ਸੜਕ ਹਾਦਸੇ ਦੀ ਵਾਇਰਲ ਵੀਡੀਓ ਪੁਲਿਸ ਮੁਤਾਬਕ ਇਹ ਘਟਨਾ ਮੰਗਲਵਾਰ ਸਵੇਰੇ ਵਾਪਰੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਾਇਰਲ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਤਿੰਨ ਔਰਤਾਂ ਸੜਕ ਦੇ ਕਿਨਾਰੇ ਪੈਦਲ ਜਾ ਰਹੀਆਂ ਹਨ, ਜਦੋਂ ਅਚਾਨਕ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਹੋਰ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਿੱਥੇ ਇਹ ਔਰਤਾਂ ਸੈਰ ਕਰ ਰਹੀਆਂ ਹਨ, ਉਸ ਤੋਂ ਠੀਕ ਪਹਿਲਾਂ ਸੜਕ 'ਚ ਇਕ ਮੋੜ ਹੈ। ਕਾਰ ਇੰਨੀ ਤੇਜ਼ ਸੀ ਕਿ ਮੋੜ 'ਤੇ ਬ੍ਰੇਕ ਲਗਾ ਕੇ ਹੌਲੀ ਕਰਨ ਦੀ ਕੋਸ਼ਿਸ਼ ਕਰਦੇ ਹੋਏ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਤਿੰਨ ਔਰਤਾਂ ਨੂੰ ਟੱਕਰ ਮਾਰ ਦਿੱਤੀ। ਸਵੇਰ ਦੀ ਸੈਰ 'ਤੇ ਨਿਕਲੀਆਂ ਸਨ ਤਿੰਨੋਂ ਔਰਤਾਂ ਪੁਲਿਸ ਮੁਤਾਬਕ ਮਾਂ ਅਤੇ ਬੱਚੇ ਬੰਦਲਾਗੁਡਾ ਰੋਡ 'ਤੇ ਸਵੇਰ ਦੀ ਸੈਰ 'ਤੇ ਨਿਕਲੇ ਹੋਏ ਸਨ ਕਿ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ ਅਤੇ ਚਾਲਕ ਆਪਣਾ ਸੰਤੁਲਨ ਗੁਆ ਬੈਠਾ, ਜਿਸ ਕਾਰਨ ਕਾਰ ਪੈਦਲ ਜਾ ਰਹੀਆਂ ਔਰਤਾਂ ਨੂੰ ਟੱਕਰ ਮਾਰ ਗਈ। ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕਾਰ ਪਹਿਲਾਂ ਫੁੱਟਪਾਥ 'ਤੇ ਜਾ ਵੱਜੀ ਅਤੇ ਫਿਰ ਇਨ੍ਹਾਂ ਔਰਤਾਂ ਨੂੰ ਟੱਕਰ ਮਾਰੀ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਕਾਰ ਨੇ ਤਿੰਨ ਔਰਤਾਂ ਨੂੰ ਮਾਰੀ ਟੱਕਰ, ਸਾਰੀਆਂ ਦੀ ਮੌਕੇ 'ਤੇ ਹੀ ਹੋਈ ਮੌਤ ,ਵੀਡੀਓ ਵਾਇਰਲ
ABP Sanjha | shankerd | 04 Jul 2023 09:02 PM (IST)
Hyderabad Car Accident : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇੱਥੇ ਇਕ ਤੇਜ਼ ਰਫਤਾਰ ਕਾਰ ਨੇ ਤਿੰਨ ਔਰਤਾਂ ਨੂੰ ਟੱਕਰ ਮਾਰ ਦਿੱਤੀ

Hyderabad
Hyderabad Car Accident : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇੱਥੇ ਇਕ ਤੇਜ਼ ਰਫਤਾਰ ਕਾਰ ਨੇ ਤਿੰਨ ਔਰਤਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਾਰੀਆਂ ਮਹਿਲਾਵਾਂ ਸਵੇਰ ਦੀ ਸੈਰ ਲਈ ਨਿਕਲੀਆਂ ਸਨ ,ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਪੈਦਲ ਜਾ ਰਹੀਆਂ ਤਿੰਨ ਔਰਤਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦਾ ਸੀਸੀਟੀਵੀ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਹਾਡੇ ਹੋਸ਼ ਉੱਡ ਜਾਣਗੇ।
Published at: 04 Jul 2023 09:02 PM (IST)