Lawrence Bishnoi: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਸ਼ਿਆਰਪੁਰ ਪੁਲਿਸ ਨੇ ਲਾਰੈਂਸ ਦਾ 4 ਘੰਟੇ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ 10 ਵਜੇ ਲਾਰੈਂਸ ਨੂੰ ਲੈ ਕੇ ਅੰਮ੍ਰਿਤਸਰ ਤੋਂ ਰਵਾਨਾ ਹੋਈ। ਐਤਵਾਰ ਰਾਤ ਨੂੰ ਪੁਲਿਸ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਰਾਤ ਨੂੰ ਮਾਲ ਮੰਡੀ ਵਿਖੇ ਐਸਐਸਓਸੀ ਅੰਮ੍ਰਿਤਸਰ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ। ਅੱਜ ਸਵੇਰੇ ਕਰੀਬ 7.30 ਵਜੇ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਪੇਸ਼ੀ ਲਈ ਅੰਮ੍ਰਿਤਸਰ ਅਦਾਲਤ ਵਿੱਚ ਲਿਆਂਦਾ ਗਿਆ।
Simarjit Bains: ਸਾਬਕਾ MLA ਸਿਮਰਜੀਤ ਬੈਂਸ ਨੇ ਲੁਧਿਆਣਾ ਕੋਰਟ 'ਚ ਸਰੰਡਰ ਕੀਤਾ ਹੈ।ਬੈਂਸ 'ਤੇ ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਇਲਜ਼ਾਮ ਹਨ। ਬੈਂਸ ਨੂੰ ਇਸ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਉਸਨੂੰ ਲਗਾਤਾਰ ਲੱਭ ਰਹੀ ਸੀ। ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ-ਸਮਰਪਣ ਕਰ ਦਿੱਤਾ ਗਿਆ ਹੈ।
Drug Screening Campaign: ਪੰਜਾਬ ਦੀਆਂ ਜੇਲ੍ਹਾਂ ਨੂੰ ਗੈਰ-ਕਾਨੂੰਨੀ ਨਸ਼ਿਆਂ ਤੋਂ ਮੁਕਤ ਬਣਾਉਣ ਅਤੇ ਕੈਦੀਆਂ ਨੂੰ ਨਸ਼ਾ ਛੁਡਾਉਣ ਦਾ ਇਲਾਜ ਲੈਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਦਾ ਵਿਕਲਪ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਜੇਲ੍ਹ ਸੁਧਾਰਾਂ ਵੱਲ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਕਦਮ ਉਠਾਉਂਦਿਆਂ ਕੈਦੀਆਂ ਵਿੱਚ ਨਸ਼ਿਆਂ ਦੀ ਵਰਤੋਂ ਦਾ ਪਤਾ ਲਗਾਉਣ ਲਈ 'ਡਰੱਗ ਸਕ੍ਰੀਨਿੰਗ ਮੁਹਿੰਮ' ਸ਼ੁਰੂ ਕੀਤੀ ਹੈ।
ਦੁਖਦਾਈ ਖ਼ਬਰ ! ਵਿਦੇਸ਼ ‘ਚ 2 ਪੰਜਾਬੀਆਂ ਦੀ ਭੇਦਭਰੇ ਹਲਾਤਾਂ ‘ਚ ਮੌਤ, 1 ਦੀ ਸਮੁੰਦਰ ਨੇੜਿਓਂ ਤਾਂ ਦੂਜੇ ਦੀ ਝੀਲ ਚੋਂ ਮਿਲੀ ਲਾਸ਼, ਜਾਣੋ ਪੂਰਾ ਮਾਮਲਾ
SC 'ਚ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ, ਜਾਣੋ ਪੂਰਾ ਮਾਮਲਾ
Kartarpur Corridor: ਕਰਤਾਰਪੁਰ ਸਾਹਿਬ ਲਾਂਘੇ ਲਈ ਨਹੀਂ ਲੱਗੇਗੀ 20 ਡਾਲਰ ਦੀ ਫੀਸ? ਪਾਕਿਸਤਾਨ ਦੇ ਸਿੱਖ ਮੰਤਰੀ ਨੇ ਕੀਤਾ ਕਲੀਅਰ
Punjab News: ਖੇਤਾਂ 'ਚ ਪਰਾਲੀ ਦੇ ਨਿਬੇੜੇ ਲਈ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨਾਂ ਨੂੰ ਮਿਲਣਗੀਆਂ 22000 ਨਵੀਆਂ ਮਸ਼ੀਨਾਂ