Muzaffarnagar Police Encounter : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਰਾਮਰਾਜ ਥਾਣਾ ਪੁਲਿਸ ਨੇ ਇੱਕ ਮੁਠਭੇੜ ਦੌਰਾਨ ਇਨਾਮ ਨਾਮ ਦੇ ਸ਼ਾਤਿਰ ਬਦਮਾਸ਼ ਨੂੰ ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਜਦੋਂ ਬਾਈਕ ਸਵਾਰ ਬਦਮਾਸ਼ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਿਸ 'ਤੇ ਫਾਇਰਿੰਗ ਕਰਦੇ ਹੋਏ ਫਰਾਰ ਹੋਣ ਦੀ ਕੋਸ਼ਿਸ਼ ਕੀਤੀ।

Continues below advertisement

ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾਈ, ਜਿਸ ਵਿੱਚ ਬਦਮਾਸ਼ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸ ਖ਼ਿਲਾਫ਼ ਲੁੱਟ, ਚੋਰੀ ਅਤੇ ਗੈਂਗਸਟਰ ਐਕਟ ਸਮੇਤ ਇੱਕ ਦਰਜਨ ਤੋਂ ਵੱਧ ਮਾਮਲੇ ਦਰਜ ਹਨ।

ਚੈਕਿੰਗ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ

Continues below advertisement

ਰਾਮਰਾਜ ਥਾਣਾ ਪੁਲਿਸ ਜਮਾਲਪੁਰ ਨਹਿਰ ਪੱਟੜੀ 'ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਬਾਈਕ ਸਵਾਰ ਸ਼ੱਕੀ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੂੰ ਦੇਖ ਕੇ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।ਜਵਾਬੀ ਕਾਰਵਾਈ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਕੋਲੋਂ ਇੱਕ  ਸ਼ੱਕੀ ਮੋਟਰਸਾਈਕਲ,  ਇੱਕ ਦੇਸੀ ਪਿਸਤੌਲ ਅਤੇ ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਗੋਲੀ ਲੱਗਣ ਤੋਂ ਬਾਅਦ ਕੀਤੀ ਅਜੀਬ ਮੰਗ

ਇਸ ਐਨਕਾਊਂਟਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਆਮ ਤੌਰ 'ਤੇ ਗੋਲੀ ਲੱਗਣ ਤੋਂ ਬਾਅਦ ਲੋਕ ਦਰਦ ਨਾਲ ਕਰਾਹਦੇ ਨਜ਼ਰ ਆਉਂਦੇ ਹਨ, ਪਰ ਇਹ ਬਦਮਾਸ਼ ਕੁਝ ਵੱਖਰਾ ਹੀ ਕਰਦਾ ਦਿਖਾਈ ਦਿੱਤਾ। ਜ਼ਮੀਨ 'ਤੇ ਜ਼ਖ਼ਮੀ ਪਿਆ ਬਦਮਾਸ਼ ਪੁਲਿਸ ਮੁਲਾਜ਼ਮਾਂ ਨੂੰ ਕਹਿੰਦਾ ਸੁਣਿਆ ਗਿਆ: "ਸਾਹਬ, ਇੱਕ ਬੀੜੀ ਪਿਆ ਦਿਓ "

ਉਸ ਦੀ ਇਹ ਗੱਲ ਸੁਣ ਕੇ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮ ਵੀ ਹੈਰਾਨ ਰਹਿ ਗਏ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।