ਰੀਆ ਦੀ ਡਰੱਗ ਮੰਡਲੀ ਦੀ ਬੇਲ ਖਾਰਜ
Sarfaraz Singh | 11 Sep 2020 03:36 PM (IST)
ਸੁਸ਼ਾਂਤ ਸਿੰਘ ਕੇਸ ਵਿੱਚੋਂ ਹੀ ਨਿਕਲੇ ਡਰੱਗਸ ਕੇਸ ‘ਚ ਅੱਜ ਸੈਸ਼ਨ ਕੋਰਟ ਨੇ ਅਦਾਕਾਰਾ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ। ਕੋਰਟ ਨੇ ਸ਼ੌਵਿਕ ਚੱਕਰਵਰਤੀ, ਸੈਮੂਅਲ, ਦੀਪੇਸ਼, ਬਾਸਿਤ ਤੇ ਜ਼ੈਦ ਦੀ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ। ਦੱਸ ਦਈਏ ਕਿ ਕੋਰਟ ਨੇ ਦੋ ਦਿਨ ਦੀ ਸੁਣਵਾਈ ਤੋਂ ਬਾਅਦ ਰੀਆ ਤੇ ਉਸ ਦੇ ਭਰਾ ਸ਼ੌਵਿਕ ਸਣੇ ਛੇ ਹੋਰਾਂ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਣਾਇਆ ਹੈ।ਐਨਡੀਪੀਐਸ ਕੋਰਟ ਨੇ ਰੀਆ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਰੀਆ ਨੂੰ 22 ਸਤੰਬਰ ਤਕ ਜੇਲ੍ਹ ‘ਚ ਰਹਿਣਾ ਸੀ। ਹੁਣ ਰੀਆ ਕੋਲ ਬੰਬੇ ਹਾਈਕੋਰਟ ‘ਚ ਅਰਜ਼ੀ ਦਾਇਰ ਕਰਨ ਦਾ ਆਪਸ਼ਨ ਹੈ ਪਰ ਇਸ ਦੇ ਨਾਲ ਹੀ ਜਦੋਂ ਤਕ ਰੀਆ ਦੀ ਅਰਜ਼ੀ ‘ਤੇ ਕੋਰਟ ਤੋਂ ਸੁਣਵਾਈ ਦਾ ਸਮਾਂ ਨਹੀਂ ਮਿਲਦਾ, ਉਦੋਂ ਤਕ ਉਹ ਜੇਲ੍ਹ ‘ਚ ਹੀ ਰਹੇਗੀ।