ਸੋਸ਼ਲ ਮੀਡੀਆ 'ਤੇ ਅਕਸਰ ਜਾਨਵਰਾਂ ਨੂੰ ਬਚਾਉਣ ਦਾ ਵੀਡੀਓ ਸਾਹਮਣੇ ਆਉਂਦਾ ਹੈ। ਕਈ ਵਾਰ ਦੇਖਿਆ ਗਿਆ ਹੈ ਕਿ ਦੂਜੇ ਜਾਨਵਰਾਂ ਦੇ ਡਰ ਕਾਰਨ ਕੁਝ ਜਾਨਵਰ ਅਜਿਹੀ ਜਗ੍ਹਾ 'ਤੇ ਲੁਕ ਜਾਂਦੇ ਹਨ ਜਿੱਥੋਂ ਉਨ੍ਹਾਂ ਦਾ ਕੱਢਣਾ ਮੁਸ਼ਕਿਲ ਹੋ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਘੋੜੇ ਨੂੰ ਬਚਾਇਆ ਜਾ ਰਿਹਾ ਹੈ। ਇਹ ਵੀਡੀਓ ਫਲੋਰੀਡਾ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਇੱਕ ਘੋੜਾ ਸਵੀਮਿੰਗ ਪੂਲ ਵਿੱਚ ਚੱਲ ਜਾਂਦਾ ਹੈ ਤੇ ਉਸਦਾ ਬਾਹਰ ਨਿਕਲਣਾ ਮੁਸ਼ਕਲ ਹੋ ਜਾਂਦਾ ਹੈ। 



ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਅਨੁਸਾਰ ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਘੋੜੇ ਨੂੰ ਸਵੀਮਿੰਗ ਪੂਲ ਵਿੱਚੋਂ ਬਾਹਰ ਕੱਢਿਆ ਗਿਆ। ਦਰਅਸਲ ਇਸ ਘੋੜੇ ਨੇ ਦੂਜੇ ਘੋੜੇ ਤੋਂ ਡਰਦੇ ਹੋਏ ਸਵਿਮਿੰਗ ਪੂਲ ਵਿੱਚ ਛਾਲ ਮਾਰ ਦਿੱਤੀ ਸੀ ਅਤੇ ਫਿਰ ਬਾਹਰ ਨਿਕਲਣ ਦੇ ਯੋਗ ਨਹੀਂ ਸੀ। ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਘੋੜੇ ਨੂੰ ਰੱਸੀ ਨਾਲ ਬੰਨ੍ਹ ਕੇ ਸਵੀਮਿੰਗ ਪੂਲ 'ਚੋਂ ਬਾਹਰ ਕੱਢਿਆ ਜਾ ਰਿਹਾ ਹੈ।




ਉਸ ਘੋੜੇ ਦੇ ਸਰੀਰ ਨਾਲ ਰੱਸੀ ਬੰਨ੍ਹ ਕੇ, ਇਸ ਨੂੰ ਟਰੈਕਟਰ ਦੀ ਮਦਦ ਨਾਲ ਪੂਰੀ ਤਰ੍ਹਾਂ ਉੱਪਰ ਚੁੱਕ ਲਿਆ ਜਾਂਦਾ ਹੈ ਅਤੇ ਫਿਰ ਜ਼ਮੀਨ 'ਤੇ ਰੱਖ ਦਿੱਤਾ ਜਾਂਦਾ ਹੈ। ਫਾਇਰ ਰੈਸਕਿਊ ਵਿਭਾਗ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਘੋੜੇ ਨੂੰ ਪੂਲ 'ਚ ਛਾਲ ਮਾਰਨ ਤੋਂ ਬਾਅਦ ਸੁਰੱਖਿਅਤ ਬਚਾ ਲਿਆ ਗਿਆ ਹੈ। ਇਸ ਵੀਡੀਓ ਨੂੰ ਹੁਣ ਤੱਕ 1.6 ਮਿਲੀਅਨ ਲੋਕ ਦੇਖ ਚੁੱਕੇ ਹਨ। ਇਸ ਵੀਡੀਓ 'ਤੇ ਇਕ ਯੂਜ਼ਰ ਨੇ ਲਿਖਿਆ ਕਿ ਮੈਂ ਬਹੁਤ ਖੁਸ਼ ਹਾਂ ਕਿ ਸਭ ਕੁਝ ਠੀਕ ਰਿਹਾ, ਬਚਾਅ ਟੀਮ ਨੇ ਵਧੀਆ ਕੰਮ ਕੀਤਾ।



ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਜਿਹੇ ਹਾਲਾਤਾਂ 'ਚ ਕਿਸੇ ਜਾਨਵਰ ਨੂੰ ਬਚਾਇਆ ਗਿਆ ਹੋਵੇ। ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਵੀਡੀਓਜ਼ ਮੌਜੂਦ ਹਨ, ਜਿਨ੍ਹਾਂ 'ਚ ਚਿੱਕੜ 'ਚ ਫਸੇ ਜਾਨਵਰਾਂ ਨੂੰ ਬਚਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਇਸੇ ਬਚਾਅ ਟੀਮ ਨੇ ਅਮਰੀਕਾ ਦੇ ਟੈਕਸਾਸ ਵਿੱਚ ਚਿੱਕੜ ਵਿੱਚ ਫਸੇ ਇੱਕ ਘੋੜੇ ਨੂੰ ਬਚਾਇਆ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਲੋਕ ਬਚਾਅ ਟੀਮ ਦੀ ਤਾਰੀਫ ਕਰ ਰਹੇ ਹਨ।