ਮੁੰਡਿਆਂ ਦੇ ਧੜੇ ਦਾ ਆਪਸ ਵਿਚ ਖਹਿਬੜਦੇ ਬੜੀ ਵਾਰੀ ਵੇਖੇ ਸੁਣੇ ਹਨ ਪਰ ਛੱਤੀਸਗੜ੍ਹ ਦੇ ਬਿਲਾਸਪੁਰ ‘ਚ ਕੁੜੀਆਂ ਨੇ ਸੜਕ ਦੇ ਵਿਚਕਾਰ ਹੰਗਾਮਾ ਕੀਤਾ। ਇੱਥੇ ਲੜਕੀਆਂ ਦੇ ਦੋ ਗੁੱਟਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਹੱਥੋਪਾਈ ਤੱਕ ਪਹੁੰਚ ਗਈ। ਪਹਿਲਾਂ ਕੁੜੀਆਂ ਵਿਚਾਲੇ ਲੜਾਈ ਹੋਈ ਅਤੇ ਫਿਰ ਗੱਲ ਇੰਨੀ ਵਿਗੜ ਗਈ ਕਿ ਉਨ੍ਹਾਂ ਨੇ ਇੱਕ-ਦੂਜੇ ਦੇ ਵਾਲ ਵੀ ਪੁੱਟ ਦਿੱਤੇ। ਇਸ ਘਟਨਾ ਦੇ ਸਮੇਂ ਲੋਕ ਦਰਸ਼ਕਾਂ ਬਣੇ ਰਹੇ ਅਤੇ ਕਿਸੇ ਨੇ ਮਦਦ ਵੀ ਨਹੀਂ ਕੀਤੀ ਅਤੇ ਨਾ ਹੀ ਪੁਲਿਸ ਨੂੰ ਸੂਚਿਤ ਕੀਤਾ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬਿਲਾਸਪੁਰ ਦੇ ਰਿਵਰ ਵਿਊ ‘ਚ ਵਾਪਰੀ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕੁੜੀਆਂ ਦੇ ਦੋ ਗੁੱਟਾਂ ਵਿੱਚ ਜ਼ਬਰਦਸਤ ਲੜਾਈ ਹੋ ਰਹੀ ਹੈ। ਲੜਾਈ ਦੌਰਾਨ ਕੁੜੀਆਂ ਇੱਕ-ਦੂਜੇ ਦੇ ਵਾਲ ਖਿੱਚਦੀਆਂ ਨਜ਼ਰ ਆਈਆਂ। ਇੱਥੋਂ ਤੱਕ ਕਿ ਵਾਲ ਵੀ ਉਖੜ ਕੇ ਜ਼ਮੀਨ ‘ਤੇ ਪਏ ਦਿਖਾਈ ਦੇ ਰਹੇ ਹਨ। ਇੱਕ ਨੌਜਵਾਨ ਨੇ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਵੀ ਅਸਫਲ ਰਿਹਾ। ਹਾਲਾਂਕਿ ਇਹ ਲੜਾਈ ਕਿਉਂ ਹੋਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਇਸ ਵੀਡੀਓ ਨੂੰ @chikki_jha ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤਾ ਹੈ। ਇਸ ਤੋਂ ਇਲਾਵਾ ਕਈ ਇੰਟਰਨੈੱਟ ਯੂਜ਼ਰਸ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।
ਯੂਜ਼ਰਸ ਨੇ ਵੀਡੀਓ ਦੇਖਣ ਤੋਂ ਬਾਅਦ ਦਿੱਤੇ ਅਜਿਹੇ Reaction
ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, “ਭਿਆਨਕ ਕਲਯੁਗ ਆ ਗਿਆ ਹੈ।” ਇਕ ਹੋਰ ਯੂਜ਼ਰ ਨੇ ਲਿਖਿਆ, ”ਉੱਥੇ ਮੌਜੂਦ ਲੋਕ ਦਰਸ਼ਕ ਬਣੇ ਰਹੇ”, ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ, ”ਤੁਸੀਂ ਜੋ ਵੀ ਕਹੋ, ਮਜ਼ਾ ਤਾਂ ਆਇਆ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।