News
News
ਟੀਵੀabp shortsABP ਸ਼ੌਰਟਸਵੀਡੀਓ
X

Punjab News: ਵੇਖੋ ਪੰਜਾਬ ਦੀਆਂ ਕੁਝ ਅਹਿਮ ਖ਼ਬਰਾਂ ਫਟਾਫਟ ਅੰਦਾਜ਼ 'ਚ ABP Sanjha 'ਤੇ

By : ਏਬੀਪੀ ਸਾਂਝਾ | Updated : 11 Jul 2022 06:15 PM (IST)
</>
Embed Code
COPY
CLOSE

ਪਤਨੀ ਨਾਲ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ, ਪੂਰੇ ਪਰਿਵਾਰ ਸਣੇ ਦਰਬਾਰ ਸਾਹਿਬ ਟੇਕਿਆ ਮੱਥਾ

ਵਿਆਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦਰਬਾਰ ਸਾਹਿਬ ਨਤਮਸਕ ਹੋਣ ਪਹੁੰਚੇ। ਇਸ ਮੌਕੇ ਮੁੱਖਮੰਤਰੀ ਦੇ ਮਾਤਾ ਅਤੇ ਉਨਾਂ ਦੇ ਭੈਣ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਪਰਿਵਾਰ ਨਾਲ ਇਲਾਹੀ ਬਾਣੀ ਸਰਵਣ ਕੀਤੀ ਅਤੇ ਪਰਿਕਰਮਾ ਵੀ ਕੀਤੀ। ਇਸ ਦੇ ਨਾਲ ਹੀ ਦੱਸ ਦਈਏ ਕਿ 7 ਜੁਲਾਈ ਨੂੰ ਡਾ. ਗੁਰਪ੍ਰੀਤ ਨਾਲ ਵਿਆਹ ਦੇ ਬੰਧਨ 'ਚ ਬੱਝੇ ਸੀ। ਡਾ. ਗੁਰਪ੍ਰੀਤ ਕੌਰ ਕੁਰੂਕਸ਼ੇਤਰ ਦੇ ਪਿਹੋਵਾ ਦੀ ਵਾਸੀ ਹੈ।

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਲਾਂਚ

ਆਮ ਆਦਮੀ ਨੂੰ ਸਹੂਲੀਅਤ ਦੇਣ ਦੇ ਉਦੇਸ਼ ਨਾਲ ਇਕ ਹੋਰ ਮਿਸਾਲੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਸਾਲੀ ਕਦਮ ਦਾ ਉਦੇਸ਼ ਲੋਕਾਂ ਨੂੰ ਘਰ ਬੈਠਿਆਂ ਹੀ ਕੰਪਿਊਟਰ ਦੇ ਇਕ ਕਲਿੱਕ ਉਤੇ ਆਨਲਾਈਨ ਸ਼ਿਕਾਇਤਾਂ ਦਰਜ ਕਰਨ, ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਪਰ ਨਿਗ੍ਹਾ ਰੱਖਣ ਅਤੇ ਰਿਪੋਰਟ ਹਾਸਲ ਕਰਨ ਦੀ ਸਹੂਲਤ ਦੇਣਾ ਹੈ।

ਆਪਣੇ 'ਤੇ ਲੱਗੇ ਇਲਜ਼ਾਮਾਂ 'ਤੇ ਬੈਂਸ ਦਾ ਬਿਆਨ

ਬਲਾਤਕਾਰ  ਮਾਮਲੇ ਚ ਅੱਜ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈੰਸ ਨੇ ਆਤਮ ਸਮਰਪਣ ਕਰ ਦਿੱਤਾ ਹੈ, ਬੈੰਸ ਸਣੇ 5 ਨੇ ਲੁਧਿਆਣਾ ਦੀ ਹਰਸਿਮਰਨਜੀਤ ਕੌਰ ਸਿਵਿਲ ਜੱਜ ਦੇ ਕੋਲ ਆਤਮ ਸਮਰਪਣ ਕੀਤਾ ਹੈ, ਬੈੰਸ ਦੇ ਨਾਲ ਉਸ ਦੇ ਭਰਾ ਪਰਮਜੀਤ ਪੰਮਾ, ਜਸਵੀਰ ਕੌਰ ਭਾਬੀ ਦੇ ਨਾਲ 2 ਹੋਰ ਜੋ ਮਾਮਲੇ ਚ ਲੋੜੀਂਦਾ ਸਨ ਸਾਰਿਆਂ ਨੇ ਆਤਮ ਸਮਰਪਣ ਕਰ ਦਿੱਤਾ ਹੈ ਇਸ ਮਾਮਲੇ ਚ 7 ਤੇ ਮਾਮਲਾ ਦਰਜ ਹੋਈਆਂ ਸੀ ਤੇ 2 ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਏ ਸਨ ਜਿਨਾਂ ਚ ਬੈਂਸ ਦਾ ਭਰਾ ਕਰਮਜੀਤ ਤੇ ਉਸ ਦਾ ਪੀ ਏ ਸ਼ਾਮਿਲ ਹੈ ਤੇ 5 ਨੇ ਕੋਰਟ ਚ ਆਤਮ ਸਮਰਪਣ ਕਰ ਦਿੱਤਾ ਹੈ।

ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 676 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 559 ਐਫ.ਆਈ.ਆਰਜ਼ ਦਰਜ ਕਰਕੇ 676 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਲਾਲਾਬਾਦ ਦੇ ਚ ਰੂਹ ਕੰਬਾਊ ਘਟਨਾ ਦੀਆਂ ਤਸਵੀਰਾਂ ਆਈਆਂ ਸਾਹਮਣੇ

ਜਲਾਲਾਬਾਦ ਦੇ ਪਿੰਡ ਮੌਲਵੀਵਾਲਾ ਤੋਂ ਰੂਹ ਕੰਬਾਊ ਘਟਨਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇੱਥੇ ਤੜਕਸਾਰ ਸਕੂਲ ਦੇ ਬੱਚੇ ਲੈਣ ਗਈ ਇਕ ਸਕੂਲ ਵੈਨ ਦੇ ਵੱਲੋਂ ਬਜ਼ੁਰਗ ਨੂੰ ਦਰੜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਦੀ ਇਸ ਹਾਦਸੇ ਦੌਰਾਨ ਮੌਤ ਹੋ ਗਈ ਹੈ। ਉਕਤ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ 'ਚ ਕੈਦ ਹੋ ਗਈਆਂ। ਤਸਵੀਰਾਂ ਵਿੱਚ ਸਾਫ਼ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਸਕੂਲ ਦੀ ਵੈਨ ਪਿੰਡ 'ਚ ਪਹੁੰਚਦੀ ਹੈ ਤੇ ਮੋੜ ਤੋਂ ਮੁੜਦਿਆਂ ਹੀ ਅੱਗੇ ਪੈਦਲ ਜਾ ਰਹੇ ਇੱਕ ਬਜ਼ੁਰਗ ਨੂੰ ਕੁਚਲ ਦਿੰਦੀ ਹੈ।

ਤਾਜ਼ਾ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?