Wine posters: ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਵਿੱਚ ਇੱਕ ਅੰਗਰੇਜ਼ੀ ਸ਼ਰਾਬ ਦੀ ਦੁਕਾਨ ਦੇ ਨੇੜੇ ਲਗਾਇਆ ਗਿਆ ਇੱਕ ਪੋਸਟਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਪੋਸਟਰ 'ਤੇ ਲਿਖਿਆ ਹੈ, 'ਦਿਨ ਦਿਹਾੜੇ ਅੰਗਰੇਜ਼ੀ ਬੋਲਣਾ ਸਿੱਖੋ' ਤੇ ਇਸਦੇ ਹੇਠਾਂ ਇੱਕ ਤੀਰ ਅੰਗਰੇਜ਼ੀ ਸ਼ਰਾਬ ਦੀ ਦੁਕਾਨ ਵੱਲ ਇਸ਼ਾਰਾ ਕਰਦਾ ਹੈ।
ਇਹ ਵਿਵਾਦਤ ਪੋਸਟਰ ਖਾਸ ਕਰਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਚਰਚਾ ਅਤੇ ਭੰਬਲਭੂਸੇ ਦਾ ਵਿਸ਼ਾ ਬਣ ਗਿਆ ਹੈ। ਬਹੁਤ ਸਾਰੇ ਲੋਕ ਇਸਨੂੰ ਸ਼ਰਾਬ ਦੇ ਸੇਵਨ ਨਾਲ ਸਿੱਖਿਆ ਨੂੰ ਜੋੜਨ ਵਾਲਾ ਇੱਕ ਬੇਤੁਕਾ ਮਜ਼ਾਕ ਮੰਨਦੇ ਹਨ। ਸਟਾਫ਼ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਪੋਸਟਰ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਵਿਦਿਆਰਥੀਆਂ ਨੇ ਪੋਸਟਰ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਅਸ਼ਲੀਲ ਹੈ ਸਗੋਂ ਸਿੱਖਿਆ ਨੂੰ ਸ਼ਰਾਬ ਨਾਲ ਜੋੜ ਕੇ ਗ਼ਲਤ ਸੰਦੇਸ਼ ਵੀ ਦੇ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਪੋਸਟਰ ਨੂੰ ਤੁਰੰਤ ਹਟਾਇਆ ਜਾਵੇ ਅਤੇ ਇਸ ਪਿੱਛੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਮਾਮਲਾ ਹੁਣ ਸੋਸ਼ਲ ਮੀਡੀਆ 'ਤੇ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿੱਥੇ ਲੋਕਾਂ ਨੂੰ ਸ਼ਰਾਬ ਦੀ ਦੁਕਾਨ ਦਾ ਪ੍ਰਚਾਰ ਕਰਨ ਦਾ ਇਹ ਤਰੀਕਾ ਪਸੰਦ ਨਹੀਂ ਆਇਆ।
ਸਥਾਨਕ ਕਾਲਜ ਦੇ ਵਿਦਿਆਰਥੀ ਸਿਧਾਰਥ ਕੁਮਾਰ ਨੇ ਪੋਸਟਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ 'ਤੇ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਅਤੇ ਹੋਰ ਵਿਦਿਆਰਥੀਆਂ ਨੇ ਇਸ ਪੋਸਟਰ ਨੂੰ ਹਟਾਉਣ ਦੀ ਮੰਗ ਕਰਦਿਆਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ।
ਬੁਰਹਾਨਪੁਰ ਕਲੈਕਟਰ ਭਵਿਆ ਮਿੱਤਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਪੋਸਟਰ ਬਾਰੇ ਮੀਡੀਆ ਰਾਹੀਂ ਜਾਣਕਾਰੀ ਮਿਲੀ। ਤੁਰੰਤ ਕਾਰਵਾਈ ਕਰਦੇ ਹੋਏ ਕੁਲੈਕਟਰ ਨੇ ਆਬਕਾਰੀ ਵਿਭਾਗ ਨੂੰ ਪੋਸਟਰ ਹਟਾਉਣ ਅਤੇ ਇਸ ਨੂੰ ਲਗਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।