'ਗਰਭਵਤੀ ਕਰੋ ਤੇ ਲੱਖਾਂ ਕਮਾਓ...' ਇਸ ਤਰ੍ਹਾਂ ਦਾ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਭਰਮਾਉਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਠੱਗਾਂ ਨੇ 'ਗਰਭਵਤੀ ਨੌਕਰੀ (Pregnant Job)' ਦੇ ਨਾਂ 'ਤੇ ਇਸ਼ਤਿਹਾਰ ਦਿੱਤਾ ਸੀ ਅਤੇ ਕਿਹਾ ਕਿ ਉਨ੍ਹਾਂ ਨੇ ਅਜਿਹੀ ਔਰਤ ਨੂੰ ਗਰਭਵਤੀ ਬਣਾਉਣਾ ਹੈ ਜੋ ਬੱਚਾ ਪੈਦਾ ਕਰਨ ਦੇ ਯੋਗ ਨਹੀਂ ਹੈ।


ਜੇਕਰ ਤੁਸੀਂ ਅਜਿਹਾ ਕਰ ਦਿੱਤਾ ਤਾਂ ਤੁਹਾਨੂੰ  ਮਿਲਣਗੇ ਲੱਖਾਂ ਰੁਪਏ
ਏਜੰਸੀ ਮੁਤਾਬਕ ਇਹ ਮਾਮਲਾ ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਇੱਥੇ, ਸੋਸ਼ਲ ਮੀਡੀਆ 'ਤੇ ਔਰਤਾਂ ਨੂੰ ਗਰਭਵਤੀ ਕਰਨ ਲਈ ਪੈਸੇ ਦੀ ਪੇਸ਼ਕਸ਼ ਕਰਨ ਵਾਲੇ ਫਰਜ਼ੀ ਇਸ਼ਤਿਹਾਰ ਪੋਸਟ ਕੀਤੇ ਗਏ ਸਨ। ਜਦੋਂ ਇਹ ਇਸ਼ਤਿਹਾਰ ਪੁਲਸ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ ਤਾਂ ਅਧਿਕਾਰੀ ਵੀ ਹੈਰਾਨ ਰਹਿ ਗਏ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਪੁਲਸ ਨੇ ਨੂਹ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ।


ਪੁਲਸ ਨੇ ਦੱਸਿਆ ਕਿ ਔਰਤਾਂ ਨੂੰ ਗਰਭਵਤੀ ਕਰਨ ਦੇ ਬਦਲੇ ਪੈਸੇ ਦੀ ਪੇਸ਼ਕਸ਼ ਕਰਨ ਵਾਲੇ ਫਰਜ਼ੀ ਇਸ਼ਤਿਹਾਰ ਲਗਾਏ ਗਏ ਸਨ। ਅਜਿਹਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਏਜਾਜ਼ ਅਤੇ ਇਰਸ਼ਾਦ ਵਜੋਂ ਹੋਈ ਹੈ।


ਪੁਲਸ ਦੇ ਅਨੁਸਾਰ, ਦੋਸ਼ੀ ਸੋਸ਼ਲ ਮੀਡੀਆ 'ਤੇ ਫਰਜ਼ੀ ਇਸ਼ਤਿਹਾਰ ਪੋਸਟ ਕਰਦਾ ਸੀ, ਜਿਸ ਵਿੱਚ ਲੋਕਾਂ ਨੂੰ 'ਬੇਔਲਾਦ ਔਰਤਾਂ ਨੂੰ ਗਰਭਵਤੀ' ਕਰਨ ਲਈ ਪੈਸੇ ਦੇਣ ਲਈ ਕਿਹਾ ਜਾਂਦਾ ਸੀ। ਇਹ ਠੱਗ ਲੋਕਾਂ ਨੂੰ ਫਸਾਉਣ ਲਈ ਔਰਤਾਂ ਦੀਆਂ ਜਾਅਲੀ ਤਸਵੀਰਾਂ ਦੀ ਵਰਤੋਂ ਕਰਦੇ ਸਨ।


ਜਦੋਂ ਕੋਈ ਇਸ਼ਤਿਹਾਰ ਦੇਖ ਕੇ ਉਨ੍ਹਾਂ ਨਾਲ ਸੰਪਰਕ ਕਰਦਾ ਸੀ, ਤਾਂ ਉਹ ਉਨ੍ਹਾਂ ਤੋਂ ਰਜਿਸਟ੍ਰੇਸ਼ਨ ਫੀਸ ਅਤੇ ਫਾਈਲਿੰਗ ਫੀਸ ਲੈਂਦੇ ਸਨ। ਇਸ ਤੋਂ ਬਾਅਦ ਉਹ ਉਸ ਨੂੰ ਬਲਾਕ ਕਰ ਦਿੰਦੇ ਸਨ। ਪੁਲਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਚਾਰ ਤੋਂ ਵੱਧ ਫਰਜ਼ੀ ਫੇਸਬੁੱਕ ਅਕਾਊਂਟ ਅਤੇ ਫਰਜ਼ੀ ਇਸ਼ਤਿਹਾਰ ਮਿਲੇ ਹਨ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸ਼ਨੀਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।