ਸੋਸ਼ਲ ਮੀਡੀਆ 'ਤੇ ਬੈਂਗਲੁਰੂ ਮੈਟਰੋ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਜੋੜਾ ਅਸ਼ਲੀਲ ਹਰਕਤਾਂ ਕਰਦਾ ਦੇਖਿਆ ਜਾ ਸਕਦਾ ਹੈ। ਉਹ ਸਵਾਰੀਆਂ ਦੇ ਸਾਹਮਣੇ ਹੀ ਇਕ ਦੂਜੇ ਨੂੰ ਚੁੰਮਣ ਲੱਗ ਜਾਂਦੇ ਹਨ। ਟਰੇਨ 'ਚ ਮੌਜੂਦ ਕਿਸੇ ਵਿਅਕਤੀ ਨੇ ਇਸ ਦੀ ਵੀਡੀਓ ਬਣਾ ਲਈ। ਜੋ ਬਾਅਦ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਕਿ ਜੋੜੇ ਨੇ ਬਹੁਤ ਸਾਰੇ ਲੋਕਾਂ ਦੇ ਸਾਹਮਣੇ ਇੱਕ ਦੂਜੇ ਨੂੰ ਚੁੰਮਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਬੈਂਗਲੁਰੂ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (ਬੀ.ਐੱਮ.ਆਰ.ਸੀ.ਐੱਲ.) ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ।


ਇਸ ਘਟਨਾ ਦੀ ਦਿੱਲੀ ਮੈਟਰੋ ਵਿੱਚ ਵਾਪਰੀਆਂ ਘਟਨਾਵਾਂ ਨਾਲ ਤੁਲਨਾ ਕਰਦੇ ਹੋਏ, ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਉਪਭੋਗਤਾ ਨੇ ਕਿਹਾ, '@OfficialBMRCL @NammaMetro_ @BIrCityPolice। ਮੈਟਰੋ ਵਿੱਚ ਕੀ ਹੋ ਰਿਹਾ ਹੈ? ਹੌਲੀ-ਹੌਲੀ ਬੈਂਗਲੁਰੂ ਮੈਟਰੋ ਦਿੱਲੀ ਮੈਟਰੋ ਬਣ ਰਹੀ ਹੈ। ਇਨ੍ਹਾਂ 'ਤੇ ਕੋਈ ਕਾਰਵਾਈ ਕਰੋ। ਕੁੜੀ ਸੱਚਮੁੱਚ ਮੁੰਡੇ ਨੂੰ ਚੁੰਮ ਰਹੀ ਸੀ। ਵਾਇਰਲ ਵੀਡੀਓ 'ਤੇ ਬੈਂਗਲੁਰੂ ਪੁਲਿਸ ਨੇ ਜਵਾਬ ਦਿੱਤਾ ਅਤੇ ਸੋਸ਼ਲ ਮੀਡੀਆ 'ਤੇ ਇਸ ਵਿਅਕਤੀ ਦੁਆਰਾ ਕੀਤੀ ਗਈ ਸ਼ਿਕਾਇਤ ਦਾ ਨੋਟਿਸ ਲਿਆ। ਬੈਂਗਲੁਰੂ ਪੁਲਿਸ ਨੇ ਐਕਸ ਪੋਸਟ 'ਤੇ ਲਿਖਿਆ, 'ਡੀਐਮ ਰਾਹੀਂ ਆਪਣਾ ਸੰਪਰਕ ਨੰਬਰ ਸਾਂਝਾ ਕਰੋ।'






ਅਸੀਂ ਪੁਸ਼ਟੀ ਨਹੀਂ ਕਰ ਸਕਦੇ ਕਿ ਵੀਡੀਓ ਕਦੋਂ ਅਤੇ ਕਿੱਥੇ ਬਣਾਈ ਗਈ ਸੀ। ਲੋਕਾਂ ਨੇ ਸੋਸ਼ਲ ਮੀਡੀਆ 'ਤੇ ਵੀ ਇਸ ਜੋੜੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਨਾਰਾਇਣ ਜਾਧਵ ਨਾਮ ਦੇ ਇੱਕ ਯੂਜ਼ਰ ਨੇ ਲਿਖਿਆ, 'ਸੁਰੱਖਿਆ ਅਤੇ ਅਧਿਕਾਰੀਆਂ ਨੂੰ ਅਜਿਹੇ ਜੋੜਿਆਂ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।' ਦਿੱਲੀ ਮੈਟਰੋ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਦੇ ਕਈ ਵੀਡੀਓਜ਼ ਵੀ ਵਾਇਰਲ ਹੋ ਚੁੱਕੇ ਹਨ। ਦਿੱਲੀ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਸੀ, 'ਅਸੀਂ ਸੋਸ਼ਲ ਮੀਡੀਆ ਰਾਹੀਂ ਜਾਗਰੂਕਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਯਾਤਰੀਆਂ ਨੂੰ ਵਾਰ-ਵਾਰ ਅਪੀਲ ਕੀਤੀ ਹੈ। ਜੇਕਰ ਸਹਿ-ਯਾਤਰੀ ਅਜਿਹੀਆਂ ਗਤੀਵਿਧੀਆਂ ਦੇਖਦੇ ਹਨ ਤਾਂ ਤੁਰੰਤ ਉਨ੍ਹਾਂ ਨੂੰ ਸੂਚਿਤ ਕਰੋ। ਦੱਸ ਦਈਏ ਕਿ ਦਿੱਲੀ ਮੈਟਰੋ ਵਿਚ ਨਿੱਤ ਨਵੇਂ ਦਿਨ ਅਜਿਹੇ ਕਿੱਸੇ ਵੇਖਣ ਨੂੰ ਸੁਨਣ ਨੂੰ ਮਿਲਦੇ ਰਹਿੰਦੇ ਹਨ।   


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।