ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੇ ਵਿਆਹ ਦੀਆਂ ਤਿਆਰੀਆਂ ਤੋਂ ਲੈ ਕੇ ਆਖ਼ਰ ਤੱਕ ਦੀਆਂ ਰਸਮਾਂ, ਵੇਖੋ ABP sanjha ਦਾ ਖ਼ਾਸ ਪ੍ਰੋਗ੍ਰਾਮ Front Foot Show
ਏਬੀਪੀ ਸਾਂਝਾ
Updated at:
08 Jul 2022 09:49 AM (IST)
Bhagwant Mann Marriage: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋਏ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ। ਅਹਿਮ ਗੱਲ ਹੈ ਕਿ ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ।