ਪੜਚੋਲ ਕਰੋ

Anti Ragging Laws: ਕਾਲਜ 'ਚ ਹੋ ਰਹੀ ਰੈਗਿੰਗ? ਚੁੱਪ-ਚੁਪੀਤੇ ਕਰ ਦਿਓ ਇਹ ਕੰਮ, ਬਗੈਰ ਪਤਾ ਲੱਗੇ ਹੀ ਹੋਏਗਾ ਸਖ਼ਤ ਐਕਸ਼ਨ

ਇਸ ਦੇ ਨਾਲ ਹੀ ਕਾਲਜਾਂ ਵਿੱਚ ਰੈਗਿੰਗ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ 'ਤੇ ਲੱਖ ਪਾਬੰਦੀਆਂ ਤੇ ਨਿਯਮ ਬਣਾਏ ਜਾਣ ਦੇ ਬਾਵਜੂਦ ਰੈਗਿੰਗ ਕਿਸੇ ਨਾ ਕਿਸੇ ਰੂਪ 'ਚ ਜਾਰੀ ਹੈ। ਇਹ ਵੀ ਸੱਚ ਹੈ ਕਿ ਇਸ ਨੂੰ ਪੂਰੀ ਤਰ੍ਹਾਂ...

Anti Ragging Laws In India: ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਕਾਲਜਾਂ ਵਿੱਚ ਰੈਗਿੰਗ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ 'ਤੇ ਲੱਖ ਪਾਬੰਦੀਆਂ ਤੇ ਨਿਯਮ ਬਣਾਏ ਜਾਣ ਦੇ ਬਾਵਜੂਦ ਰੈਗਿੰਗ ਕਿਸੇ ਨਾ ਕਿਸੇ ਰੂਪ 'ਚ ਜਾਰੀ ਹੈ। ਇਹ ਵੀ ਸੱਚ ਹੈ ਕਿ ਇਸ ਨੂੰ ਪੂਰੀ ਤਰ੍ਹਾਂ ਬੰਦ ਕਰਨਾ ਜਾਂ ਵਿਦਿਆਰਥੀਆਂ 'ਤੇ ਨਜ਼ਰ ਰੱਖਣਾ ਸੰਭਵ ਨਹੀਂ। 

ਜੇਕਰ ਤੁਸੀਂ ਵੀ ਸੋਚਦੇ ਹੋ ਕਿ ਰੈਗਿੰਗ ਇੱਕ ਮਸਤੀ-ਮਜ਼ਾਕ ਹੀ ਹੈ ਤੇ ਇਸ ਨੂੰ ਗੰਭੀਰਤਾ ਨਾਲ ਕੀ ਲੈਣਾ ਹੈ, ਤਾਂ ਸਾਵਧਾਨ ਹੋ ਜਾਓ। ਭਾਰਤ ਵਿੱਚ ਰੈਗਿੰਗ ਸਬੰਧੀ ਕਾਨੂੰਨ ਸਖ਼ਤ ਹੈ। ਫੜੇ ਜਾਣ 'ਤੇ ਜੇਲ੍ਹ ਜਾਣਾ ਪੈ ਸਕਦਾ ਹੈ ਤੇ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਜਾਣੋ ਭਾਰਤ ਦਾ ਐਂਟੀ ਰੈਗਿੰਗ ਕਾਨੂੰਨ ਕੀ ਕਹਿੰਦਾ ਹੈ।

ਕਾਨੂੰਨ ਇਸ ਸਾਲ ਆਇਆ

ਭਾਰਤ ਵਿੱਚ ਰੈਗਿੰਗ ਲਾਅ ਪ੍ਰਿਵੈਨਸ਼ਨ ਆਫ ਰੈਗਿੰਗ ਐਕਟ 1997 ਤੇ ਇਸ ਦੀਆਂ ਸੋਧਾਂ ਅਧੀਨ ਆਉਂਦਾ ਹੈ। ਇਸ ਨੂੰ 9 ਅਪ੍ਰੈਲ ਨੂੰ ਰਾਜਪਾਲ ਦੀ ਮਨਜ਼ੂਰੀ ਮਿਲੀ ਤੇ 13 ਅਪ੍ਰੈਲ ਨੂੰ ਇਸ ਨੂੰ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ। ਵਿਦਿਅਕ ਅਦਾਰਿਆਂ ਵਿੱਚ ਰੈਗਿੰਗ ’ਤੇ ਪਾਬੰਦੀ ਲਾਉਣ ਲਈ ਐਕਟ ਬਣਾਇਆ ਗਿਆ। ਇਸ ਤੋਂ ਪਹਿਲਾਂ ਤੇ ਬਾਅਦ ਵਿੱਚ ਕਈ ਸੋਧਾਂ ਹੋਈਆਂ। ਸਾਲ 1999 ਵਿੱਚ ਵਿਸ਼ਵ ਜਾਗ੍ਰਿਤੀ ਮਿਸ਼ਨ ਤਹਿਤ ਸੁਪਰੀਮ ਕੋਰਟ ਨੇ ਰੈਗਿੰਗ ਨੂੰ ਪਰਿਭਾਸ਼ਿਤ ਕੀਤਾ ਸੀ।

ਕੀ ਹੈ ਇਤਿਹਾਸ 

ਜੇ ਇਸ ਦੇ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਭਾਰਤ 'ਚ ਆਜ਼ਾਦੀ ਤੋਂ ਪਹਿਲਾਂ ਤੋਂ ਹੀ ਰੈਗਿੰਗ ਹੁੰਦੀ ਆ ਰਹੀ ਹੈ। ਇਸ ਤੋਂ ਪਹਿਲਾਂ ਅੰਗਰੇਜ਼ੀ ਤੇ ਆਰਮੀ ਸਕੂਲਾਂ ਵਿੱਚ ਇਸ ਨੂੰ ਮਜ਼ਾਕ ਵਜੋਂ ਲਿਆ ਜਾਂਦਾ ਸੀ ਪਰ ਇਸ ਵਿੱਚ ਕਿਸੇ ਕਿਸਮ ਦੀ ਹਿੰਸਾ ਸ਼ਾਮਲ ਨਹੀਂ ਸੀ। ਭਾਰਤ 'ਚ ਸਾਲਾਂ ਤੋਂ ਰੈਗਿੰਗ ਦੇ ਭਿਆਨਕ ਮਾਮਲੇ ਸਾਹਮਣੇ ਆ ਰਹੇ ਸਨ ਪਰ ਸਾਲ 2009 'ਚ ਧਰਮਸ਼ਾਲਾ 'ਚ ਮੈਡੀਕਲ ਦੇ ਵਿਦਿਆਰਥੀ ਅਮਨ ਕਚਰੂ ਦੀ ਮੌਤ ਤੋਂ ਬਾਅਦ ਸੁਪਰੀਮ ਕੋਰਟ ਸਖਤ ਹੋ ਗਈ। ਰੈਗਿੰਗ 'ਤੇ 2001 ਤੋਂ ਪਾਬੰਦੀ ਲੱਗੀ ਹੋਈ ਹੈ ਪਰ ਵਿਦਿਆਰਥੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਸਨ।

ਰੈਗਿੰਗ ਦੇ ਦਾਇਰੇ ਵਿੱਚ ਕੀ ਆਉਂਦਾ?

ਕਾਲਜ ਦੇ ਅੰਦਰ ਜਾਂ ਬਾਹਰ ਕਿਸੇ ਵੀ ਵਿਦਿਆਰਥੀ ਨੂੰ ਤੰਗ ਕਰਨਾ, ਤਾਅਨੇ ਮਾਰਨਾ, ਅਪਮਾਨਿਤ ਕਰਨਾ ਜਾਂ ਮਨੋਵਿਗਿਆਨਕ ਤੌਰ 'ਤੇ ਪ੍ਰੇਸ਼ਾਨ ਕਰਨਾ ਇਸ ਦੇ ਅਧੀਨ ਆਉਂਦਾ ਹੈ।

ਕਿਸੇ ਜੂਨੀਅਰ ਨੂੰ ਆਪਣੀਆਂ ਗੱਲਾਂ ਨਾਲ ਤੰਗ ਕਰਨਾ, ਲਿਖ ਕੇ, ਪੜ੍ਹ ਕੇ ਜਾਂ ਅਨੈਤਿਕ ਕੰਮ ਕਰਕੇ ਰੈਗਿੰਗ ਵਿੱਚ ਆਉਂਦਾ ਹੈ।

ਅਜਿਹਾ ਕੋਈ ਵੀ ਕੰਮ ਜਿਸ ਨਾਲ ਜੂਨੀਅਰ ਸ਼ਰਮ ਮਹਿਸੂਸ ਕਰੇ ਜਾਂ ਜਿਸ ਨਾਲ ਉਹ ਮਾਨਸਿਕ ਤੌਰ 'ਤੇ ਦਬਾਅ ਮਹਿਸੂਸ ਕਰੇ, ਰੈਗਿੰਗ ਦੀ ਸ਼੍ਰੇਣੀ ਵਿੱਚ ਆਉਂਦਾ ਹੈ।

ਕਿਸੇ ਜੂਨੀਅਰ ਨੂੰ ਆਪਣਾ ਨਿੱਜੀ ਕੰਮ ਕਰਵਾਉਣਾ ਜਾਂ ਉਸ ਦਾ ਕਿਸੇ ਵੀ ਰੂਪ ਵਿੱਚ ਸ਼ੋਸ਼ਣ ਕਰਨਾ, ਉਸ ਦਾ ਮਾਨਸਿਕ ਜਾਂ ਸਰੀਰਕ ਸ਼ੋਸ਼ਣ ਕਰਨਾ, ਉਸ ਤੋਂ ਉਸ ਦੀ ਮਰਜ਼ੀ ਦੇ ਵਿਰੁੱਧ ਕੰਮ ਕਰਵਾਉਣਾ, ਇਹ ਸਭ ਰੈਗਿੰਗ ਅਧੀਨ ਆਉਂਦਾ ਹੈ।

ਸ਼ਿਕਾਇਤ ਕਿਵੇਂ ਕਰ ਸਕਦਾ

ਰੈਗਿੰਗ ਦੀਆਂ ਸ਼ਿਕਾਇਤਾਂ ਕਈ ਤਰੀਕਿਆਂ ਨਾਲ ਕੀਤੀਆਂ ਜਾ ਸਕਦੀਆਂ ਹਨ। ਤੁਸੀਂ ਆਪਣੇ ਕਾਲਜ ਵਿੱਚ ਸ਼ਿਕਾਇਤ ਦਰਜ ਕਰਵਾ ਸਕਦੇ ਹੋ, ਨੈਸ਼ਨਲ ਹੈਲਪਲਾਈਨ 'ਤੇ ਸ਼ਿਕਾਇਤ ਕਰ ਸਕਦੇ ਹੋ ਜਾਂ ਪੁਲਿਸ ਦੀ ਮਦਦ ਵੀ ਲੈ ਸਕਦੇ ਹੋ। ਕੋਈ ਹੋਰ ਤੁਹਾਡੇ ਲਈ ਸ਼ਿਕਾਇਤ ਵੀ ਕਰ ਸਕਦਾ ਹੈ।

ਤੁਸੀਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਹੈਲਪਲਾਈਨ ਨੰਬਰ - 1800-180-5522 'ਤੇ ਸ਼ਿਕਾਇਤ ਕਰ ਸਕਦੇ ਹੋ। ਇਸ ਤੋਂ ਇਲਾਵਾ, ਤੁਸੀਂ helpline@antiragging.in 'ਤੇ ਮੇਲ ਕਰਕੇ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

UGC ਦੇ ਵੈੱਬ ਪੋਰਟਲ 'ਤੇ ਜਾ ਕੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਗੰਭੀਰ ਸਮੱਸਿਆ ਦੀ ਸਥਿਤੀ ਵਿੱਚ, ਤੁਸੀਂ ਪੁਲਿਸ ਨੂੰ ਸ਼ਿਕਾਇਤ ਵੀ ਕਰ ਸਕਦੇ ਹੋ ਤੇ ਦੋਸ਼ੀਆਂ ਖਿਲਾਫ ਐਫਆਈਆਰ ਦਰਜ ਕਰਵਾ ਸਕਦੇ ਹੋ।

ਤੁਸੀਂ antiragging.in 'ਤੇ ਜਾ ਕੇ ਆਪਣੀ ਸਮੱਸਿਆ ਦੱਸ ਸਕਦੇ ਹੋ।

amanmovemen.org 'ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਜੇ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਨਾਮ ਸ਼ਿਕਾਇਤਕਰਤਾ ਦੇ ਰੂਪ ਵਿੱਚ ਨਾ ਆਵੇ, ਤਾਂ ਤੁਸੀਂ ਆਪਣੇ ਦੋਸਤ ਜਾਂ ਚਚੇਰੇ ਭਰਾ ਤੋਂ ਵੀ ਸ਼ਿਕਾਇਤ ਕਰਵਾ ਸਕਦੇ ਹੋ।

ਸਜ਼ਾ ਦੀ ਵਿਵਸਥਾ

ਵਿਦਿਅਕ ਸੰਸਥਾਵਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਹੋਵੇਗਾ ਕਿ ਵਿਦਿਆਰਥੀ ਆਪਣੇ ਕੈਂਪਸ ਜਾਂ ਬਾਹਰ ਕਿਤੇ ਵੀ ਰੈਗਿੰਗ ਨਾ ਕਰਨ। ਜੇਕਰ ਕੋਈ ਵਿਦਿਆਰਥੀ ਇਸ ਬਾਰੇ ਸ਼ਿਕਾਇਤ ਕਰਦਾ ਹੈ ਤਾਂ ਉਸ 'ਤੇ ਸੱਤ ਦਿਨਾਂ ਦੇ ਅੰਦਰ ਕਾਰਵਾਈ ਕਰਨੀ ਜ਼ਰੂਰੀ ਹੈ। ਰੈਗਿੰਗ ਵਿੱਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਸ਼ਾਮਲ ਵਿਦਿਆਰਥੀ ਨੂੰ ਦੋਸ਼ੀ ਮੰਨਿਆ ਜਾਵੇਗਾ।

ਫੜੇ ਜਾਣ 'ਤੇ ਦੋ ਸਾਲ ਦੀ ਸਜ਼ਾ ਤੇ ਦਸ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। ਜੇਕਰ ਕੋਈ ਇੱਕ ਜਾਂ ਛੋਟਾ ਗਰੁੱਪ ਨਾ ਫੜਿਆ ਜਾ ਸਕੇ ਤਾਂ ਮੌਕੇ 'ਤੇ ਮੌਜੂਦ ਹਰ ਵਿਅਕਤੀ ਰੈਗਿੰਗ ਵਿੱਚ ਸ਼ਾਮਲ ਮੰਨਿਆ ਜਾਵੇਗਾ। ਜੇਕਰ ਕਾਲਜ ਮਾਮਲੇ ਨੂੰ ਟਾਲਦਾ ਹੈ ਤਾਂ ਉਸ 'ਤੇ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget