India-Pakistan Tension: ਭਾਰਤ ਅਤੇ ਪਾਕਿਸਤਾਨ ਵਿਚਕਾਰ ਲਗਾਤਾਰ ਤਣਾਅ ਵੱਧਦਾ ਜਾ ਰਿਹਾ ਹੈ। ਇਸ ਵਿਚਾਲੇ ਦੋਵਾਂ ਦੇਸ਼ਾਂ ਦੀ ਜੰਗ ਨੂੰ ਲੈ ਲੋਕਾਂ ਦੇ ਤਰ੍ਹਾਂ-ਤਰ੍ਹਾਂ ਦੇ ਵੀਡੀਓ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਇੱਕ ਮਜ਼ਾਕੀਆ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਵੇਖ ਹਰ ਕੋਈ ਠਹਾਕੇ ਮਾਰ ਹੱਸ ਰਿਹਾ ਹੈ। ਦਰਅਸਲ, ਸੋਸ਼ਲ ਮੀਡੀਆ ਉੱਪਰ ਇੱਕ ਪਾਕਿਸਤਾਨੀ ਮੌਲਾਨਾ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਉਸਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਮੈਂ 'ਮਾਧੁਰੀ ਦੀਕਸ਼ਿਤ ਨੂੰ ਮੈਂ ਲੈ ਜਾਉਂਗਾ'...
ਇਸ ਵੀਡੀਓ ਵਿੱਚ ਮੌਲਾਨਾ ਕਹਿ ਰਿਹਾ ਹੈ ਕਿ ਜੇਕਰ ਭਾਰਤ ਨਾਲ ਪਾਕਿਸਤਾਨ ਜੰਗ ਜਿੱਤਦਾ ਹੈ ਤਾਂ ਉਹ 'ਮਾਧੁਰੀ ਦੀਕਸ਼ਿਤ ਨੂੰ ਮੈਂ ਲੈ ਜਾਉਂਗਾ'। ਇੰਟਰਨੈੱਟ ਉੱਪਰ ਵਾਇਰਲ ਹੋ ਰਹੀ ਵੀਡੀਓ ਤੇ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫਿਲਹਾਲ ਤੁਸੀ ਵੀ ਵੇਖੋ ਇਹ ਵੀਡੀਓ...
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਨੇ ਆਪਣੀ ਹਵਾਈ ਸੈਨਾ ਨੂੰ ਹਾਈ ਅਲਰਟ 'ਤੇ ਰੱਖ ਦਿੱਤਾ ਹੈ। ਪਾਕਿਸਤਾਨੀ ਹਵਾਈ ਸੈਨਾ ਦੇ ਜਾਸੂਸੀ ਜਹਾਜ਼ ਭਾਰਤੀ ਸਰਹੱਦ ਨਾਲ ਲੱਗਦੇ ਇਲਾਕਿਆਂ ਦੇ ਏਅਰ ਸਪੇਸ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਪਾਕਿਸਤਾਨ ਨੂੰ ਡਰ ਹੈ ਕਿ ਭਾਰਤ ਬਾਲਾਕੋਟ ਹਵਾਈ ਹਮਲੇ ਵਾਂਗ ਬਦਲਾ ਲੈ ਸਕਦਾ ਹੈ। ਭਾਰਤੀ ਸੁਰੱਖਿਆ ਏਜੰਸੀਆਂ ਵੀ ਚੌਕਸ ਹਨ ਅਤੇ ਸਰਹੱਦੀ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, 14 ਤਹਿਸੀਲਦਾਰਾਂ ਸਣੇ ਨਾਇਬ ਤਹਿਸੀਲਦਾਰ ਕੀਤੇ ਸਸਪੈਂਡ; ਜਾਣੋ ਮਾਮਲਾ