ਸ਼ਰਮਨਾਕ...! ਸੜਕ ਵਿਚਾਲੇ ਔਰਤ ਨਾਲ ਉਸਦੀ ਧੀ ਦੇ ਸਾਹਮਣੇ ਛੇੜਛਾੜ, ਬਾਈਕ ਸਵਾਰ KISS ਕਰਕੇ ਭੱਜਿਆ, ਵੀਡੀਓ ਹੋਈ ਵਾਇਰਲ
ਇਸ ਘਟਨਾ ਨੇ ਸੋਸ਼ਲ ਮੀਡੀਆ 'ਤੇ ਵੀ ਤੂਫਾਨ ਖੜ੍ਹਾ ਕਰ ਦਿੱਤਾ ਹੈ, ਜਿੱਥੇ ਲੋਕ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾ ਰਹੇ ਹਨ। ਪੁਲਿਸ ਨੇ ਵਾਅਦਾ ਕੀਤਾ ਹੈ ਕਿ ਦੋਸ਼ੀ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Viral News: ਉੱਤਰ ਪ੍ਰਦੇਸ਼ ਦੇ ਮੇਰਠ ਸ਼ਹਿਰ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਲਿਸਾੜੀ ਗੇਟ ਥਾਣਾ ਖੇਤਰ ਵਿੱਚ ਦਿਨ-ਦਿਹਾੜੇ ਇੱਕ ਬੁਰਕਾ ਪਹਿਨੀ ਮਹਿਲਾ ਨਾਲ ਬਾਈਕ ਸਵਾਰ ਨੇ ਛੇੜਛਾੜ ਕੀਤੀ। ਇਹ ਘਟਨਾ ਮਹਿਲਾ ਦੀ ਬੇਟੀ ਦੇ ਸਾਹਮਣੇ ਵਾਪਰੀ, ਜਿਸ ਨੇ ਸਾਰਾ ਮਾਮਲਾ ਵੇਖਿਆ।
ਦੋਸ਼ੀ ਨੇ ਮਹਿਲਾ ਨੂੰ ਜਬਰਦਸਤੀ ਕਿਸ ਕੀਤਾ ਤੇ ਫਿਰ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ, ਜਿਸ ਨੇ ਸਥਾਨਕ ਲੋਕਾਂ ਵਿੱਚ ਰੋਸ ਪੈਦਾ ਕਰ ਦਿੱਤਾ।
ਵੀਡੀਓ ਵਿੱਚ ਦਿਖਾਈ ਦਿੰਦਾ ਹੈ ਕਿ ਮਹਿਲਾ ਆਪਣੀ ਬੇਟੀ ਨਾਲ ਸੜਕ 'ਤੇ ਜਾ ਰਹੀ ਸੀ, ਜਦੋਂ ਇੱਕ ਬਾਈਕ ਸਵਾਰ ਨੇ ਮਹਿਲਾ ਨੂੰ ਜਬਰਦਸਤੀ ਚੁੰਮਿਆ ਤੇ ਭੱਜ ਗਿਆ। ਘਟਨਾ ਤੋਂ ਬਾਅਦ, ਔਰਤ ਗੁੱਸੇ ਵਿੱਚ ਗਾਲ੍ਹਾਂ ਕੱਢਦੀ ਅਤੇ ਚੀਕਦੀ ਦਿਖਾਈ ਦੇ ਰਹੀ ਹੈ। ਪਰ ਉਦੋਂ ਤੱਕ ਦੋਸ਼ੀ ਭੱਜ ਚੁੱਕੇ ਸਨ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ, ਔਰਤ ਦੀ ਪਛਾਣ ਅਤੇ ਘਟਨਾ ਵਾਲੀ ਥਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ 'ਤੇ ਐਸਪੀ ਸਿਟੀ ਆਯੁਸ਼ ਵਿਕਰਮ ਨੇ ਕਿਹਾ ਕਿ ਵਾਇਰਲ ਵੀਡੀਓ ਦਾ ਨੋਟਿਸ ਲਿਆ ਗਿਆ ਹੈ। ਵੀਡੀਓ ਵਿੱਚ ਦਿਖਾਈ ਦੇ ਰਿਹਾ ਨੌਜਵਾਨ ਔਰਤ ਨਾਲ ਅਸ਼ਲੀਲ ਹਰਕਤਾਂ ਕਰਦਾ ਦਿਖਾਈ ਦੇ ਰਿਹਾ ਹੈ। ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Harassment Caught on Camera in Meerut: Bike-Borne Man Kisses Burqa-Clad Woman Without Consent and Flees, Disturbing Video Surfaces#Meerut #Burqa #BreakingNews #BREAKING pic.twitter.com/cE29rI5jNw
— Indian Observer (@ag_Journalist) May 26, 2025
ਪੁਲਿਸ ਨੇ ਦੱਸਿਆ ਕਿ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਦੀ ਵੀ ਮਦਦ ਲਈ ਜਾ ਰਹੀ ਹੈ। ਇਸ ਘਟਨਾ ਨੇ ਮੇਰਠ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਨਾਰਾਜ਼ਗੀ ਜਤਾਈ ਤੇ ਮੰਗ ਕੀਤੀ ਕਿ ਦੋਸ਼ੀ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
ਇਸ ਘਟਨਾ ਨੇ ਸੋਸ਼ਲ ਮੀਡੀਆ 'ਤੇ ਵੀ ਤੂਫਾਨ ਖੜ੍ਹਾ ਕਰ ਦਿੱਤਾ ਹੈ, ਜਿੱਥੇ ਲੋਕ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾ ਰਹੇ ਹਨ। ਪੁਲਿਸ ਨੇ ਵਾਅਦਾ ਕੀਤਾ ਹੈ ਕਿ ਦੋਸ਼ੀ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੁਲਿਸ ਹੁਣ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਮਦਦ ਲੈ ਰਹੀ ਹੈ ਅਤੇ ਸੋਸ਼ਲ ਮੀਡੀਆ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।






















