Viral Video: ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਸੜਕਾਂ 'ਤੇ ਰਹਿਣ ਵਾਲੀ ਕੁੱਤੀ ਦੀ ਕਿਸਮਤ ਬਦਲ ਗਈ ਹੈ। ਉਸ ਨੂੰ ਇੱਕ ਮਾਲਕਣ ਮਿਲ ਗਈ ਹੈ ਤੇ ਉਹ ਆਪਣੀ ਨਵੀਂ ਮਾਲਕਣ ਨਾਲ ਭਾਰਤ ਛੱਡਣ ਦੀ ਤਿਆਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਾਣਸੀ ਦੀਆਂ ਸੜਕਾਂ 'ਤੇ ਰਹਿਣ ਵਾਲੀ ਕੁੱਤੀ ਜਯਾ ਆਪਣੀ ਨਵੇਂ ਮਾਲਕਣ ਨਾਲ ਨੀਦਰਲੈਂਡ ਜਾਣ ਦੀ ਤਿਆਰੀ ਕਰ ਰਹੀ ਹੈ। 


ਕੁੱਤੀ ਜਯਾ ਉਚਿਤ ਵੀਜ਼ਾ ਤੇ ਪਾਸਪੋਰਟ ਨਾਲ ਭਾਰਤ ਛੱਡ ਕੇ ਨੀਦਰਲੈਂਡ ਜਾ ਰਹੀ ਹੈ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਔਰਤ ਜਯਾ ਨੂੰ ਪਿਆਰ ਕਰਦੀ ਨਜ਼ਰ ਆ ਰਹੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ। 


 







ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਔਰਤ ਕੁੱਤੀ ਨਾਲ ਪਿਆਰ ਕਰ ਰਹੀ ਹੈ। ਉਹ ਉਸ ਨੂੰ ਇੱਕ ਨਵੀਂ ਪਛਾਣ ਦੇਣ ਜਾ ਰਹੀ ਹੈ। ਕੁੱਤੀ ਨਾਲ ਉਸ ਦੇ ਪਿਆਰ ਨੂੰ ਦੇਖ ਕੇ ਲੋਕ ਔਰਤ ਦੀ ਕਾਫੀ ਤਾਰੀਫ ਕਰ ਰਹੇ ਹਨ। ਔਰਤ ਜਯਾ ਨੂੰ ਪਾਸਪੋਰਟ ਤੇ ਵੀਜ਼ੇ ਤਹਿਤ ਨੀਦਰਲੈਂਡ ਲੈ ਕੇ ਜਾ ਰਹੀ ਹੈ। ਵੀਡੀਓ 'ਚ ਔਰਤ ਤੇ ਉਸ ਦਾ ਪੂਰਾ ਪਰਿਵਾਰ ਜਯਾ ਨਾਲ ਕਾਫੀ ਖੁਸ਼ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਇੱਕ ਸਟਰੀਟ ਡੌਗ ਨੂੰ ਜਰਮਨੀ ਭੇਜਿਆ ਗਿਆ ਸੀ। 



ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕ ਇਸ 'ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਕਾਸ਼ ਹਰ ਗਲੀ ਦੇ ਕੁੱਤੇ ਨੂੰ ਇਸ ਤਰ੍ਹਾਂ ਦਾ ਪਿਆਰ ਤੇ ਪਛਾਣ ਮਿਲੇ।' ਇਕ ਹੋਰ ਯੂਜ਼ਰ ਨੇ ਲਿਖਿਆ, 'ਹਰ ਕੁੱਤੇ ਦਾ ਦਿਨ ਹੁੰਦਾ ਹੈ।'


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ