Viral Video: ਪੂਰੀ ਦੁਨੀਆ 'ਚ ਪ੍ਰਤਿਭਾਸ਼ਾਲੀ ਲੋਕਾਂ ਦੀ ਕੋਈ ਕਮੀ ਨਹੀਂ ਹੈ। ਆਏ ਦਿਨ ਸੋਸ਼ਲ ਮੀਡੀਆ ਰਾਹੀਂ ਦੇਸ਼-ਦੁਨੀਆਂ ਦੇ ਕਲਾਕਾਰ ਆਪਣੀ ਕਲਾ ਪੇਸ਼ ਕਰਕੇ ਲੋਕਾਂ ਨੂੰ ਹੈਰਾਨ ਕਰਦੇ ਨਜ਼ਰ ਆਉਂਦੇ ਹਨ। ਉਨ੍ਹਾਂ ਦੇ ਇਹ ਵੀਡੀਓ ਕਲਾਕਾਰਾਂ ਅਤੇ ਹੁਨਰਮੰਦ ਲੋਕਾਂ ਨੂੰ ਅੱਗੇ ਵਧਣ ਅਤੇ ਨਵੀਂ-ਨਵੀਂ ਟ੍ਰਿਕਸ ਸਿੱਖਣ ਦਾ ਮੌਕਾ ਦਿੰਦੇ ਹਨ। ਅਜਿਹੇ 'ਚ ਇਨ੍ਹੀਂ ਦਿਨੀਂ ਇਕ ਕੁੜੀ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
ਵਾਇਰਲ ਹੋ ਰਹੇ ਇੱਕ ਵੀਡੀਓ 'ਚ ਇੱਕ ਕੁੜੀ ਕੁਰਸੀ 'ਤੇ ਉਲਟਾ ਲੇਟ ਕੇ ਆਪਣਾ ਹੁਨਰ ਦਿਖਾਉਂਦੀ ਨਜ਼ਰ ਆ ਰਹੀ ਹੈ। ਉਹ ਉਲਟਾ ਲੇਟ ਕੇ ਇੱਕੋ ਸਮੇਂ 5 ਗੇਂਦਾਂ ਨੂੰ ਜਗਲਿੰਗ ਕਰਦੀ ਨਜ਼ਰ ਆ ਰਹੀ ਹੈ। ਉਸ ਦਾ ਇਹ ਕਰਤਬ ਕਾਫੀ ਹੈਰਾਨੀਜਨਕ ਹੈ। ਆਮ ਤੌਰ 'ਤੇ ਲੋਕ ਸਿੱਧੇ ਖੜ੍ਹੇ ਹੋ ਕੇ ਇੱਕੋ ਸਮੇਂ 2 ਤੋਂ ਵੱਧ ਗੇਂਦਾਂ ਨਾਲ ਨਹੀਂ ਖੇਡ ਸਕਦੇ। ਉੱਥੇ ਇਹ ਕੁੜੀ ਆਪਣੇ ਹੁਨਰ ਨਾਲ ਸਾਰਿਆਂ ਨੂੰ ਦੰਦਾਂ ਹੇਠ ਉਂਗਲੀ ਦਬਾਉਣ ਲਈ ਮਜ਼ਬੂਰ ਕਰ ਰਹੀ ਹੈ।
ਇੱਕ ਵਾਰ 'ਚ 5 ਗੇਂਦਾਂ ਨੂੰ ਜਗਲਿੰਗ ਕਰਨਾ
ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫ਼ਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ। ਰੈੱਡਡਿਟ 'ਤੇ ਸ਼ੇਅਰ ਕੀਤੇ ਗਏ ਇਸ ਵੀਡੀਓ 'ਚ ਇਕ ਕੁੜੀ ਨੂੰ ਕੁਰਸੀ 'ਤੇ ਉਲਟਾ ਲੇਟਦਿਆਂ 5 ਗੇਂਦਾਂ ਨੂੰ ਜਗਲਿੰਗ ਕਰਦੇ ਦੇਖਿਆ ਜਾ ਸਕਦਾ ਹੈ। ਵੀਡੀਓ ਦੀ ਸ਼ੁਰੂਆਤ 'ਚ ਲੜਕੀ ਆਪਣੇ ਪੈਰਾਂ 'ਤੇ 2 ਗੇਂਦਾਂ ਫੜੀ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਉਹ ਹੱਥ 'ਤੇ 3 ਗੇਂਦਾਂ ਨੂੰ ਜਗਲਿੰਗ ਕਰਦੇ ਹੋਏ ਸਾਰੀਆਂ 5 ਗੇਂਦਾਂ ਨਾਲ ਜਗਲਿੰਗ ਕਰਨਾ ਸ਼ੁਰੂ ਕਰ ਦਿੰਦੀ ਹੈ।
ਯੂਜਰਸ ਕਰ ਰਹੇ ਹਨ ਹੁਨਰ ਦੀ ਸ਼ਲਾਘਾ
ਲੜਕੀ ਦੇ ਟੈਲੇਂਟ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ। ਇਸ ਦੇ ਨਾਲ ਹੀ ਹਰ ਕੋਈ ਲੜਕੀ ਦੇ ਹੁਨਰ ਦੀ ਤਾਰੀਫ਼ ਕਰਦਾ ਨਜ਼ਰ ਆ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਹਜ਼ਾਰਾਂ ਵਿਊਜ਼ ਮਿਲ ਚੁੱਕੇ ਹਨ। ਵੀਡੀਓ 'ਚ ਲੜਕੀ ਦੇ ਹੁਨਰ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਅਤੇ ਉਸ ਦੀ ਤਾਰੀਫ਼ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।