ਗ੍ਰਿਫ਼ਤਾਰੀ 'ਤੇ ਰੋਕ, ਜਾਂਚ 'ਚ ਕਰੋ ਸਹਿਯੋਗ
ਏਬੀਪੀ ਸਾਂਝਾ | 15 Sep 2020 10:21 PM (IST)
29 ਸਾਲ ਪੁਰਾਣੇ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਤਲਬ ਕੀਤਾ ਹੈ।