ਹਰ ਨੌਜਵਾਨ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੀ ਪਸੰਦ ਦੇ ਲੜਕੇ ਜਾਂ ਲੜਕੀ ਨਾਲ ਵਿਆਹ ਕਰਾਵੇ। ਕਈ ਵਾਰ ਸਮਾਜਿਕ ਅਤੇ ਆਰਥਿਕ ਹਾਲਾਤਾਂ ਨੂੰ ਦੇਖਦੇ ਹੋਏ ਪਰਿਵਾਰ ਦੇ ਮੈਂਬਰ ਇਸ ਦੇ ਰਾਹ ਵਿਚਾਲੇ ਆ ਜਾਂਦੇ ਹਨ। ਪਾਕਿਸਤਾਨ ਦੇ ਗੁਆਂਢੀ ਦੇਸ਼ ਕਰਾਚੀ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਕੁੜੀ ਨੇ ਆਪਣੀ ਪਸੰਦ ਦੇ ਲੜਕੇ ਨਾਲ ਵਿਆਹ ਕਰਨ ਤੋਂ ਰੋਕਣ 'ਤੇ ਪਰਿਵਾਰ ਵਾਲਿਆਂ 'ਤੇ ਗੁੱਸਾ ਕੱਢ ਦਿੱਤਾ। ਪਰਿਵਾਰ ਪ੍ਰਤੀ ਉਸ ਦਾ ਗੁੱਸਾ ਇੰਨਾ ਵੱਧ ਗਿਆ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਭਿਆਨਕ ਸਾਜ਼ਿਸ਼ ਰਚੀ। ਉਸ ਨੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰ ਦੇ 13 ਮੈਂਬਰਾਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ।



ਕਰਾਚੀ ਪੁਲਸ ਦਾ ਕਹਿਣਾ ਹੈ ਕਿ ਲੜਕੀ ਦਾ ਪਰਿਵਾਰ ਲੜਕੇ ਨਾਲ ਉਨ੍ਹਾਂ ਦੀ ਮਰਜ਼ੀ ਮੁਤਾਬਕ ਵਿਆਹ ਕਰਨ ਲਈ ਤਿਆਰ ਨਹੀਂ ਸੀ। ਇਹ ਮੌਤਾਂ 19 ਅਗਸਤ ਨੂੰ ਖੈਰਪੁਰ ਨੇੜੇ ਪਿੰਡ ਹੈਬਤ ਖਾਨ ਬਰੋਹੀ ਵਿੱਚ ਹੋਈਆਂ। ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਆਪਣੀ ਪਸੰਦ ਦੇ ਲੜਕੇ ਨਾਲ ਵਿਆਹ ਨਹੀਂ ਕਰਨ ਦਿੱਤਾ ਤਾਂ ਲੜਕੀ ਗੁੱਸੇ 'ਚ ਆ ਗਈ। ਜਿਸ ਤੋਂ ਬਾਅਦ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ।


ਕਣਕ ਵਿੱਚ ਪਾਇਆ ਜ਼ਹਿਰ
ਖੈਰਪੁਰ ਦੇ ਸੀਨੀਅਰ ਪੁਲਸ ਅਧਿਕਾਰੀ ਇਨਾਇਤ ਸ਼ਾਹ ਨੇ ਕਿਹਾ, "ਖਾਣਾ ਖਾਣ ਤੋਂ ਬਾਅਦ ਸਾਰੇ 13 ਮੈਂਬਰ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਸਾਰਿਆਂ ਦੀ ਮੌਤ ਹੋ ਗਈ।" ਜਦੋਂ ਪੋਸਟਮਾਰਟਮ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ ਇਨ੍ਹਾਂ ਲੋਕਾਂ ਦੀ ਮੌਤ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ। ਸ਼ਾਹ ਨੇ ਕਿਹਾ, ''ਲੜਕੀ ਗੁੱਸੇ 'ਚ ਸੀ ਕਿਉਂਕਿ ਉਸ ਦਾ ਪਰਿਵਾਰ ਉਸ ਦਾ ਵਿਆਹ ਆਪਣੀ ਪਸੰਦ ਦੇ ਲੜਕੇ ਨਾਲ ਕਰਨ ਲਈ ਤਿਆਰ ਨਹੀਂ ਸੀ। ਲੜਕੀ ਨੇ ਆਪਣੇ ਪ੍ਰੇਮੀ ਦੀ ਮਦਦ ਨਾਲ ਕਣਕ ਵਿੱਚ ਜ਼ਹਿਰ ਮਿਲਾਉਣ ਦੀ ਗੱਲ ਕਬੂਲੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।