Front Foot 'ਚ ਵੇਖੋ ਪੰਜਾਬ ਸਰਕਾਰ ਦਾ ਪਹਿਲਾਂ ਪੇਪਰਲੈਸ ਬਜਟ ਤੋਂ ਲੈ ਕੇ ਸੰਗਰੂਰ ਜਿਮਨੀ ਚੋਣਾਂ 'ਚ ਹਾਰ ਤੱਕ ਦਾ ਬਵਾਲ, ਨਾਲ ਹੀ ਅੰਮ੍ਰਿਤਰ ਪੁਲਿਸ ਨੇ ਬਿਸ਼ਨੋਈ ਨੂੰ ਲਿਆ ਟਰਾਂਜਿਟ ਰਿਮਾਂਡ 'ਤੇ
ਏਬੀਪੀ ਸਾਂਝਾ
Updated at:
28 Jun 2022 12:23 PM (IST)
Punjab Budget 2022: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਭਗਵੰਤ ਮਾਨ ਸਰਕਾਰ ਨੇ ਸੋਮਵਾਰ ਨੂੰ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਵਿਧਾਨ ਸਭਾ 'ਚ ਵਿੱਤੀ ਸਾਲ 2022-23 ਲਈ 'ਆਪ' ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ।
ਸੰਗਰੂਰ ਜਿਮਨੀ ਚੋਣਾਂ (Sangrur By Election result) 'ਚ ਆਪ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਇਨ੍ਹਾਂ ਨਤੀਜਿਆਂ ਨੂੰ ਲੈ ਕੇ ਭਗਵੰਤ ਮਾਨ (Bhagwant Mann) ਦੀ ਖੂਬ ਕਿਰਕਿਰੀ ਹੋ ਰਹੀ ਹੈ। ਹੁਣ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵੀ ਮਾਨ ਸਰਕਾਰ ਨੂੰ ਸਲਾਹ ਦਿੰਦਿਆਂ ਤੰਨਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ 100 ਦਿਨਾਂ ਦੇ ਕਾਰਜਾਂ ਕਰਕੇ ਫੇਲ ਹੋਈ ਹੈ। ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲਿਆਂ ਨੂੰ ਮੁੜ ਵਿਚਾਰਣ ਦੀ ਲੋੜ ਹੈ।