Alcohol Viral Video: ਦੁਨੀਆ ਦੇ ਜ਼ਿਆਦਾਤਰ ਦੇਸ਼ਾਂ 'ਚ ਨਸ਼ਾ (Drug Addiction) ਸਭ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ। ਜਿੱਥੇ ਮਨੁੱਖ ਨਸ਼ਾ ਕਰਨ ਲਈ ਆਪਣਾ ਸਭ ਕੁਝ ਗੁਆਉਂਦਾ ਨਜ਼ਰ ਆਉਂਦਾ ਹੈ, ਉੱਥੇ ਹੀ ਇਸ ਦੇ ਨਾਲ ਦੁਨੀਆ ਦੇ ਕਈ ਦੇਸ਼ਾਂ 'ਚ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦਾ ਰੁਝਾਨ ਦੇਖਣ ਨੂੰ ਮਿਲਦਾ ਹੈ। ਇਸ ਵੇਲੇ ਸ਼ਰਾਬ ਪੀ ਕੇ ਨਸ਼ਾ ਕਰਨਾ ਸਭ ਤੋਂ ਪੁਰਾਣਾ ਹੈ। ਉੱਥੇ ਹੀ ਕਈ ਵਾਰ ਸਸਤੀ ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ ਵੀ ਹੋ ਜਾਂਦੀ ਹੈ।

Continues below advertisement

ਕੁਝ ਲੋਕ ਕਈ ਸਾਲਾਂ ਤੋਂ ਸੰਭਾਲੀ ਹੋਈ ਮਹਿੰਗੀ ਸ਼ਰਾਬ ਦੇ ਸ਼ੌਕੀਨ ਹੁੰਦੇ ਹਨ ਤਾਂ ਕੁਝ ਅਨੋਖੀ ਸ਼ਰਾਬ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦੀ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਜਿਹੀ ਸ਼ਰਾਬ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦੇ ਰੌਂਗਟੇ ਖੜ੍ਹੇ ਹੋ ਰਹੇ ਹਨ। ਸ਼ਰਾਬ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਉਣਾ ਔਖਾ ਹੋ ਰਿਹਾ ਹੈ ਕਿ ਇਸ ਨੂੰ ਪੀਣ ਵਾਲੇ ਸ਼ਰਾਬ ਪੀ ਰਹੇ ਹਨ ਜਾਂ ਫਿਰ ਜ਼ਹਿਰ ਪੀ ਰਹੇ ਹਨ।

Continues below advertisement

ਵਾਈਨ ਦੀ ਬੋਤਲ 'ਚ ਸੱਪ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਏਲੀਜਾ ਬੇਕੇਟ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ 'ਚ ਇੱਕ ਬਾਰ ਟੈਂਡਰ ਸ਼ਖ਼ਸ ਨੂੰ ਕੱਚ ਦੀ ਛੋਟੀ ਗਿਲਾਸ 'ਚ ਇੱਕ ਵੱਡੀ ਬੋਲਤ ਤੋਂ ਸ਼ਰਾਬ ਸਰਵ ਕਰਦੇ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿਸ ਬੋਤਲ 'ਚ ਸ਼ਰਾਬ ਰੱਖੀ ਗਈ ਹੈ। ਇਸ 'ਚ ਪਹਿਲਾਂ ਹੀ ਇੱਕ ਮਰਿਆ ਹੋਇਆ ਸੱਪ ਨਜ਼ਰ ਆ ਰਿਹਾ ਹੈ।

ਵੀਡੀਓ ਹੋਈ ਵਾਇਰਲ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਨੂੰ ਖ਼ਬਰ ਲਿਖੇ ਜਾਣ ਤੱਕ 4 ਲੱਖ 41 ਹਜ਼ਾਰ ਤੋਂ ਵੱਧ ਵਿਊਜ਼ ਅਤੇ 8 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਯੂਜ਼ਰਸ ਲਗਾਤਾਰ ਅਜਿਹੀ ਸ਼ਰਾਬ ਪੀਣ ਤੋਂ ਇਨਕਾਰ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕੁਝ ਕਹਿੰਦੇ ਹਨ ਕਿ ਇਹ ਸਭ ਤੋਂ ਖਤਰਨਾਕ ਪੀਣ ਵਾਲੇ ਪਦਾਰਥਾਂ ਵਿੱਚੋਂ ਇੱਕ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।