ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਬੀਤੇ ਦਿਨ ਤੋਂ ਲਾਇਆ ਗਿਆ ਰੋਸ ਧਰਨਾ ਅੱਜ ਵੀ ਜਾਰੀ ਸੀ । ਇਸ ਦੋਰਾਨ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਪ੍ਰਦਰਸ਼ਨ ਕਰ ਰਹੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ ਹੋਈ। ਇਸ ਝੜਪ ਦੇ ਵਿਚ ਐਸ ਜੀ ਪੀ ਸੀ ਦੀ ਟਾਸਕ ਫੋਰਸ ਵਲੋ ਸਤਿਕਾਰ ਕਮੇਟੀ ਦੇ ਧਰਨਾਕਾਰੀਆ ਦੇ ਨਾਲ ਝੜਪ ਹੋਈ ਤੇ ਇਸ ਝੜਪ ਵਿਚ ਕੁਝ ਲੋਕ ਜਖਮੀ ਹੋਏ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਦਵਾਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ 'ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਸੀ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ। ਹੁਣ ਸਰਾਂ ਵਾਲੇ ਪਾਸਿਉਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਲੰਗਰ ਗੁਰੂ ਰਾਮਦਾਸ ਜੀ ਵਾਲੇ ਰਸਤੇ ਰਾਹੀਂ ਜਾਂ ਘੰਟਾ ਘਰ ਮਾਈ ਸੇਵਾ ਵਾਲਾ ਬਾਜ਼ਾਰ ਅਤੇ ਆਟਾ ਮੰਡੀ ਵਾਲੇ ਰਸਤਿਆਂ ਰਾਹੀਂ ਦਰਸ਼ਨ ਕਰਨ ਜਾ ਰਹੇ ਹਨ। ਰੋਸ ਧਰਨੇ ਤੇ ਬੈਠੇ ਸਤਿਕਾਰ ਕਮੇਟੀ ਵਲੋ ਜਥੇਬੰਦੀਆਂ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਸੀ ।
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ