Viral Dance: ਇਸ ਪੁਲਿਸ ਵਾਲੀ ਨੇ ਦਿਖਾਏ ਆਪਣੇ Dance Moves, ਹਰ ਕੋਈ ਹੋ ਗਿਆ ਦੀਵਾਨਾ, ਵੇਖੋ ਵੀਡੀਓ
Viral Dance: ਇਸ ਵੀਡੀਓ ‘ਚ ਇਕ ਮਹਿਲਾ ਪੁਲਸ ਮਸ਼ਹੂਰ ਗੀਤ ਯਿੱਮੀ-ਯਿੱਮੀ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।
ਬੱਚਿਆਂ ਤੋਂ ਲੈਕੇ ਵੱਡਿਆ ਤੱਕ ਹਰ ਕੋਈ ਡਾਂਸ ਦਾ ਦੀਵਾਨਾ ਹੈ ਅਤੇ ਇੰਸਟਾਗ੍ਰਾਮ ਹੋਵੇ ਜਾਂ ਫੇਰ ਫੇਸਬੁੱਕ ਲੋਕੀ ਆਉਣਾ ਜਿਆਦਾਤਰ ਸਮਾਂ ਰੀਲਾਂ ਦੇਖਣ ਵਿਚ ਹੀ ਬਤੀਤ ਕਰਦੇ ਹਨ। ਡਾਂਸ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਖਾਸ ਗੱਲ ਇਹ ਹੈ ਕਿ ਲੋਕ ਵੀ ਅਜਿਹੇ ਵੀਡੀਓ ਦੇਖਣਾ ਪਸੰਦ ਕਰਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਇਕ ਮਹਿਲਾ ਪੁਲਸ ਮਸ਼ਹੂਰ ਗੀਤ ਯਿੱਮੀ-ਯਿੱਮੀ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਕਈ ਯੂਜ਼ਰਸ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡਿਸ ਇਨ੍ਹੀਂ ਦਿਨੀਂ ਆਪਣੇ ਗੀਤ ਯਿੱਮੀ-ਯਿੱਮੀ ਨੂੰ ਲੈ ਕੇ ਚਰਚਾ ‘ਚ ਹੈ। ਇਸ ਦੇ ਨਾਲ ਹੀ ਇੰਟਰਨੈੱਟ ਯੂਜ਼ਰਸ ਵੀ ਇਸ ਗੀਤ ‘ਤੇ ਰੀਲਾਂ ਬਣਾਉਂਦੇ ਨਜ਼ਰ ਆ ਰਹੇ ਹਨ। ਅਜਿਹੀ ਹੀ ਰੀਲ ਇੱਕ ਕੁੜੀ ਵੱਲੋਂ ਪੁਲਿਸ ਦੀ ਵਰਦੀ ਵਿੱਚ ਬਣਾਈ ਗਈ ਹੈ, ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕੁੜੀ ਦੇ ਡਾਂਸ ਮੂਵਜ਼ ਸ਼ਾਨਦਾਰ ਹਨ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ @richachetryofficial1 ਨਾਂ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ, ਜਿਸ ਨੂੰ ਖਬਰ ਲਿਖੇ ਜਾਣ ਤੱਕ 3 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਲੋਕ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।
View this post on Instagram
ਵਾਇਰਲ ਵੀਡੀਓ ‘ਤੇ ਲੋਕਾਂ ਨੇ ਇਸ ਤਰ੍ਹਾਂ ਦਿੱਤੀ ਪ੍ਰਤੀਕਿਰਿਆ
ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, “ਪਿਆਰ ਆ ਗਿਆ ਹੈ।” ਇਕ ਹੋਰ ਯੂਜ਼ਰ ਨੇ ਲਿਖਿਆ, ”ਅਭਿਨੇਤਰੀ ਨਾਲੋਂ ਬਿਹਤਰ ਡਾਂਸ।” ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ”ਮੈਂ ਵਾਰ-ਵਾਰ ਦੇਖ ਰਿਹਾ ਹਾਂ…” ਇਸ ਪੋਸਟ ‘ਤੇ ਕਈ ਹੋਰ ਯੂਜ਼ਰਸ ਨੇ ਮਜ਼ੇਦਾਰ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਮਹਿਲਾ ਪੁਲਿਸ ਵਾਲੀ ਨਹੀਂ ਹੈ ਸਗੋਂ ਇੱਕ ਐਕਟਰਸ ਹਨ। ਜਿਨ੍ਹਾਂ ਦਾ ਡਾਂਸ ਵੀਡੀਓ ਵਾਇਰਲ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।