News
News
ਟੀਵੀabp shortsABP ਸ਼ੌਰਟਸਵੀਡੀਓ
X

Sant Baba Thakur Singh ji ਦੇ ਜੀਵਨ 'ਤੇ ਅਧਾਰਿਤ ਕਿਤਾਬ ਜਾਰੀ

</>
Embed Code
COPY
CLOSE

ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਮਹਾਨ ਗੁਰਮਤਿ ਸਮਾਗਮ ਦੋਰਾਨ ਪੰਥ ਦੀਆਂ ਨਾਮਵਾਰ ਹਸਤੀਆ ਵੱਲੋਂ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਜੀਵਨ ਉੱਤੇ ਲਿਖੀ ਕਿਤਾਬ “ਭੇਦੁ ਨ ਜਾਣਹੁ ਮੂਲਿ ਸਾਈ ਜੇਹਿਆ” ਰਿਲੀਜ ਕੀਤੀ ਗਈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਰਿਲੀਜ ਇਸ ਕਿਤਾਬ ਦੀ ਛਪਾਈ ਦਮਦਮੀ ਟਕਸਾਲ ਦੇ ਸੇਵਾਦਾਰਾਂ ਵੱਲੋਂ ਕੀਤੀ ਗਈ ਹੈ ਤੇ ਇਸ ਕਿਤਾਬ ਨੂੰ ਲਿਖਣ ਦੇ ਵਿੱਚ 4 ਤੋਂ 5 ਸਾਲ ਦਾ ਸਮਾਂ ਲੱਗਾ ਹੈ।

ਇਸ ਕਿਤਾਬ ਦੇ ਸਫ਼ਲਤਾ ਨਾਲ ਰਿਲੀਜ਼ ਹੋਣ ਵਿੱਚ ਅਮਰੀਕਾ,ਕੈਨੇਡਾ,ਆਸਟ੍ਰੇਲੀਆ ਤੇ ਭਾਰਤ ਵਿੱਚ ਵੱਸਦੇ ਦਮਦਮੀ ਟਕਸਾਲ ਦੇ ਸੇਵਾਦਾਰਾਂ ਨੇ ਮੋਹਰੀ ਰੋਲ ਅਦਾ ਕੀਤਾ ਹੈ।ਸਮੁੱਚੀ ਕਿਤਾਬ ਨੂੰ ਕਰੀਬ 4 ਭਾਗਾਂ ਵਿੱਚ ਵੰਡ ਕੇ ਮਹਾਂਪੁਰਖਾਂ ਦੇ ਜੀਵਨ ਦੇ ਸਿਧਾਂਤਕ ਪੱਖ ਨੂੰ ਪੇਸ਼ ਕੀਤਾ ਗਿਆ ਹੈ।

ਗੱਲਬਾਤ ਦੋਰਾਨ ਟਕਸਾਲ ਦੇ ਸੇਵਾਦਾਰਾਂ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਬੜੇ ਹੀ ਲੰਮੇ ਸਮੇਂ ਤੋਂ ਇਹ ਮੰਗ ਸੀ ਕਿ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਜੀਵਨ-ਬਿਰਤਾਂਤ ਤੇ ਉਨ੍ਹਾਂ ਵੱਲੋਂ ਕੋਮ ਦੀ ਚੜਦੀਕਲਾ ਲਈ ਕੀਤੀਆਂ ਮਹਾਨ ਸੇਵਾਵਾਂ ਤੇ ਕੋਈ ਪੁਸਤਕ ਲਿਖੀ ਜਾਵੇ।ਇਸੇ ਮੰਗ ਨੂੰ ਮੁੱਖ ਰੱਖਦਿਆਂ 1912 ਤੋਂ ਲੈ ਕੇ 2004 ਤੱਕ ਮਹਾਂਪੁਰਖਾਂ ਦੀ ਸੰਸਾਰਿਕ ਯਾਤਰਾ ਨੂੰ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ।ਇਸ ਦੇ ਨਾਲ ਹੀ ਬਾਬਾ ਜੀ ਦੇ ਜੀਵਨ ਨਾਲ ਸੰਬੰਧਿਤ ਬੇਅੰਤ ਹੀ ਘਟਨਾਵਾਂ,ਸਾਖੀਆਂ ਤੇ ਸਿਧਾਂਤਕ ਪੱਖਾਂ ਦਾ ਇਸ ਪੁਸਤਕ ਵਿੱਚ ਜਿਕਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 2021 ਦਾ ਇੱਕ ਵਿਸ਼ੇਸ਼ ਕੈਲੰਡਰ ਕਿਤਾਬ ਦੇ ਰੂਪ ਚ’ ਸੰਗਤ ਲਈ ਤਿਆਰ ਕੀਤਾ ਗਿਆ ਹੈ।ਵੱਖ ਵੱਖ ਬੁਲਾਰਿਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਜੀ ਦਾ ਜੀਵਨ ਤਿਆਰ ਹੋਣ ਦੇ ਨਾਲ ਦੇਸ਼ ਵਿਦੇਸ਼ ਦੀਆਂ ਸਮੂਹ ਸਿੱਖ ਸੰਗਤਾਂ ਦੀ ਇੱਕ ਵੱਡੀ ਮੰਗ ਪੂਰੀ ਹੋਈ ਹੈ ਤੇ ਆਉਣ ਵਾਲੇ ਸਮੇਂ 'ਚ ਇਹ ਕਿਤਾਬ ਨੌਜਵਾਨ ਪੀੜੀ ਅਤੇ ਪ੍ਰਚਾਰਕ ਸ੍ਰੇਣੀ ਲਈ ਪ੍ਰੇਰਨਾਦਾਇਕ ਸਿੱਧ ਹੋਵੇਗੀ

ਤਾਜ਼ਾ

ਪ੍ਰਮੁੱਖ ਖ਼ਬਰਾਂ

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!