ਅਕਸ਼ੈ ਕੁਮਾਰ ਬਾਲੀਵੁੱਡ ਦੇ ਉਨ੍ਹਾਂ ਅਦਾਕਾਰਾਂ ਵਿਚੋਂ ਇਕ ਹੈ ਜੋ ਆਪਣੇ ਅਨੁਸ਼ਾਸਨ ਅਤੇ ਚੰਗੀ ਪਲਾਨਿੰਗ ਲਈ ਜਾਣੇ ਜਾਂਦੇ ਨੇ . ਜਿਦਾ ਹੀ ਲੌਕਡਾਊਨ ਥੋੜਾ ਨੌਰਮਲ ਹੋਇਆ , ਅਕਸ਼ੇ ਕੁਮਾਰ ਨੇ ਆਪਣੀਆਂ ਰੁਕੀਆਂ ਫਿਲਮਾਂ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ । ਇੰਨਾ ਹੀ ਨਹੀਂ, ਸਾਲ 2020 ਦੇ ਅੰਤ ਤੱਕ ਅਕਸ਼ੈ ਦੀਆਂ ਦੋ ਫਿਲਮਾਂ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੋਵੇਗੀ । ਹੁਣ ਅਕਸ਼ੈ ਕੁਮਾਰ ਆਪਣੀ ਨਵੀਂ ਫਿਲਮ 'ਬੱਚਨ ਪਾਂਡੇ' ਦੀ ਸ਼ੂਟਿੰਗ ਜਨਵਰੀ ਤੋਂ ਰਾਜਸਥਾਨ ਦੇ ਜੈਸਲਮੇਰ ਵਿੱਚ ਸ਼ੁਰੂ ਕਰਨ ਜਾ ਰਹੇ ਹਨ, ਜਿਥੇ ਉਹ ਮਾਰਚ ਤੱਕ ਸ਼ੂਟਿੰਗ ਕਰਨਗੇ ।
'ਬੱਚਨ ਪਾਂਡੇ' ਇਕ ਐਕਸ਼ਨ ਕਾਮੇਡੀ ਫਿਲਮ ਹੈ ਜਿਸ 'ਚ ਅਕਸ਼ੈ ਕੁਮਾਰ ਨਾਲ ਕ੍ਰਿਤੀ ਸੈਨਨ ਲੀਡ ਕਿਰਦਾਰ ਵਿਚ ਨਜ਼ਰ ਆਏਗੀ । ਅਕਸ਼ੇ ਅਤੇ ਕ੍ਰਿਤੀ ਦੀ ਇਹ ਦੂਜੀ ਫਿਲਮ ਹੈ। ਇਸ ਤੋਂ ਪਹਿਲਾਂ ਇਹ ਦੋਵੇਂ ਹਾਊਸ ਫੁੱਲ 4 ਵਿੱਚ ਇਕੱਠੇ ਆ ਚੁੱਕੇ ਹਨ, ਜੋ ਬਾਕਸ ਆਫਿਸ ਉੱਤੇ ਕਾਫੀ ਹਿੱਟ ਰਹੀ ਸੀ। ਅਕਸ਼ੈ ਅਤੇ ਕ੍ਰਿਤੀ ਦੀ ਜੋੜੀ ਪਹਿਲੀ ਵਾਰ ਫਿਲਮ 'ਸਿੰਘ ਇਜ਼ ਬਲਿੰਗ' ਵਿਚ ਨਜ਼ਰ ਆਉਣ ਵਾਲੀ ਸੀ, ਪਰ ਕ੍ਰਿਤੀ ਨੇ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਫਿਲਮ ਨੂੰ ਛੱਡ ਦਿੱਤਾ ਸੀ ਅਤੇ ਉਨ੍ਹਾਂ ਦੀ ਜਗ੍ਹਾ ਐਮੀ ਜੈਕਸਨ ਨੇ ਲੈ ਲਈ ਸੀ।
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?