ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਜੱਗੂ ਦਾ ਟ੍ਰਾਂਜ਼ਿਟ ਰਿਮਾਂਡ
Jaggu Bhagwanpuria: ਮਾਨਸਾ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਬਿਆਸ ਪੁਲੀਸ ਨੇ ਜੱਗੂ ਭਗਵਾਨਪੁਰੀਆ ਨੂੰ ਟਰਾਂਜਿਟ ਰਿਮਾਂਡ ਹਾਸਲ ਕੀਤਾ ਹੈ। ਮਾਨਸਾ ਅਦਾਲਤ ਨੇ ਬਿਲਾਸਪੁਰ ਇਸ ਨੂੰ ਆਦੇਸ਼ ਦਿੱਤਾ ਹੈ ਕਿ ਸ਼ਾਮ 6 ਵਜੇ ਤਕ ਬਿਆਸ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਗੈੰਗਸਟਰ ਜੱਗੂ ਭਗਵਾਨਪੁਰੀਆ ਨੂੰ ਨਾਮਜਦ ਕੀਤਾ ਸੀ ਪਰ ਅੰਮ੍ਰਿਤਸਰ ਪੁਲਿਸ ਹਾਲੇ ਤਕ ਜੱਗੂ ਨੂੰ ਇਸ ਕੇਸ 'ਚ ਪੁਲਿਸ ਰਿਮਾਂਡ 'ਤੇ ਨਹੀਂ ਲੈ ਸਕੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਸਲਾਹਕਾਰ ਬਣੇ ਰਾਘਵ ਚੱਢਾ
Raghav Chadha: ਪੰਜਾਬ ਸਰਕਾਰ (Punjab government) ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਮਗਰੋਂ ਵਿਰੋਧੀਆਂ ਦੇ ਖਦਸ਼ੇ ਯਕੀਨ 'ਚ ਬਦਲ ਰਾਘਵ ਚੱਢਾ ਨੂੰ ਕਮੇਟੀ (high level advisory committee) ਦਾ ਚੇਅਰਮੈਨ ਲਾਇਆ ਗਿਆ ਹੈ।ਇਸ ਕਮੇਟੀ 'ਚ ਤਿੰਨ ਮੈਂਬਰ ਹੋਣਗੇ ਅਤੇ ਰਾਘਵ ਚੱਢਾ ਇਸਦੇ ਪਹਿਲੇ ਮੈਂਬਰ ਹੋਣਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ਉੱਤੇ ਸਲਾਹ ਲਈ ਜਾਵੇਗੀ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਕਮੇਟੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਮੁੜ ਘਿਰ ਸਕਦੀ ਹੈ।
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ