Viral Video: ਅਸਮਾਨ ਤੋਂ ਪੈਸਿਆਂ ਦੀ ਬਾਰਸ਼! ਬੰਦੇ ਨੇ ਜਹਾਜ਼ ਰਾਹੀਂ ਸੁੱਟੇ ਕਰੋੜਾਂ ਰੁਪਏ, ਝੋਲੀਆਂ ਭਰ-ਭਰ ਲੈ ਗਏ ਲੋਕ
Video: ਜਿੱਥੇ ਟੀਵੀ ਹੋਸਟ ਕਾਮਿਲ ਬਾਰਤੋਸ਼ੇਕ ਨੇ 1 ਮਿਲੀਅਨ ਡਾਲਰ ਦੇ ਨੋਟਾਂ ਦੀ ਬਰਸਾਤ ਕਰ ਦਿੱਤੀ। ਇੰਨਾ ਹੀ ਨਹੀਂ ਮੌਕੇ 'ਤੇ ਹਜ਼ਾਰਾਂ ਲੋਕਾਂ ਦੀ ਭੀੜ ਪੈਸੇ ਲੁੱਟਣ ਲਈ ਮੌਜੂਦ ਸੀ। ਇਸ ਵੀਡੀਓ ਨੂੰ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Viral Video: ਕਲਪਨਾ ਕਰੋ ਜੇ ਅਸਮਾਨ ਤੋਂ ਪੈਸਿਆਂ ਦੀ ਬਾਰਸ਼ ਹੋਣ ਲੱਗੇ ਤੇ ਹੇਠਾਂ ਤੁਸੀਂ ਝੋਲੀਆਂ ਭਰ-ਭਰ ਕੇ ਲਈ ਜਾਓ। ਉਂਝ ਅਜਿਹਾ ਕਦੇ ਹੁੰਦਾ ਨਹੀਂ ਪਰ ਹਾਲ ਹੀ 'ਚ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਚੈੱਕ ਗਣਰਾਜ ਦੀ ਹੈ। ਜਿੱਥੇ ਟੀਵੀ ਹੋਸਟ ਕਾਮਿਲ ਬਾਰਤੋਸ਼ੇਕ ਨੇ 1 ਮਿਲੀਅਨ ਡਾਲਰ ਦੇ ਨੋਟਾਂ ਦੀ ਬਰਸਾਤ ਕਰ ਦਿੱਤੀ। ਇੰਨਾ ਹੀ ਨਹੀਂ ਮੌਕੇ 'ਤੇ ਹਜ਼ਾਰਾਂ ਲੋਕਾਂ ਦੀ ਭੀੜ ਪੈਸੇ ਲੁੱਟਣ ਲਈ ਮੌਜੂਦ ਸੀ। ਇਸ ਵੀਡੀਓ ਨੂੰ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
View this post on Instagram
ਕਾਜ਼ਮਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, 'ਦੁਨੀਆ 'ਚ ਪਹਿਲੀ ਵਾਰ ਪੈਸਿਆਂ ਦੀ ਬਾਰਸ਼ ਹੋ ਰਹੀ ਹੈ। ਚੈੱਕ ਗਣਰਾਜ ਵਿੱਚ ਇੱਕ ਹੈਲੀਕਾਪਟਰ ਤੋਂ ਇੱਕ ਮਿਲੀਅਨ ਡਾਲਰ ਸੁੱਟੇ ਗਏ। ਕਿਸੇ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਇਸ ਪੋਸਟ 'ਤੇ ਲੋਕ ਵੀ ਆਪਣੇ ਪ੍ਰਤੀਕਰਮ ਦੇ ਰਹੇ ਹਨ।
ਵੀਡੀਓ ਵੇਖ ਲੋਕਾਂ ਨੇ ਦਿੱਤੀ ਅਜਿਹੀ ਪ੍ਰਤੀਕਿਰਿਆ
ਵਾਇਰਲ ਹੋ ਰਹੀ ਵੀਡੀਓ 'ਤੇ ਲੋਕ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਕਾਸ਼ ਸਾਡੀ ਕਿਸਮਤ 'ਚ ਵੀ ਇੰਨਾ ਪੈਸਾ ਹੁੰਦਾ।' ਇਕ ਹੋਰ ਯੂਜ਼ਰ ਨੇ ਲਿਖਿਆ, 'ਅੱਜ ਅਜਿਹੇ ਦਾਨੀ ਲੋਕ ਬਹੁਤ ਘੱਟ ਮਿਲਦੇ ਹਨ।' ਇਸ ਦੇ ਨਾਲ ਹੀ ਇਕ ਯੂਜ਼ਰ ਨੇ ਲਿਖਿਆ, 'ਲੋਕ ਪੈਸੇ ਲਈ ਕੋਈ ਵੀ ਹੱਦ ਪਾਰ ਕਰ ਸਕਦੇ ਹਨ।' ਦੱਸ ਦਈਏ ਕਿ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਵੇਖ ਚੁੱਕੇ ਹਨ। ਇਸ ਦੇ ਨਾਲ ਹੀ ਲੋਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ