Viral News : ਅਫਰੀਕੀ ਦੇਸ਼ ਕੀਨੀਆ ਦੇ ਇਕ ਸਕੂਲ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ 95 ਵਿਦਿਆਰਥਣਾਂ ਦੀਆਂ ਲੱਤਾਂ ਨੂੰ ਅਚਾਨਕ ਲਕਵਾ ਮਾਰ ਗਿਆ, ਜਿਸ ਕਾਰਨ ਲੜਕੀਆਂ ਲੰਗੜਾ ਕੇ ਚੱਲਣ ਲਈ ਮਜਬੂਰ ਹੋ ਗਈਆਂ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਘਟਨਾ ਕਾਉਂਟੀ ਦੇ ਸੇਂਟ ਥੇਰੇਸਾ ਅਰੇਗੀ ਗਰਲਜ਼ ਹਾਈ ਸਕੂਲ ਦੀ ਦੱਸੀ ਜਾ ਰਹੀ ਹੈ। 


ਸਾਰੀਆਂ ਵਿਦਿਆਰਥਣਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਨਾਲ ਹੀ ਵਿਦਿਆਰਥਣਾਂ ਦੀਆਂ ਲੱਤਾਂ ਵਿੱਚ ਅਧਰੰਗ ਹੋਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।


ਮੀਡੀਆ ਰਿਪੋਰਟਾਂ ਮੁਤਾਬਕ ਅਚਾਨਕ ਇਨ੍ਹਾਂ ਕੁੜੀਆਂ ਦੀਆਂ ਲੱਤਾਂ ਸੁੰਨ ਹੋ ਗਈਆਂ। ਜਿਸ ਤੋਂ ਬਾਅਦ ਲੜਕੀਆਂ ਆਪਣੇ ਪੈਰਾਂ 'ਤੇ ਸਹੀ ਤਰ੍ਹਾਂ ਨਾਲ ਖੜ੍ਹਨ ਤੋਂ ਅਸਮਰੱਥ ਹੋ ਗਈਆਂ। ਇਸ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਲੜਕੀਆਂ ਨੂੰ ਲੰਗੜਾ ਕੇ ਚੱਲਦੇ ਹੋਏ ਵੇਖਿਆ ਜਾ ਸਕਦਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਮਾਰੀ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਿਸ ਸਕੂਲ ਵਿੱਚ ਇਹ ਘਟਨਾ ਵਾਪਰੀ ਹੈ, ਉਸ ਸਕੂਲ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ।


 


ਬਿਮਾਰੀ ਸਬੰਧੀ ਕੀਤੀ ਜਾ ਰਹੀ ਹੈ ਜਾਂਚ


ਬੀਬੀਸੀ ਦੀ ਇੱਕ ਰਿਪੋਰਟ ਅਨੁਸਾਰ ਸਕੂਲੀ ਕੁੜੀਆਂ ਨੂੰ ਲੱਤਾਂ ਵਿੱਚ ਅਧਰੰਗ ਹੋਣ ਕਾਰਨ ਤੁਰਨ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਉਨ੍ਹਾਂ ਨੂੰ ਕੜਵੱਲ ਵੀ ਮਹਿਸੂਸ ਹੋ ਰਹੀਆਂ ਸਨ। ਪਰ ਇਹ ਬਿਮਾਰੀ ਅਸਲ ਵਿੱਚ ਕੀ ਹੈ, ਇਹ ਸਪੱਸ਼ਟ ਨਹੀਂ ਹੈ. ਹਾਲਾਂਕਿ ਕਈ ਮਾਹਿਰ ਇਸ ਨੂੰ ਮਾਸ ਹਿਸਟੀਰੀਆ ਕਹਿ ਰਹੇ ਹਨ। ਰਿਪੋਰਟ ਮੁਤਾਬਕ ਸਾਰੀਆਂ ਵਿਦਿਆਰਥਣਾਂ ਦੇ ਪਿਸ਼ਾਬ ਅਤੇ ਖੂਨ ਦੇ ਨਮੂਨੇ ਲੈਬ ਨੂੰ ਜਾਂਚ ਲਈ ਭੇਜ ਦਿੱਤੇ ਗਏ ਹਨ।


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ