VIDEO: ਚੋਣਾਂ ਦੀਆਂ ਸਰਗਰਮੀਆਂ ਵਿਚਾਲੇ ਲੋਕਾਂ ਨਾਲ ਤਾਸ਼ ਦੀ ਬਾਜ਼ੀ ਲਾਉਂਦੇ ਨਜ਼ਰ ਆਏ ਚਰਨਜੀਤ ਚੰਨੀ
ਚੋਣਾਂ ਦੀਆਂ ਸਰਗਰਮੀਆਂ ਵਿਚਾਲੇ ਜਲੰਧਰ ਤੋਂ ਕਾਂਗਰਸ ਦੇ ਲੋਕਸਭਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹਲਕੇ ਮੂਡ ਵਿਚ ਨਜ਼ਰ ਆਏ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਰਹਿੰਦੇ ਉਮੀਦਵਾਰਾਂ ਦਾ ਆਉਂਦੇ ਇਕ ਦੋ ਦਿਨਾਂ ਤੱਕ ਐਲਾਨ ਹੋ ਜਾਵੇਗਾ। ਇਸ ਸਬੰਧੀ ਦਿੱਲੀ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਦਿੱਲੀ ਵਿਖੇ ਸੱਦਾ ਦੇ ਦਿੱਤਾ ਤਾਂ ਪੰਜਾਬ ਦੀ ਲੀਡਰਸ਼ਿਪ ਦਿੱਲੀ ਪਹੁੰਚਣਾ ਸ਼ੁਰੂ ਹੋ ਚੁੱਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੂੰ ਅੱਜ ਦਿੱਲੀ ਬੁਲਾਇਆ ਹੈ। ਇਸ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਪਾਰਟੀ ਦੇ ਪੰਜਾਬ ਦੇ ਇੰਚਾਰਜ ਦਵਿੰਦਰ ਯਾਦਵ, ਸੀ.ਐੱਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ ਭਾਗ ਲੈਣਗੇ। ਇਸ ਤੋਂ ਇਲਾਵਾ ਮੀਟਿੰਗ ਵਿਚ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਭਗਤ ਚਰਨਦਾਸ ਹਾਜ਼ਰ ਰਹਿਣਗੇ।
ਚੋਣਾਂ ਦੀਆਂ ਸਰਗਰਮੀਆਂ ਵਿਚਾਲੇ ਜਲੰਧਰ ਤੋਂ ਕਾਂਗਰਸ ਦੇ ਲੋਕਸਭਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹਲਕੇ ਮੂਡ ਵਿਚ ਨਜ਼ਰ ਆਏ। ਚੰਨੀ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਲੋਕਾਂ ਨਾਲ ਤਾਸ਼ ਖੇਡਦੇ ਨਜ਼ਰ ਆ ਰਹੇ ਹਨ।
View this post on Instagram
ਵਰਨਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲ ਕਾਂਗਰਸ ਪਾਰਟੀ ਨੂੰ ਅੰਦਰ ਖਾਤੇ ਬਗਾਵਤ ਝੱਲਣੀ ਪੈ ਰਹੀ ਹੈ। ਕਈ ਲੀਡਰ ਪਾਰਟੀ ਛੱਡ ਕੇ ਦੂਜਿਆਂ ਨਾਲ ਮਿਲ ਗਏ ਹਨ ਅਤੇ ਕਈ ਹਾਲੇ ਵੀ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਕਾਂਗਰਸ ਨੇ ਹੁਣ ਤੱਕ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੀ ਸੂਚੀ ਵਿਚ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।