ਪ੍ਰਿਯੰਕਾ ਚੋਪੜਾ ਤੇ ਨਿੱਕ ਜੋਨਸ ਨੇ ਮਨਾਈ ਵਿਆਹ ਦੀ ਦੂਜੀ ਐਨੇਵਰਸਰੀ
Sarfaraz Singh | 03 Dec 2020 02:26 PM (IST)
ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਣ ਵਾਲੀ ਖੂਬਸੂਰਤ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਬੁੱਧਵਾਰ ਨੂੰ ਆਪਣੇ ਵਿਆਹ ਦੀ ਸੈਕਿੰਡ ਐਨੇਵੇਰਸਰੀ celebrate ਕੀਤੀ । ਪ੍ਰਿਯੰਕਾ ਨੇ ਅਮਰੀਕਨ ਸਿੰਗਰ ਅਤੇ ਐਕਟਰ ਨਿਕ ਜੋਨਸ ਨਾਲ 2018 ਦੀ 1 ਦਸੰਬਰ ਨੂੰ ਵਿਆਹ ਕਰਵਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ . ਸੈਕਿੰਡ ਐਨੇਵੇਰਸਰੀ ਦੇ ਮੌਕੇ 'ਤੇ ਪ੍ਰਿਯੰਕਾ ਚੋਪੜਾ ਨੇ ਆਪਣੇ ਵਿਆਹ ਦੀਆਂ ਕੁਝ ਅਨਸੀਨ ਤਸਵੀਰਾਂ ਸ਼ੇਅਰ ਕੀਤੀਆਂ ਹਨ।ਪ੍ਰਿਯੰਕਾ ਚੋਪੜਾ ਨੇ ਆਪਣੇ ਵਿਆਹ ਦੀਆਂ ਅਨਸੀਨ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ । ਪ੍ਰਿਯੰਕਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੇ ਫੈਨਜ਼ ਨਾਲ ਜੁੜੇ ਰਹਿਣ ਲਈ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ. ਪ੍ਰਿਯੰਕਾ ਚੋਪੜਾ ਵਲੋਂ ਸ਼ੇਅਰ ਕੀਤੀਆਂ ਵਿਆਹ ਦੀਆਂ ਇਹ ਤਸਵੀਰਾਂ ਇੰਟਰਨੇਟ 'ਤੇ ਬਹੁਤ ਵਾਇਰਲ ਹੋ ਰਹੀਆਂ ਹਨ।