Turkey Earthquake: ਕੁਝ ਹੀ ਸਕਿੰਟਾਂ 'ਚ ਕਈ ਇਮਾਰਤਾਂ ਮਲਬੇ ਵਿੱਚ ਤਬਦੀਲ, ਇਹ 5 ਵਾਇਰਲ ਵੀਡੀਓ ਕਹਿ ਰਹੀਆਂ ਨੇ - ਜ਼ਿੰਦਗੀ 'ਚ ਪਤਾ ਨਹੀਂ ਕਦੋਂ ਕੀ ਹੋ ਜਾਵੇ
Trending Devastating Earthquake Video: ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ 4300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ 6000 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
Trending Devastating Earthquake Video: ਤੁਰਕੀ ਵਿੱਚ 7.8 ਤੀਬਰਤਾ ਦੇ ਇੱਕ ਵਿਨਾਸ਼ਕਾਰੀ ਭੂਚਾਲ ਨੇ ਤਬਾਹੀ ਮਚਾ ਦਿੱਤੀ ਹੈ। ਜਿਧਰ ਵੀ ਦੇਖੋ, ਹਰ ਪਾਸੇ ਹਫੜਾ-ਦਫੜੀ ਅਤੇ ਮਲਬਾ ਹੀ ਨਜ਼ਰ ਆ ਰਿਹਾ ਹੈ। ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ 4300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ 6000 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਲਬਾ ਹਟਾਉਣ ਦੇ ਨਾਲ-ਨਾਲ ਇਹ ਗਿਣਤੀ ਵਧਦੀ ਜਾ ਰਹੀ ਹੈ। ਅਜਿਹੇ 'ਚ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਕੋਈ ਵੀ ਟੁੱਟ ਜਾਵੇਗਾ।
ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਅਣਗਿਣਤ ਇਮਾਰਤਾਂ ਅਤੇ ਹਜ਼ਾਰਾਂ ਘਰ ਹੁਣ ਜ਼ਮੀਨ 'ਤੇ ਢਹਿ-ਢੇਰੀ ਹੋ ਗਏ ਹਨ, ਜੋ ਕਿ ਕਈ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਵਿੱਚ ਦੇਖਿਆ ਜਾ ਚੁੱਕਾ ਹੈ। ਭੂਚਾਲ ਤੋਂ ਬਾਅਦ ਤੁਰਕੀ ਦੀ ਵਾਇਰਲ ਵੀਡੀਓ ਦੇਖ ਤੁਸੀਂ ਵੀ ਹੈਰਾਨ ਰਹਿ ਜਾਓਗੇ।
ਵੇਖੋ ਵੀਡੀਓ:
ਤੁਰਕੀ (Turkey) 'ਚ ਰਾਹਤ ਅਤੇ ਬਚਾਅ ਕੰਮ ਹਾਲੇ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਵੀਡੀਓ 'ਚ ਤੁਸੀਂ ਦੇਖਿਆ ਕਿ ਕਿਵੇਂ ਇੱਥੇ ਮਲਬੇ ਦਾ ਪਹਾੜ ਬਣ ਗਿਆ ਹੈ ਅਤੇ ਹੁਣ ਵੀ ਇਨ੍ਹਾਂ 'ਚੋਂ ਲਾਸ਼ਾਂ ਨੂੰ ਕੱਢ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਤੁਰਕੀ ਵਿੱਚ 7 ਦਿਨਾਂ ਦਾ ਰਾਸ਼ਟਰੀ ਸੋਗ
ਮੀਡੀਆ ਰਿਪੋਰਟਾਂ ਮੁਤਾਬਕ ਸੋਮਵਾਰ 6 ਫਰਵਰੀ ਦੀ ਸਵੇਰ ਨੂੰ ਆਏ ਇਸ ਵਿਨਾਸ਼ਕਾਰੀ ਭੂਚਾਲ ਦੇ ਕਈ ਝਟਕਿਆਂ ਨਾਲ ਤੁਰਕੀ ਹਿੱਲ ਗਿਆ। ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ 4300 ਨੂੰ ਪਾਰ ਕਰ ਗਈ ਹੈ। ਲੱਖਾਂ ਲੋਕ ਬੇਘਰ ਹੋ ਗਏ ਹਨ, ਜਿਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਕਿਹਾ ਹੈ ਕਿ ਭੂਚਾਲ ਪੀੜਤਾਂ ਨੂੰ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ। ਤੁਰਕੀ 'ਚ ਭੂਚਾਲ ਕਾਰਨ ਹੋਈ ਤਬਾਹੀ ਤੋਂ ਬਾਅਦ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਏਰਦੋਗਨ ਨੇ ਆਪਣੇ ਅਧਿਕਾਰਤ ਟਵਿਟਰ ਰਾਹੀਂ ਟਵੀਟ ਕੀਤਾ, "6 ਫਰਵਰੀ ਨੂੰ ਸਾਡੇ ਦੇਸ਼ ਵਿੱਚ ਆਏ ਭੂਚਾਲ ਨੇ ਬਹੁਤ ਨੁਕਸਾਨ ਕੀਤਾ ਹੈ। ਇਸ ਸੰਕਟ ਦੀ ਘੜੀ ਵਿੱਚ ਸੱਤ ਦਿਨਾਂ ਦਾ ਰਾਸ਼ਟਰੀ ਸੋਗ ਹੋਵੇਗਾ। 12 ਫਰਵਰੀ ਨੂੰ ਸੂਰਜ ਡੁੱਬਣ ਤੱਕ ਦੇਸ਼-ਵਿਦੇਸ਼ ਵਿੱਚ ਲੋਕ ਸਾਡੇ। ਸਾਡੇ ਦੂਤਾਵਾਸਾਂ ਵਿੱਚ ਝੰਡਾ ਅੱਧਾ ਝੁਕਿਆ ਰਹੇਗਾ।"