Video: ਮਥੁਰਾ 'ਚ ਪੁਲਿਸ ਨੇ 2 ਨੌਜਵਾਨਾਂ ਨੂੰ ਮਾਰੇ ਅੰਨ੍ਹੇਵਾਹ ਥੱਪੜ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਯੂਪੀ ਪੁਲਿਸ ਦੇ ਕਾਂਸਟੇਬਲ ਅਤੇ ਇੰਸਪੈਕਟਰ ਦੀ ਧੱਕੇਸ਼ਾਹੀ ਦੇਖਣ ਨੂੰ ਮਿਲ ਰਹੀ ਹੈ। ਮਥੁਰਾ 'ਚ ਸ਼ਰਧਾਲੂਆਂ ਦੀ ਸੁਰੱਖਿਆ 'ਚ ਲੱਗੀ ਪੁਲਸ ਨੇ 2 ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ।
Mathura Police Viral Video: ਉੱਤਰ ਪ੍ਰਦੇਸ਼ ਪੁਲਿਸ ਇਨ੍ਹੀਂ ਦਿਨੀਂ ਵਿਵਾਦਾਂ 'ਚ ਘਿਰਦੀ ਨਜ਼ਰ ਆ ਰਹੀ ਹੈ। ਇੱਕ ਪਾਸੇ ਸੂਬੇ 'ਚ ਅਪਰਾਧ ਨਾਲ ਜੁੜੇ ਲੋਕ ਨਿਡਰ ਹੋ ਕੇ ਬੰਦੂਕਾਂ ਲਹਿਰਾ ਰਹੇ ਹਨ ਅਤੇ ਦਿਨ-ਦਿਹਾੜੇ ਕਿਸੇ ਦਾ ਵੀ ਕਤਲ ਕਰਨ ਤੋਂ ਪਿੱਛੇ ਨਹੀਂ ਹਟ ਰਹੇ ਹਨ। ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਉੱਤਰ ਪ੍ਰਦੇਸ਼ ਪੁਲਿਸ ਦਾ ਬੇਰਹਿਮ ਚਿਹਰਾ ਬੇਨਕਾਬ ਹੋ ਰਿਹਾ ਹੈ। ਇਸ ਕੜੀ 'ਚ ਸੋਸ਼ਲ ਮੀਡੀਆ 'ਤੇ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਇਸ ਕਾਰਨ ਉੱਤਰ ਪ੍ਰਦੇਸ਼ ਦੀ ਮਥੁਰਾ ਪੁਲਿਸ ਵਿਵਾਦਾਂ 'ਚ ਘਿਰ ਗਈ ਹੈ।
ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਇਆ ਹੈ। ਇਸ 'ਚ ਯੂਪੀ ਪੁਲਿਸ ਦੇ ਕਾਂਸਟੇਬਲ ਅਤੇ ਇੰਸਪੈਕਟਰ ਦੀ ਧੱਕੇਸ਼ਾਹੀ ਦੇਖਣ ਨੂੰ ਮਿਲ ਰਹੀ ਹੈ। ਇੱਕ ਪਾਸੇ ਜਿੱਥੇ ਸੁਰੱਖਿਆ ਪ੍ਰਬੰਧਾਂ 'ਚ ਲੱਗੀ ਉੱਤਰ ਪ੍ਰਦੇਸ਼ ਪੁਲਿਸ ਵੱਡੇ ਅਪਰਾਧੀਆਂ ਨੂੰ ਨੱਥ ਪਾਉਣ 'ਚ ਨਾਕਾਮ ਸਾਬਤ ਹੋ ਰਹੀ ਹੈ। ਦੂਜੇ ਪਾਸੇ ਇੱਥੇ ਪੁਲਿਸ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਜਾਣਕਾਰੀ ਮੁਤਾਬਕ ਮਥੁਰਾ 'ਚ ਸ਼ਰਧਾਲੂਆਂ ਦੀ ਸੁਰੱਖਿਆ 'ਚ ਲੱਗੀ ਪੁਲਸ ਨੇ 2 ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ।
ਪੁਲਿਸ ਦੀ ਬੇਰਹਿਮੀ
ਵਾਇਰਲ ਹੋ ਰਿਹਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਨੂੰ ਸ਼ੇਅਰ ਕਰਕੇ ਹਰ ਕੋਈ ਪੁਲਿਸ ਦੀ ਧੱਕੇਸ਼ਾਹੀ 'ਤੇ ਸਵਾਲ ਚੁੱਕ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਲਗਾਤਾਰ ਪੁਲਿਸ ਮੁਲਾਜ਼ਮ ਤੋਂ ਉਸ ਨੂੰ ਮਾਰਨ ਦਾ ਕਾਰਨ ਪੁੱਛ ਰਿਹਾ ਹੈ। ਉੱਥੇ ਹੀ ਪੁਲਿਸ ਮੁਲਾਜ਼ਮ ਲਗਾਤਾਰ ਥੱਪੜ ਮਾਰ ਰਿਹਾ ਹੈ। ਵੀਡੀਓ 'ਚ ਪੁਲਿਸ ਮੁਲਾਜ਼ਮ ਦੇ ਥੱਪੜ ਮਾਰਦੇ ਹੀ ਇਕ ਨੌਜਵਾਨ ਜ਼ਮੀਨ 'ਤੇ ਡਿੱਗਦਾ ਨਜ਼ਰ ਆ ਰਿਹਾ ਹੈ।
ਮਥੁਰਾ ਪੁਲਿਸ ਨੇ ਕੀਤੀ ਜਵਾਬੀ ਕਾਰਵਾਈ
ਵੀਡੀਓ 'ਚ ਉਨ੍ਹਾਂ ਨੌਜਵਾਨਾਂ ਨੂੰ ਕੁਝ ਸਥਾਨਕ ਲੋਕਾਂ ਵੱਲੋਂ ਛੁਡਵਾਉਂਦੇ ਹੋਏ ਦੇਖਿਆ ਜਾ ਰਿਹਾ ਹੈ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਮਥੁਰਾ ਪੁਲਿਸ ਵੱਲੋਂ ਜਵਾਬ ਵੀ ਦਿੱਤਾ ਗਿਆ ਹੈ। ਇਸ 'ਚ ਮਥੁਰਾ ਪੁਲਸ ਦਾ ਕਹਿਣਾ ਹੈ ਕਿ ਇਕ ਬਾਈਕ 'ਤੇ ਤਿੰਨ ਨੌਜਵਾਨ ਸਵਾਰ ਸਨ, ਜੋ ਨੋ ਐਂਟਰੀ 'ਚ ਜ਼ਬਰਦਸਤੀ ਦਾਖਲ ਹੋ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਹੀ ਮਾਰਕੁੱਟ ਸ਼ੁਰੂ ਕੀਤੀ ਸੀ। ਫਿਲਹਾਲ ਪੁਲਿਸ ਮੁਲਾਜ਼ਮਾਂ ਦੇ ਵਿਵਹਾਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ।