Viral Video: ਭਾਰਤ ਵਿੱਚ ਬਹੁਤ ਸਾਰੀਆਂ ਨਿੱਜੀ ਸੰਸਥਾਵਾਂ ਹਨ। ਇਹਨਾਂ ਵਿੱਚੋਂ ਇੱਕ ਨਾਮੀ ਯੂਨੀਵਰਸਿਟੀ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਹਰ ਰੋਜ਼ ਇਸ ਸੰਸਥਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਇੱਥੋਂ ਦੇ ਵਿਦਿਆਰਥੀ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ।
ਹੁਣ ਇਸ ਸੰਸਥਾ ਦੀ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਲੜਕੀ ਸਟੇਜ 'ਤੇ ਡਾਂਸ ਕਰ ਰਹੀ ਹੈ ਤੇ ਡਾਂਸ ਕਰਦੇ ਹੋਏ ਉਸ ਨੇ ਆਪਣੀ ਟੀ-ਸ਼ਰਟ ਉਤਾਰ ਦਿੱਤੀ ਹੈ।
ਦਰਅਸਲ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵੀਡੀਓ ਇੱਕ ਮਸ਼ਹੂਰ ਯੂਨੀਵਰਸਿਟੀ ਦਾ ਹੈ। ਇੱਥੇ ਚੱਲ ਰਹੇ ਇੱਕ ਫੰਕਸ਼ਨ ਵਿੱਚ ਇੱਕ ਵਿਦਿਆਰਥਣ ਡਾਂਸ ਕਰਨ ਲਈ ਸਟੇਜ 'ਤੇ ਆਉਂਦੀ ਹੈ, ਜਿਸ ਤੋਂ ਬਾਅਦ ਉਸਨੇ ਬਾਲੀਵੁੱਡ ਦੀਆਂ ਧੁਨਾਂ 'ਤੇ ਡਾਂਸ ਕਰਦੇ ਹੋਏ ਆਪਣੀ ਟੀ-ਸ਼ਰਟ ਲਾਹ ਦਿੱਤੀ, ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ, ਯੂਜ਼ਰਸ ਨੇ ਕਿਹਾ ਕਿ ਲੋਕਾਂ ਨੂੰ ਅਸ਼ਲੀਲਤਾ ਸਾਫ ਦਿਖਾਈ ਦੇ ਰਹੀ ਹੈ।
ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ 'ਚ ਵਿਦਿਆਰਥੀ ਅਤੇ ਵਿਦਿਆਰਥਣ ਕੈਂਪਸ ਦੇ ਅੰਦਰ ਇੱਕ-ਦੂਜੇ ਨੂੰ ਚੁੰਮਦੇ ਤੇ ਅਸ਼ਲੀਲ ਹਰਕਤਾਂ ਕਰਦੇ ਨਜ਼ਰ ਆ ਰਹੇ ਸਨ। ਇਸ ਤੋਂ ਇਲਾਵਾ ਇੱਕ ਬੁਆਏਫ੍ਰੈਂਡ ਨੇ ਕੈਂਪਸ 'ਚ ਹੀ ਆਪਣੀ ਪ੍ਰੇਮਿਕਾ ਨਾਲ ਕਥਿਤ ਤੌਰ 'ਤੇ ਕੁੱਟਮਾਰ ਵੀ ਕੀਤੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।