗਿਆ।

ਪ੍ਰੇਮਿਕਾ ਨੇ ਦਿੱਤੀ ਬ੍ਰੇਕਅੱਪ ਦੀ ਧਮਕੀ 

ਇਸ ਦੌਰਾਨ ਉਸ ਦੀ ਪ੍ਰੇਮਿਕਾ ਉਸ ਨੂੰ ਲਗਾਤਾਰ ਸ਼ਾਂਤ ਰਹਿਣ ਲਈ ਕਹਿ ਰਹੀ ਸੀ। ਇਸ ਦੌਰਾਨ ਉਸ ਨੇ ਫੋਨ ਮੰਗਿਆ ਤਾਂ ਜੋ ਬੌਸ ਨਾਲ ਗੱਲ ਕਰਵਾ ਕੇ ਮਾਮਲਾ ਸੁਲਝਾਇਆ ਜਾ ਸਕੇ ਪਰ ਉਹ ਇਸ ਲਈ ਤਿਆਰ ਨਹੀਂ ਹੋਇਆ ਅਤੇ ਕਾਫੀ ਬਹਿਸ ਤੋਂ ਬਾਅਦ ਉਹ ਪਾਣੀ ਵਿਚ ਛਾਲ ਮਾਰਨ ਲਈ ਤਿਆਰ ਹੋ ਗਿਆ। ਉਸ ਦੀ ਪ੍ਰੇਮਿਕਾ ਧਮਕੀ ਦੇ ਰਹੀ ਸੀ ਕਿ ਜੇਕਰ ਉਸ ਨੇ ਪਾਣੀ ਵਿੱਚ ਛਾਲ ਮਾਰ ਦਿੱਤੀ ਤਾਂ ਉਹ ਉਸ ਨਾਲ ਸਬੰਧ ਤੋੜ ਦੇਵੇਗੀ। ਪਰ ਉਸ ਵਿਅਕਤੀ ਨੇ ਕਿਸੇ ਦੀ ਨਾ ਸੁਣੀ। ਹੁਣ ਇਹ ਖਬਰ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget