Sangrur Lok Sabha Byelection Result 2022: ਆਖਰ ਮਾਨ ਨੇ ਹੀ ਤੋੜਿਆ ਮਾਨ ਦਾ ਗੜ੍ਹ, ਸੰਗਰੂਰ 'ਚੋਂ ਕੀਤਾ 'ਆਪ' ਨੂੰ ਆਊਟ
ਏਬੀਪੀ ਸਾਂਝਾ | 27 Jun 2022 10:06 AM (IST)
Sangrur Lok Sabha Byelection Result 2022: ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ (SAD (Amritsar)) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਐਲਾਨ ਕੀਤਾ ਹੈ ਕਿ ਹਰ ਵਰਗ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਮੈਂਬਰ ਚੁਣਿਆ ਹੈ ਤੇ ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾ ਦੇਣਗੇ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲੇ ਲੋਕ ਸਭਾ ਵਿੱਚ ਉਠਾਉਣਗੇ, ਸੰਗਰੂਰ (Sangrur) ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਕਰਨਗੇ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਸਭ ਤੋਂ ਵੱਡੀ ਮੁਸ਼ਕਲ ਘੱਗਰ ਨਦੀ ਦੀ ਹੈ ਤੇ ਇਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਜਿਸ ਦਾ ਸਬੂਤ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਮਿਲ ਗਿਆ ਹੈ।