Trending Video: ਖੂਬ ਰੋ ਰਹੀ ਸੀ ਨਵਜੰਮੀ ਬੱਚੀ, ਮਾਂ ਨੂੰ ਦੇਖਦੇ ਹੀ ਹੋ ਗਈ ਚੁੱਪ, Emotional ਕਰ ਦੇਵੇਗਾ VIDEO
Viral Video: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨਿਊ ਬੋਰਨ ਬੇਬੀ ਬਹੁਤ ਜ਼ਿਆਦਾ ਰੋ ਰਹੀ ਹੁੰਦੀ ਹੈ।
ਬੱਚੇ ਮਾਂ-ਬਾਪ ਲਈ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਅਨਮੋਲ ਤੋਹਫ਼ਾ ਹੁੰਦਾ ਹੈ। ਜਨਮ ਦੇਣ ਤੋਂ ਬਾਅਦ ਪਹਿਲੀ ਵਾਰ ਬੱਚੇ ਨੂੰ ਦੇਖਣਾ ਹਰ ਮਾਤਾ-ਪਿਤਾ ਲਈ ਇੱਕ ਭਾਵਨਾਤਮਕ ਪਲ ਹੁੰਦਾ ਹੈ। ਅਜਿਹੇ ਸਮੇਂ ‘ਚ ਮਾਪੇ ਆਪਣੇ ਬੱਚਿਆਂ ਨੂੰ ਗੱਲ ਨਾਲ ਲਗਾ ਕੇ ਰੱਖਣਾ ਚਾਹੁੰਦੇ ਹਨ। ਇਨ੍ਹੀਂ ਦਿਨੀਂ ਇਕ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਇੰਟਰਨੈੱਟ ਯੂਜ਼ਰ ਕਾਫੀ ਭਾਵੁਕ ਹੋ ਰਹੇ ਹਨ। ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਇਸ ਪਲ ਨੂੰ ਦੁਨੀਆ ਦਾ ਸਭ ਤੋਂ ਖੂਬਸੂਰਤ ਪਲ ਦੱਸਿਆ ਹੈ।
ਦਰਅਸਲ, ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਨਮ ਤੋਂ ਬਾਅਦ ਨਵਜੰਮੀ ਬੱਚੀ ਨੂੰ ਸ਼ਾਂਤ ਕਰਨ ਲਈ ਨਰਸ ਉਸ ਨੂੰ ਉਸਦੀ ਮਾਂ ਕੋਲ ਲੈ ਕੇ ਗਈ ਤਾਂ ਉਸਦੀ ਮਾਂ ਨੇ ਉਸ ਨੂੰ ਪਾਰੀ ਕੀਤੀ। ਮਾਂ ਦੇ ਨੇੜੇ ਜਾਂਦੇ ਹੀ ਬੱਚੀ ਨੇ ਵੀ ਰੋਣਾ ਬੰਦ ਕਰ ਦਿੱਤਾ। ਬੱਚੀ ਦੇ ਪਿਤਾ ਦਾ ਕਹਿਣਾ ਹੈ ਕਿ ਸਾਡੀ ਬੇਟੀ ਬਹੁਤ ਖੂਬਸੂਰਤ ਹੈ। ਇਸ ਵੀਡੀਓ ਨੂੰ @instantbollywood ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਹੁਣ ਤੱਕ 30 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਇਮੋਸ਼ਨਲ ਵੀਡੀਓ ਨੂੰ ਦੇਖ ਕੇ ਕਈ ਯੂਜ਼ਰਸ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਹ ਵੀਡੀਓ ਲੋਕਾਂ ਦਾ ਦਿਲ ਜਿੱਤ ਰਹੀ ਹੈ।
View this post on Instagram
ਲੋਕਾਂ ਨੇ ਵੀਡੀਓ ਉਤੇ ਦਿੱਤੇ ਅਜਿਹੇ Reactions
ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਆਪਣੇ ਬੱਚਿਆਂ ਨਾਲ ਰਿਲੇਟ ਕੀਤਾ ਹੈ ਅਤੇ ਆਪਣੇ ਅਨੁਭਵ ਵੀ ਸਾਂਝੇ ਕੀਤੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, “ਇਹ ਦੁਨੀਆ ਦਾ ਸਭ ਤੋਂ ਖੂਬਸੂਰਤ ਪਲ ਹੁੰਦਾ ਹੈ।” ਇੱਕ ਹੋਰ ਯੂਜ਼ਰ ਨੇ ਲਿਖਿਆ, “ਸ਼ਾਇਦ ਇਸੇ ਲਈ ਮਾਂ ਅਤੇ ਬੱਚੇ ਦਾ ਰਿਸ਼ਤਾ ਇੰਨਾ ਅਨਮੋਲ ਹੈ।” ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, “ਇਹ ਦੇਖ ਕੇ ਮੈਨੂੰ ਆਪਣੇ ਦਿਨ ਯਾਦ ਆ ਗਏ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।