Punjab News: ਵੇਖੋ ਪੰਜਾਬ ਦੀਆਂ ਕੁਝ ਅਹਿਮ ਖ਼ਬਰਾਂ ਫਟਾਫਟ ਅੰਦਾਜ਼ 'ਚ ABP Sanjha 'ਤੇ
Sidhu Moose Wala's Murder Accused Ankit Sirsa: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਬਦਨਾਮ ਸ਼ੂਟਰ ਅੰਕਿਤ ਸਿਰਸਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੰਕਿਤ ਸੇਰਸਾ ਅਤੇ ਸਕੱਤਰ ਭਿਵਾਨੀ 5 ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਸਨ। ਇਹ ਉਹੀ ਅਪਰਾਧੀ ਹੈ ਜਿਸ ਨੇ ਮੂਸੇਵਾਲਾ ਦੇ ਨਜ਼ਦੀਕੀ 'ਤੇ ਗੋਲੀਬਾਰੀ ਕੀਤੀ ਸੀ। ਅੰਕਿਤ ਸੇਰਸਾ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ 3 ਜੁਲਾਈ ਨੂੰ ਰਾਤ 11 ਵਜੇ ਕਸ਼ਮੀਰੀ ਗੇਟ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ।
Congress Ashu Bangar: ਮੋਗਾ ਪੁਲਿਸ ਵੱਲੋਂ ਕਾਂਗਰਸੀ ਆਗੂ ਆਸ਼ੂ ਬੰਗੜ ਨੂੰ ਉਹਨਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਆਸ਼ੂ ਬੰਗੜ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ 2022 ਵਿਧਾਨਸਭਾ ਦੇ ਉਮੀਦਵਾਰ ਸਨ। ਉਹਨਾਂ 'ਤੇ ਇਲਜ਼ਾਮ ਹਨ ਕਿ ਉਹਨਾਂ ਨੇ ਵਿਦੇਸ਼ ਭੇਜਣ 'ਚ ਫਰਜ਼ੀ ਦਸਤਾ ਤਿਆਰ ਕੀਤਾ ਹੈ। ਪੁਲਿਸ ਦੀ ਕਾਰਵਾਈ ਖਿਲਾਫ ਆਸ਼ੂ ਬੰਗੜ ਦੇ ਪਰਿਵਾਰ ਅਤੇ ਮੋਗਾ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਮੋਗਾ ਸਿਟੀ 1 ਦੇ ਥਾਣੇ ਦੇ ਬਾਹਰ ਧਰਨਾ ਦਿੱਤਾ।
Chandigarh Incident: ਚੰਡੀਗੜ੍ਹ ਦੇ ਸੈਕਟਰ 9 ਵਿੱਚ ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਸ਼ੁੱਕਰਵਾਰ ਦੁਪਹਿਰ ਦੇ ਖਾਣੇ ਸਮੇਂ ਬੱਚੇ ਇੱਕ ਦਰੱਖਤ ਕੋਲ ਖੇਡ ਰਹੇ ਸੀ ਕਿ ਅਚਾਨਕ ਇਹ ਵੱਡਾ ਦਰੱਖਤ ਡਿੱਗ ਗਿਆ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਅਤੇ 19 ਬੱਚੇ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਹਨ।