Shocking Video: ਇੰਟਰਨੈੱਟ ਉੱਪਰ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਪ੍ਰੇਮਿਕਾ ਨੇ ਆਪਣੇ ਬੁਆਏਫ੍ਰੈਂਡ ਦਾ ਗੁਪਤ ਅੰਗ ਕੱਟ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮਿਕਾ ਨੇ ਆਪਣੇ ਬੁਆਏਫ੍ਰੈਂਡ ਨੂੰ ਹੋਟਲ 'ਚ ਮਿਲਣ ਲਈ ਬੁਲਾਇਆ ਸੀ, ਜਿੱਥੇ ਮੌਕਾ ਮਿਲਦੇ ਹੀ ਉਸ ਨੇ ਆਪਣੇ ਬੁਆਏਫ੍ਰੈਂਡ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ।


ਜਾਣਕਾਰੀ ਮੁਤਾਬਕ ਐਤਵਾਰ ਦੁਪਹਿਰ ਮਹਿਲਾ ਨੇ ਆਪਣੇ ਬੁਆਏਫ੍ਰੈਂਡ ਨੂੰ ਗੈਸਟ ਹਾਊਸ ਦੇ ਕਮਰੇ 'ਚ ਮਿਲਣ ਲਈ ਬੁਲਾਇਆ ਸੀ। ਇਸ ਦੌਰਾਨ ਦੋਵਾਂ ਵਿਚਾਲੇ ਗਰਮਾ-ਗਰਮ ਬਹਿਸ ਹੋਈ। ਤਕਰਾਰ ਦੌਰਾਨ ਔਰਤ ਨੇ ਤੇਜ਼ਧਾਰ ਹਥਿਆਰ ਨਾਲ ਪੀੜਤਾ ਦੇ ਗੁਪਤ ਅੰਗ 'ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਔਰਤ ਨੇ ਖੁਦ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਦੋਵਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।


ਜਾਣੋ ਪ੍ਰੇਮਿਕਾ ਨੂੰ ਕਿਉਂ ਆਇਆ ਗੁੱਸਾ 


ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਵੇਂ ਕਰੀਬ 8 ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸਨ। ਇਹ ਦੋਵੇਂ ਚਾਰਥਾਵਾਲ ਦੇ ਕੁਲਹੇੜੀ ਦੇ ਰਹਿਣ ਵਾਲੇ ਸਨ। ਪੁੱਛ-ਗਿੱਛ ਦੌਰਾਨ ਔਰਤ ਨੇ ਦੱਸਿਆ ਕਿ ਉਸ ਦੇ ਪ੍ਰੇਮੀ ਦਾ ਕਿਤੇ ਹੋਰ ਵਿਆਹ ਹੋ ਰਿਹਾ ਸੀ ਅਤੇ ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ-ਝਗੜਾ ਚੱਲ ਰਿਹਾ ਸੀ।






 


ਪੁਲਿਸ ਮਾਮਲੇ ਦੀ ਜਾਂਚ ਕਰ ਰਹੀ 


ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਵਾਂ ਦੇ ਕਾਲ ਰਿਕਾਰਡ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਹੁਣ ਇਸ ਮਾਮਲੇ ਨਾਲ ਸਬੰਧਤ ਸਬੂਤ ਇਕੱਠੇ ਕਰਨ ਵਿੱਚ ਲੱਗੀ ਹੋਈ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਉਸ ਦੇ ਗੁਪਤ ਅੰਗ 'ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਦੇ ਨਤੀਜੇ ਵਜੋਂ ਇਕ ਮਹੱਤਵਪੂਰਣ ਅੰਗ ਦਾ ਨੁਕਸਾਨ ਹੋਇਆ ਹੈ।


ਅੱਠ ਸਾਲ ਤੱਕ ਰਿਲੇਸ਼ਨਸ਼ਿਪ ਵਿੱਚ ਰਹਿਣ ਤੋਂ ਬਾਅਦ ਕਿਸੇ ਹੋਰ ਨਾਲ ਵਿਆਹ ਕਰਨ ਜਾ ਰਹੇ ਪ੍ਰੇਮੀ ਨਾਲ ਵਾਪਰੀ ਇਸ ਘਟਨਾ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਪੁਲਿਸ ਨੇ ਪ੍ਰੇਮਿਕਾ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।