Moga Ashu Bangad: 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ ਗਏ ਕਾਂਗਰਸੀ ਆਗੂ ਆਸ਼ੂ ਬਾਂਗੜ
ਪੁਲਿਸ ਨੇ ਕਾਂਗਰਸੀ ਆਗੂ ਆਸ਼ੂ ਬਾਂਗੜ ਨੂੰ ਮੋਗਾ ਅਦਾਲਤ 'ਚ ਪੇਸ਼ ਕੀਤਾ ਤੇ ਅਦਾਲਤ ਨੇ ਆਸ਼ੂ ਬਾਂਗੜ ਨੂੰ 2 ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ। ਸ਼ੁੱਕਰਵਾਰ ਨੂੰ ਮੋਗਾ ਪੁਲਿਸ ਨੇ ਬਾਂਗੜ ਨੂੰ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ਬਾਂਗੜ 'ਤੇ ਉਸਦੇ ਇੱਕ ਸਾਥੀ 'ਤੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਲਈ ਨਕਲੀ ਦਸਤਾਵੇਜ਼ ਤਿਆਰ ਕਰਨ ਦੇ ਇਲਜ਼ਾਮ ਲਗਾਏ ਹਨ। ਬਾਂਗੜ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ, ਹਾਲਾਕਿ ਆਸ਼ੂ ਬਾਂਗੜ ਦੀ ਗ੍ਰਿਫ਼ਤਾਰੀ 'ਤੇ ਪਰਿਵਾਰ ਨੇ ਇਤਰਾਜ਼ ਜਤਾਇਆ ਹੈ। ਉਥੇ ਹੀ ਆਸ਼ੂ ਬਾਂਗੜ ਦੇ ਮਾਮਲੇ 'ਚ ਕਾਂਗਰਸੀਆਂ ਨੇ ਦੂਜੇ ਦਿਨ ਵੀ ਧਰਨਾ ਜਾਰੀ ਰੱਖਿਆ।
Sidhu Moosewala Murder Case: ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਦੀ ਕੋਰਟ 'ਚ ਪੇਸ਼ੀ, ਹੋਰ 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਮੁਲਜ਼ਮ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਕੋਰਟ ਨੇ ਮੁਲਜ਼ਮਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਦਿੱਲੀ ਦੀ ਸਪੈਸ਼ਲ ਸੈੱਲ ਪੁਲਿਸ ਦੀ ਕਸਟਡੀ 'ਚ ਚੱਲ ਰਹੇ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਤੋਂ ਪੁਲਿਸ ਅਗਲੇ 5 ਦਿਨ ਹੋਰ ਪੁੱਛਗਿਛ ਕਰੇਗੀ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰਕੇ ਕਤਲ ਕੀਤਾ ਸੀ।
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ