10ਵੀਂ ਦੇ ਜਵਾਕ ਨੇ ਟੀਚਰ ਨੂੰ ਪਿਆਰ 'ਚ ਫਸਾ ਬਣਾਈ 'ਗਲਤ' ਵੀਡੀਓ, ਇੰਸਟਾਗ੍ਰਾਮ 'ਤੇ ਕੀਤੀ ਵਾਇਰਲ
Instagram : ਜਾਣਕਾਰੀ ਮੁਤਾਬਕ ਪੀੜਤ ਔਰਤ ਸ਼ਾਹਗੰਜ ਥਾਣਾ ਖੇਤਰ ਦੀ ਰਹਿਣ ਵਾਲੀ ਹੈ। ਪੀੜਤਾ ਮਥੁਰਾ ਜ਼ਿਲ੍ਹੇ ਦੇ ਜੈਤ ਪਿੰਡ ਦੇ ਇੱਕ ਸਕੂਲ ਵਿੱਚ ਟੀਚਰ ਵਜੋਂ ਤਾਇਨਾਤ ਸੀ। ਨੌਕਰੀ ਕਾਰਨ ਟੀਚਰ ਉੱਥੇ ਹੀ ਇੱਕ ਕਮਰਾ ਕਿਰਾਏ ਤੇ ਲੈਕੇ ਰਹਿ ਰਹੀ ਸੀ।
ਉੱਤਰ ਪ੍ਰਦੇਸ਼ ਦੇ ਆਗਰਾ 'ਚ 10ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ਟੀਚਰ ਨਾਲ ਸਰੀਰਕ ਸ਼ੋਸ਼ਣ ਕੀਤਾ। ਉਸ ਨੇ ਟੀਚਰ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਸਾਈਟ ਇੰਸਟਾਗ੍ਰਾਮ 'ਤੇ ਵਾਇਰਲ ਕਰ ਦਿੱਤੀ। ਮਹਿਲਾ ਅਧਿਆਪਕ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲੇ 'ਚ ਐਫਆਈਆਰ ਦਰਜ ਕਰਕੇ 10ਵੀਂ ਜਮਾਤ ਦੇ ਵਿਦਿਆਰਥੀ ਅਤੇ ਉਸ ਦੇ ਤਿੰਨ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ
ਜਾਣਕਾਰੀ ਮੁਤਾਬਕ ਪੀੜਤ ਔਰਤ ਸ਼ਾਹਗੰਜ ਥਾਣਾ ਖੇਤਰ ਦੀ ਰਹਿਣ ਵਾਲੀ ਹੈ। ਪੀੜਤਾ ਮਥੁਰਾ ਜ਼ਿਲ੍ਹੇ ਦੇ ਜੈਤ ਪਿੰਡ ਦੇ ਇੱਕ ਸਕੂਲ ਵਿੱਚ ਟੀਚਰ ਵਜੋਂ ਤਾਇਨਾਤ ਸੀ। ਨੌਕਰੀ ਕਾਰਨ ਟੀਚਰ ਉੱਥੇ ਹੀ ਇੱਕ ਕਮਰਾ ਕਿਰਾਏ ਤੇ ਲੈਕੇ ਰਹਿ ਰਹੀ ਸੀ। ਇਸ ਸਕੂਲ ਦਾ 10ਵੀਂ ਜਮਾਤ ਦਾ ਵਿਦਿਆਰਥੀ ਪੜ੍ਹਾਈ ਵਿੱਚ ਕਮਜ਼ੋਰ ਸੀ। ਇਸ ਕਾਰਨ ਵਿਦਿਆਰਥੀ ਨੇ ਟੀਚਰ ਤੋਂ ਵਾਧੂ ਕਲਾਸਾਂ ਲੈਣੀਆਂ ਸ਼ੁਰੂ ਕਰ ਦਿੱਤੀਆਂ। ਵਾਧੂ ਕਲਾਸ ਲੈਂਦੇ ਸਮੇਂ ਵਿਦਿਆਰਥੀ ਨੇ ਮਹਿਲਾ ਟੀਚਰ ਨੂੰ ਫਸਾ ਲਿਆ।
ਇੰਸਟਾਗ੍ਰਾਮ 'ਤੇ ਇਕ ਪੇਜ ਬਣਾ ਕੇ ਵੀਡੀਓ ਕੀਤੀ ਵਾਇਰਲ
ਫਿਰ ਵਿਦਿਆਰਥੀ ਨੇ ਔਰਤ ਦਾ ਸਰੀਰਕ ਸ਼ੋਸ਼ਣ ਕੀਤਾ ਅਤੇ ਇਸ ਦੀ ਵੀਡੀਓ ਆਪਣੇ ਫੋਨ 'ਤੇ ਕੈਦ ਕਰ ਲਈ। ਟੀਚਰ ਨੇ ਪੁਲਸ ਨੂੰ ਦੱਸਿਆ ਕਿ ਵਿਦਿਆਰਥੀ ਨੇ ਉਸ ਨੂੰ ਵੀਡੀਓ ਦਿਖਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਟੀਚਰ ਨੇ ਵਿਦਿਆਰਥੀ ਦਾ ਨੰਬਰ ਬਲਾਕ ਕਰ ਦਿੱਤਾ। ਫਿਰ ਉਸ ਨੇ ਨੌਕਰੀ ਛੱਡ ਦਿੱਤੀ ਅਤੇ ਆਗਰਾ ਸਥਿਤ ਆਪਣੇ ਘਰ ਆ ਗਈ, ਇਸ ਤੋਂ ਬਾਅਦ ਵਿਦਿਆਰਥੀ ਨੇ ਆਪਣੇ ਹੀ ਪਿੰਡ ਦੇ ਤਿੰਨ ਦੋਸਤਾਂ ਨੂੰ ਸਰੀਰਕ ਸ਼ੋਸ਼ਣ ਦੀ ਵੀਡੀਓ ਭੇਜ ਦਿੱਤੀ। ਸਾਰਿਆਂ ਨੇ ਵਟਸਐਪ 'ਤੇ ਵੀਡੀਓ ਭੇਜ ਕੇ ਟੀਚਰ ਨੂੰ ਮਿਲਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਟੀਚਰ ਨੇ ਤੰਗ ਆ ਕੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਤਾਂ ਲੜਕਿਆਂ ਨੇ ਇੰਸਟਾਗ੍ਰਾਮ 'ਤੇ ਪੇਜ ਬਣਾ ਕੇ ਵੀਡੀਓ ਵਾਇਰਲ ਕਰ ਦਿੱਤੀ।
ਮਾਮਲੇ 'ਚ ਡੀ.ਸੀ.ਪੀ ਨੇ ਕੀ ਕਿਹਾ
ਡੀਸੀਪੀ ਸਿਟੀ ਸੂਰਜ ਕੁਮਾਰ ਰਾਏ ਨੇ ਦੱਸਿਆ ਕਿ ਮਹਿਲਾ ਅਧਿਆਪਕ ਨੇ 30 ਸਤੰਬਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਔਰਤ ਨੇ ਦੱਸਿਆ ਸੀ ਕਿ ਉਸ ਦੇ ਇਕ ਜਾਣਕਾਰ ਨੇ ਉਸ ਨੂੰ ਵਰਗਲਾ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਇਸ ਦੀ ਵੀਡੀਓ ਬਣਾ ਲਈ। ਵੀਡੀਓ ਵਾਇਰਲ ਕਰਨ ਦੇ ਨਾਂ 'ਤੇ ਵਿਦਿਆਰਥੀ ਨੇ ਮਹਿਲਾ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਸ਼ਿਕਾਇਤ ਦੇ ਆਧਾਰ 'ਤੇ ਸ਼ਾਹਗੰਜ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਫਿਰ ਦੂਜੇ ਜ਼ਿਲ੍ਹੇ ਵਿੱਚ ਰਹਿਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।